07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-07-2026

ਸੰਗਠਨ ਸਿਰਜਨ ਅਭਿਆਨ ਤਹਿਤ ਮੋਗਾ ਵਿਖੇ ਪ੍ਰਭਾਵਸ਼ਾਲੀ ਸਮਾਗਮ

Ad Position 21
No active advertisement
ਅਜੀਤ ਡੈਸਕ 03-07-2026
ਮੋਗਾ, 2 ਜੁਲਾਈ (ਸੁਰਿੰਦਰਪਾਲ ਸਿੰਘ)-ਸੰਗਠਨ ਸਿਰਜਨ ਅਭਿਆਨ ਦੀ ਲੜੀ ਤਹਿਤ ਅੱਜ ਮੋਗਾ ਵਿਖੇ ਇਕ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਕੁੱਲ ਹਿੰਦ ਕਾਂਗਰਸ ਕਮੇਟੀ ਦੇ ਸਕੱਤਰ ਰਵਿੰਦਰ ਰਾਓ ਦਲਵੀ ਵਿਸ਼ੇਸ਼ ਤੌਰ ‘ਤੇ ਪਹੁੰਚੇ। ਇਸ ਮੌਕੇ ਉਨ੍ਹਾਂ ਵਲੋਂ ਪ੍ਰਭਜੀਤ ਸਿੰਘ ਕਾਲਾ ਧੱਲੇਕੇ, ਜੋ ਕਿ ਆੜ੍ਹਤੀਆ ਐਸੋਸੀਏਸ਼ਨ ਮੋਗਾ ਦੇ ਸਾਬਕਾ ਪ੍ਰਧਾਨ ਅਤੇ ਲੰਬੇ ਸਮੇਂ ਤੋਂ ਪਾਰਟੀ ਦੇ ਸਮਰਪਿਤ, ਟਕਸਾਲੀ ਕਾਂਗਰਸੀ ਆਗੂ ਵਜੋਂ ਜਾਣੇ ਜਾਂਦੇ ਹਨ, ਨੂੰ ਟਰੇਡ ਵਿੰਗ ਜ਼ਿਲ੍ਹਾ ਮੋਗਾ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨੂੰ ਨਿਯੁਕਤੀ ਪੱਤਰ ਦੇ ਨਾਲ-ਨਾਲ ਪ੍ਰਸ਼ੰਸਾ ਪੱਤਰ ਵੀ ਭੇਟ ਕੀਤਾ ਗਿਆ। ਇਸ ਨਿਯੁਕਤੀ ਦਾ ਮੋਗਾ ਦੇ ਸਮੂਹ ਵਪਾਰੀਆਂ ਅਤੇ ਕਾਂਗਰਸੀ ਵਰਕਰਾਂ ਵਲੋਂ ਭਰਵਾਂ ਸਵਾਗਤ ਕੀਤਾ ਗਿਆ। ਵਪਾਰੀਆਂ ਨੇ ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਪ੍ਰਭਜੀਤ ਸਿੰਘ ਕਾਲਾ ਧੱਲੇਕੇ ਹਮੇਸ਼ਾ ਵਪਾਰੀਆਂ ਦੇ ਹੱਕਾਂ ਲਈ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੇ ਰਹੇ ਹਨ ਅਤੇ ਹਰ ਦੁੱਖ-ਸੁੱਖ ਵਿਚ ਉਨ੍ਹਾਂ ਦਾ ਸਾਥ ਨਿਭਾਇਆ ਹੈ। ਉਨ੍ਹਾਂ ਦੀ ਨਿਯੁਕਤੀ ਨਾਲ ਸਮੂਹ ਵਪਾਰੀ ਵਰਗ ਵਿਚ ਨਵਾਂ ਉਤਸ਼ਾਹ ਅਤੇ ਭਰੋਸਾ ਪੈਦਾ ਹੋਇਆ ਹੈ। ਵਪਾਰੀਆਂ ਨੇ ਵਿਸ਼ਵਾਸ ਪ੍ਰਗਟਾਇਆ ਕਿ ਉਹ ਆਪਣੀ ਨਵੀਂ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ, ਮਿਹਨਤ ਅਤੇ ਤਨਦੇਹੀ ਨਾਲ ਨਿਭਾਉਂਦੇ ਹੋਏ ਵਪਾਰੀਆਂ ਦੀਆਂ ਸਮੱਸਿਆਵਾਂ ਨੂੰ ਪਾਰਟੀ ਅਤੇ ਸਰਕਾਰ ਤੱਕ ਪ੍ਰਭਾਵਸ਼ਾਲੀ ਢੰਗ ਨਾਲ ਪਹੁੰਚਾਉਣਗੇ ਅਤੇ ਟਰੇਡ ਵਿੰਗ ਨੂੰ ਹੋਰ ਮਜ਼ਬੂਤ ਕਰਨ ਲਈ ਯਤਨਸ਼ੀਲ ਰਹਿਣਗੇ। ਰਵਿੰਦਰ ਰਾਓ ਦਲਵੀ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਕਾਂਗਰਸ ਪਾਰਟੀ ਸੰਗਠਨ ਨੂੰ ਜ਼ਮੀਨੀ ਪੱਧਰ ‘ਤੇ ਮਜ਼ਬੂਤ ਕਰਨ ਲਈ ਲਗਾਤਾਰ ਕੰਮ ਕਰ ਰਹੀ ਹੈ ਅਤੇ ਪਾਰਟੀ ਹਮੇਸ਼ਾ ਮਿਹਨਤੀ, ਇਮਾਨਦਾਰ ਅਤੇ ਲੋਕਾਂ ਨਾਲ ਜੁੜੇ ਆਗੂਆਂ ਨੂੰ ਬਣਦਾ ਮਾਣ ਸਤਿਕਾਰ ਦਿੰਦੀ ਹੈ। ਉਨ੍ਹਾਂ ਕਿਹਾ ਕਿ ਪ੍ਰਭਜੀਤ ਸਿੰਘ ਕਾਲਾ ਧੱਲੇਕੇ ਦੀ ਲੰਬੇ ਸਮੇਂ ਦੀ ਸੇਵਾ, ਪਾਰਟੀ ਪ੍ਰਤੀ ਸਮਰਪਣ ਅਤੇ ਵਪਾਰੀਆਂ ਵਿਚ ਉਨ੍ਹਾਂ ਦੀ ਮਜ਼ਬੂਤ ਪਕੜ ਨੂੰ ਦੇਖਦੇ ਹੋਏ ਇਹ ਜ਼ਿੰਮੇਵਾਰੀ ਸੌਂਪੀ ਗਈ ਹੈ। ਇਸ ਮੌਕੇ ਜ਼ਿਲ੍ਹਾ ਕਾਂਗਰਸ ਕਮੇਟੀ ਮੋਗਾ ਦੇ ਪ੍ਰਧਾਨ ਹਰੀ ਸਿੰਘ ਖਾਈ, ਮੋਗਾ ਦੇ ਇੰਚਾਰਜ ਮਾਲਵਿਕਾ ਸੂਦ, ਜਗਸੀਰ ਸਿੰਘ ਕਾਲੇਕੇ, ਐਡਵੋਕੇਟ ਗੁਰਨੂਰ ਸਿੰਘ ਦੌਧਰ, ਜਸਵੀਰ ਸਿੰਘ ਬਰਾੜ ਸਮੇਤ ਹੋਰ ਕਈ ਸੀਨੀਅਰ ਕਾਂਗਰਸੀ ਆਗੂ ਅਤੇ ਵੱਡੀ ਗਿਣਤੀ ਵਿਚ ਵਪਾਰੀ ਹਾਜ਼ਰ ਸਨ। ਸਮੂਹ ਹਾਜ਼ਰ ਆਗੂਆਂ ਨੇ ਪ੍ਰਭਜੀਤ ਸਿੰਘ ਕਾਲਾ ਧੱਲੇਕੇ ਨੂੰ ਨਵੀਂ ਜ਼ਿੰਮੇਵਾਰੀ ਲਈ ਵਧਾਈ ਦਿੱਤੀ ਅਤੇ ਆਸ ਪ੍ਰਗਟਾਈ ਕਿ ਉਨ੍ਹਾਂ ਦੀ ਅਗਵਾਈ ਹੇਠ ਟਰੇਡ ਵਿੰਗ ਮੋਗਾ ਹੋਰ ਮਜ਼ਬੂਤ ਹੋਵੇਗੀ ਅਤੇ ਵਪਾਰੀਆਂ ਦੀ ਆਵਾਜ਼ ਨੂੰ ਹੋਰ ਬੁਲੰਦ ਕੀਤਾ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ ਰੋਟਰੀ ਕਲੱਬ ਮੋਗਾ ਸਿਟੀ ਵਲੋਂ ਸਿਵਲ ਸਰਜਨ ਮੋਗਾ ਡਾ. ਅਸ਼ੋਕ ਕੁਮਾਰ ਸਿੰਗਲਾ ਦਾ ਸਨਮਾਨ ਅਗਲੀ ਖ਼ਬਰ ਉਪ ਮੰਡਲ ਇੰਜੀਨੀਅਰ ਕੁਲਦੀਪ ਸਿੰਘ ਦੀ ਕੀਤੀ ਨਾਜਾਇਜ਼ ਬਦਲੀ ਪ੍ਰਤੀ ਕੀਤਾ ਰੋਸ ਪ੍ਰਗਟ
Ad Position 24
No active advertisement