06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-07-2026

ਕੋਟਕਪੂਰਾ ਬਾਈਪਾਸ ਰੇਲਵੇ ਬ੍ਰਿਜ ਕੋਲੋਂ ਮਿਲਿਆ ਮਨੁੱਖੀ ਪਿੰਜਰ

Ad Position 21
No active advertisement
ਅਜੀਤ ਡੈਸਕ 03-07-2026
ਮੋਗਾ, 2 ਜੁਲਾਈ (ਗੁਰਤੇਜ ਸਿੰਘ ਬੱਬੀ)-ਮੋਗਾ ਦੇ ਕੋਟਕਪੂਰਾ ਬਾਈਪਾਸ ’ਤੇ ਰੇਲਵੇ ਓਵਰ ਬ੍ਰਿਜ ਦੇ ਨੇੜੇ ਇਕ ਖ਼ਾਲੀ ਪਲਾਟ ਵਿਚ ਇਕ ਮਨੁੱਖੀ ਪਿੰਜਰ ਮਿਲਣ ਨਾਲ ਇਲਾਕੇ ’ਚ ਹੜਕੰਪ ਮੱਚ ਗਿਆ। ਸੂਚਨਾ ਮਿਲਣ ‘ਤੇ ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਸਮਾਜ ਸੇਵਾ ਸੁਸਾਇਟੀ ਦੀ ਮਦਦ ਨਾਲ ਪਿੰਜਰ ਨੂੰ ਕਬਜ਼ੇ ਵਿਚ ਲੈ ਕੇ ਉਸ ਦੀ ਪਹਿਚਾਣ ਲਈ ਮੋਗਾ ਦੇ ਸਿਵਲ ਹਸਪਤਾਲ ਦੇ ਮੁਰਦਾਘਰ ਵਿਚ ਰਖਵਾ ਦਿੱਤਾ ਗਿਆ। ਜਾਣਕਾਰੀ ਅਨੁਸਾਰ ਲਗ-ਪਗ ਡੇਢ ਮਹੀਨਾ ਪਹਿਲਾਂ ਇਸੇ ਥਾਂ ‘ਤੇ ਇਕ ਆਦਮੀ ਦੀ ਲਾਸ਼ ਸ਼ੱਕੀ ਹਾਲਾਤਾਂ ਵਿਚ ਮਿਲੀ ਸੀ। ਹੁਣ ਉਸੇ ਇਲਾਕੇ ਵਿਚ ਇਕ ਮਨੁੱਖੀ ਪਿੰਜਰ ਮਿਲਣ ਤੋਂ ਬਾਅਦ ਪੁਲਿਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰ ਰਹੀ ਹੈ। ਮੌਕੇ ‘ਤੇ ਮੌਜੂਦ ਏ.ਐਸ.ਆਈ. ਅਜੀਤ ਸਿੰਘ ਨੇ ਦੱਸਿਆ ਕਿ ਸਥਾਨਕ ਨਿਵਾਸੀਆਂ ਨੇ ਪੁਲਿਸ ਨੂੰ ਸੂਚਿਤ ਕੀਤਾ ਸੀ ਕਿ ਸਵੇਰੇ ਰੇਲਵੇ ਓਵਰ ਬ੍ਰਿਜ ਦੇ ਨੇੜੇ ਇਕ ਖ਼ਾਲੀ ਪਲਾਟ ਵਿਚ ਮਨੁੱਖੀ ਪਿੰਜਰ ਪਿਆ ਹੈ। ਸੂਚਨਾ ਮਿਲਣ ‘ਤੇ ਪੁਲਿਸ ਟੀਮ ਮੌਕੇ ‘ਤੇ ਪਹੁੰਚੀ ਅਤੇ ਸਮਾਜ ਸੇਵਾ ਸੁਸਾਇਟੀ ਦੀ ਸਹਾਇਤਾ ਨਾਲ ਪਿੰਜਰ ਨੂੰ ਕਬਜ਼ੇ ਵਿਚ ਲੈ ਕੇ ਸਿਵਲ ਹਸਪਤਾਲ ਦੇ ਮੁਰਦਾਘਰ ਵਿਚ ਰੱਖ ਦਿੱਤਾ। ਮੁੱਢਲੀ ਜਾਂਚ ਵਿਚ ਅੰਦਾਜ਼ਾ ਲਗਾਇਆ ਗਿਆ ਹੈ ਕਿ ਲਾਸ਼ ਲਗ-ਪਗ 10 ਦਿਨ ਪੁਰਾਣੀ ਹੈ ਅਤੇ ਪੂਰੀ ਤਰ੍ਹਾਂ ਸੜੀ ਹੋਈ ਹੈ। ਮ੍ਰਿਤਕ ਦੀ ਉਮਰ 24 ਤੋਂ 25 ਸਾਲ ਦੇ ਵਿਚਕਾਰ ਦੱਸੀ ਜਾ ਰਹੀ ਹੈ। ਇਸ ਸਮੇਂ ਲਾਸ਼ ਨੂੰ ਪਛਾਣ ਲਈ 72 ਘੰਟਿਆਂ ਲਈ ਮੁਰਦਾਘਰ ਵਿਚ ਸੁਰੱਖਿਅਤ ਰੱਖਿਆ ਜਾ ਰਿਹਾ ਹੈ। ਕਾਨੂੰਨ ਅਨੁਸਾਰ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
Ad Position 22
No active advertisement
ਪਿਛਲੀ ਖ਼ਬਰ ਓ.ਬੀ.ਸੀ. ਫੈੱਡਰੇਸ਼ਨ ਪੰਜਾਬ ਜ਼ਿਲ੍ਹਾ ਮੋਗਾ ਦੀ ਮੀਟਿੰਗ ਅਗਲੀ ਖ਼ਬਰ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਮੋਗਾ ਦੀ ਜ਼ਿਲ੍ਹਾ ਕਾਰਜਕਾਰਨੀ ਦੀ ਮੀਟਿੰਗ
Ad Position 24
No active advertisement