07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-07-2026

ਰੋਟਰੀ ਕਲੱਬ ਮੋਗਾ ਸਿਟੀ ਵਲੋਂ ਸਿਵਲ ਸਰਜਨ ਮੋਗਾ ਡਾ. ਅਸ਼ੋਕ ਕੁਮਾਰ ਸਿੰਗਲਾ ਦਾ ਸਨਮਾਨ

Ad Position 21
No active advertisement
ਅਜੀਤ ਡੈਸਕ 03-07-2026
ਮੋਗਾ, 2 ਜੁਲਾਈ (ਗੁਰਤੇਜ ਸਿੰਘ ਬੱਬੀ)-ਰੋਟਰੀ ਕਲੱਬ ਮੋਗਾ ਸਿਟੀ ਵਲੋਂ ਸਿਹਤ ਵਿਭਾਗ ਵਿਚ ਆਪਣੀਆਂ ਸ਼ਾਨਦਾਰ ਸੇਵਾਵਾਂ, ਸਮਰਪਣ ਅਤੇ ਲੋਕ ਭਲਾਈ ਦੇ ਕੰਮਾਂ ਲਈ ਡਾ. ਅਸ਼ੋਕ ਕੁਮਾਰ ਸਿੰਗਲਾ, ਸਿਵਲ ਸਰਜਨ ਮੋਗਾ ਨੂੰ ਵਿਸ਼ੇਸ਼ ਸਨਮਾਨ ਨਾਲ ਨਿਵਾਜਿਆ ਗਿਆ। ਰੋਟਰੀ ਇੰਟਰਨੈਸ਼ਨਲ ਡਿਸਟ੍ਰਿਕਟ 3090 ਵਲੋਂ ਜਾਰੀ ਕੀਤੇ ਗਏ ਸਰਟੀਫਿਕੇਟ ਰਾਹੀਂ ਡਾ. ਅਸ਼ੋਕ ਕੁਮਾਰ ਸਿੰਗਲਾ ਦੀਆਂ ਸਿਹਤ ਸੇਵਾਵਾਂ ਅਤੇ ਸਮਾਜ ਪ੍ਰਤੀ ਉਨ੍ਹਾਂ ਦੀ ਮਹੱਤਵਪੂਰਨ ਭੂਮਿਕਾ ਦੀ ਸ਼ਲਾਘਾ ਕੀਤੀ। ਇਸ ਮੌਕੇ ਰੋਟਰੀ ਕਲੱਬ ਮੋਗਾ ਸਿਟੀ ਦੇ ਅਹੁਦੇਦਾਰਾਂ ਨੇ ਕਿਹਾ ਕਿ ਡਾ. ਅਸ਼ੋਕ ਕੁਮਾਰ ਸਿੰਗਲਾ ਦੀ ਅਗਵਾਈ ਹੇਠ ਸਿਹਤ ਵਿਭਾਗ ਮੋਗਾ ਵਲੋਂ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ, ਜਾਗਰੂਕਤਾ ਮੁਹਿੰਮਾਂ ਅਤੇ ਵੱਖ-ਵੱਖ ਸਿਹਤ ਪ੍ਰੋਗਰਾਮਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਡਾ. ਅਸ਼ੋਕ ਕੁਮਾਰ ਸਿੰਗਲਾ ਨੇ ਇਸ ਸਨਮਾਨ ਲਈ ਰੋਟਰੀ ਕਲੱਬ ਮੋਗਾ ਸਿਟੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਸਨਮਾਨ ਸਿਹਤ ਵਿਭਾਗ ਦੀ ਪੂਰੀ ਟੀਮ ਦੀ ਮਿਹਨਤ ਅਤੇ ਸਮਰਪਣ ਦਾ ਨਤੀਜਾ ਹੈ। ਉਨ੍ਹਾਂ ਕਿਹਾ ਕਿ ਭਵਿੱਖ ਵਿਚ ਵੀ ਲੋਕਾਂ ਨੂੰ ਵਧੀਆ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਯਤਨ ਜਾਰੀ ਰਹਿਣਗੇ। ਇਸ ਮੌਕੇ ਰੋਟਰੀ ਕਲੱਬ ਮੋਗਾ ਸਿਟੀ ਦੇ ਰੋਟੇਰੀਅਨ ਰਾਜ ਬੇਦੀ ਪ੍ਰਧਾਨ, ਰੋਟੇਰੀਅਨ ਗੁਰਜੀਤ ਸਿੰਘ ਸੈਕਟਰੀ, ਰੋਟੇਰੀਅਨ ਵਿਜੇ ਮਦਾਨ ਚੇਅਰਮੈਨ ਅਤੇ ਹੋਰ ਮੈਂਬਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਬਲੂਮਿੰਗ ਬਡਜ਼ ਸਕੂਲ ਮੋਗਾ ਦੀਆਂ ਐਨ.ਸੀ.ਸੀ. ਕੈਡਿਟਸ ਨੇ ਸਾਲਾਨਾ ਸਿਖਲਾਈ ਕੈਂਪ ਵਿਚ ਹਾਸਿਲ ਕੀਤਾ ਪਹਿਲਾ ਸਥਾਨ ਅਗਲੀ ਖ਼ਬਰ ਸੰਗਠਨ ਸਿਰਜਨ ਅਭਿਆਨ ਤਹਿਤ ਮੋਗਾ ਵਿਖੇ ਪ੍ਰਭਾਵਸ਼ਾਲੀ ਸਮਾਗਮ
Ad Position 24
No active advertisement