06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-07-2026

ਡਿਪਟੀ ਕਮਿਸ਼ਨਰ ਵਲੋਂ ਹੜ੍ਹ ਰੋਕੂ ਪ੍ਰਬੰਧਾਂ ਦਾ ਜਾਇਜ਼ਾ

Ad Position 21
No active advertisement
ਅਜੀਤ ਡੈਸਕ 03-07-2026
aਮੋਗਾ, 2 ਜੁਲਾਈ (ਸੁਰਿੰਦਰਪਾਲ ਸਿੰਘ)-ਆਗਾਮੀ ਮਾਨਸੂਨ ਸੀਜ਼ਨ ਦੌਰਾਨ ਜ਼ਿਲ੍ਹਾ ਮੋਗਾ ਨੂੰ ਹੜ੍ਹ ਵਰਗੀ ਸਥਿਤੀ ਤੋਂ ਬਚਾਉਣ ਲਈ ਕੀਤੇ ਜਾ ਰਹੇ ਯਤਨਾਂ ਦੀ ਅੱਜ ਡਿਪਟੀ ਕਮਿਸ਼ਨਰ ਸਾਗਰ ਸੇਤੀਆ ਵਲੋਂ ਸਮੀਖਿਆ ਕੀਤੀ ਗਈ। ਪ੍ਰਭਾਵਿਤ ਹੋਣ ਵਾਲੇ ਸੰਭਾਵੀ ਖੇਤਰਾਂ, ਖ਼ਾਸ ਕਰ ਕੇ ਮੋਗਾ ਸ਼ਹਿਰ ਤੇ ਧਰਮਕੋਟ ਤਹਿਸੀਲ ਨੂੰ ਹੜ੍ਹ ਤੋਂ ਬਚਾਉਣ ਲਈ ਅੰਤਰ ਜ਼ਿਲ੍ਹਾ ਯੋਜਨਾ ਤਿਆਰ ਕੀਤੀ ਗਈ ਹੈ। ਅੱਜ ਇਸ ਉੱਪਰ ਡਿਪਟੀ ਕਮਿਸ਼ਨਰ ਸੇਤੀਆ ਨੇ ਸਬੰਧਿਤ ਵਿਭਾਗਾਂ ਨਾਲ ਵਿਸ਼ੇਸ਼ ਮੀਟਿੰਗ ਬੁਲਾਈ। ਡਿਪਟੀ ਕਮਿਸ਼ਨਰ ਸਾਗਰ ਸੇਤੀਆ ਨੇ ਕਿਹਾ ਕਿ ਜ਼ਿਲ੍ਹਾ ਮੋਗਾ ਅਧੀਨ ਪੈਂਦੇ ਸਤਲੁਜ ਦੇ ਬੰਨ੍ਹਾਂ ਨੂੰ ਮਜ਼ਬੂਤ ਕਰਨ ਦਾ ਕੰਮ ਤੇਜ਼ੀ ਨਾਲ ਮੁਕੰਮਲ ਕੀਤਾ ਜਾਵੇ। ਉਨ੍ਹਾਂ ਅਧਿਕਾਰੀਆਂ ਨੂੰ ਲਗਾਤਾਰ ਧੁੱਸੀ ਬੰਨ੍ਹ ਦੀ ਨਿਗਰਾਨੀ ਕਰਨ ਦੇ ਹੁਕਮ ਦਿੱਤੇ ਗਏ ਤਾਂ ਜੋ ਬਰਸਾਤੀ ਸੀਜ਼ਨ ਦੌਰਾਨ ਕਿਸੇ ਤਰ੍ਹਾਂ ਦਾ ਨੁਕਸਾਨ ਨਾ ਹੋਵੇ। ਇਸ ਤੋਂ ਇਲਾਵਾ ਉਨ੍ਹਾਂ ਜ਼ਿਲ੍ਹਾ ਪੱਧਰੀ ਕੰਟਰੋਲ ਰੂਮ ਵੀ ਸਥਾਪਿਤ ਕਰਨ ਦੇ ਨਿਰਦੇਸ਼ ਜਾਰੀ ਕੀਤੇ। ਜ਼ਿਕਰਯੋਗ ਹੈ ਕਿ ਡਿਪਟੀ ਕਮਿਸ਼ਨਰ ਮੋਗਾ ਵਲੋਂ ਬੀਤੇ ਦਿਨੀਂ ਵੀ ਨਗਰ ਨਿਗਮ ਮੋਗਾ ਦੀ ਹਦੂਦ ਅੰਦਰ ਆਉਣ ਵਾਲੀ 4.5 ਕਿੱਲੋਮੀਟਰ ਲੰਬੀ ਡਰੇਨ ਦੀ ਸਫ਼ਾਈ ਦਾ ਨਿੱਜੀ ਤੌਰ ‘ਤੇ ਜਾਇਜ਼ਾ ਲਿਆ। ਡਿਪਟੀ ਕਮਿਸ਼ਨਰ ਨੇ ਨਗਰ ਨਿਗਮ ਅਧਿਕਾਰੀਆਂ ਨੂੰ ਡਰੇਨ ਦੀਆਂ ਦੋਵੇਂ ਸਾਈਡਾਂ ਨੂੰ ਪੱਕੀਆਂ ਕਰਨ ਦਾ ਪ੍ਰਸਤਾਵ ਭੇਜਣ ਲਈ ਵੀ ਕਿਹਾ ਤਾਂ ਜੋ ਉਸ ਦੇ ਵਹਾਅ ਨੂੰ ਪੂਰੀ ਤਰ੍ਹਾਂ ਚੈਨੇਲਾਈਜ਼ ਕੀਤਾ ਜਾ ਸਕੇ। ਪੁਲੀਆਂ ਨੂੰ ਉੱਚੀਆਂ ਕਰਨ ਲਈ ਵੀ ਪ੍ਰੋਜੈਕਟ ਉਲੀਕੇ ਤਾਂ ਜੋ ਬਰਸਾਤੀ ਮੌਸਮ ਦੌਰਾਨ ਪੁਲੀਆਂ ਹੇਠ ਬੂਟੀ ਫਸਣ ਕਾਰਨ ਪੁਲੀਆਂ ਬੰਦ ਹੋਣ ਦੀ ਸਮੱਸਿਆ ਨੂੰ ਦੂਰ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਹੜ੍ਹ ਰੋਕੂ ਪ੍ਰਬੰਧਾਂ ਤਹਿਤ ਲੋੜੀਂਦੀ ਗਿਣਤੀ ਵਿਚ ਕਿਸ਼ਤੀਆਂ, ਸੁਰੱਖਿਅਤ ਥਾਵਾਂ ਦੀ ਤਸਦੀਕ ਕਰਨ ਆਦਿ ਦਾ ਕੰਮ ਪਹਿਲ ਦੇ ਆਧਾਰ ‘ਤੇ ਕਰ ਕੇ ਮੁਕੰਮਲ ਐਕਸ਼ਨ ਪਲਾਨ ਸੌਂਪਿਆ ਜਾਵੇ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਜਸਪਿੰਦਰ ਸਿੰਘ, ਸਮੂਹ ਐਸ.ਡੀ.ਐਮ., ਡਰੇਨਜ਼, ਮਾਲ, ਸਿਹਤ ਤੇ ਹੋਰਨਾਂ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਉਪ ਮੰਡਲ ਇੰਜੀਨੀਅਰ ਕੁਲਦੀਪ ਸਿੰਘ ਦੀ ਕੀਤੀ ਨਾਜਾਇਜ਼ ਬਦਲੀ ਪ੍ਰਤੀ ਕੀਤਾ ਰੋਸ ਪ੍ਰਗਟ ਅਗਲੀ ਖ਼ਬਰ ਸਿਵਲ ਸਰਜਨ ਡਾ. ਅਸ਼ੋਕ ਕੁਮਾਰ ਸਿੰਗਲਾ ਦੀ ਅਗਵਾਈ ਹੇਠ ਜ਼ਿਲ੍ਹਾ ਮੋਗਾ ਨੂੰ ਸਟੇਟ ਐਵਾਰਡ ਦੀ ਵੱਡੀ ਪ੍ਰਾਪਤੀ
Ad Position 24
No active advertisement