ਕਿਸ਼ਨਪੁਰਾ ਕਲਾਂ, 2 ਜੁਲਾਈ (ਅਮੋਲਕ ਸਿੰਘ ਕਲਸੀ)-ਸਵ: ਜਥੇਦਾਰ ਠਾਕਰ ਸਿੰਘ ਮਾਨ ਦੁਆਰਾ ਸਥਾਪਿਤ ਤੇ ਸਕੂਲ ਦੇ ਚੇਅਰਮੈਨ ਗੁਰਮੀਤ ਸਿੰਘ ਮਾਨ ਕੈਨੇਡਾ ਦੀ ਰਹਿਨੁਮਾਈ ਹੇਠ ਚੱਲ ਰਹੀ ਇਲਾਕੇ ਦੀ ਸਭ ਤੋਂ ਪੁਰਾਣੀ ਮਾਣਮੱਤੀ ਵਿੱਦਿਅਕ ਸੰਸਥਾ ਸੰਤ ਵਿਸਾਖਾ ਸਿੰਘ ਮੈਮੋਰੀਅਲ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਕਿਸ਼ਨਪੁਰਾ ਕਲਾਂ ਵਲੋਂ ਗਰਮੀ ਦੀਆਂ ਛੁੱਟੀਆਂ ਖ਼ਤਮ ਹੋਣ ਤੋਂ ਬਾਅਦ ਬੱਚਿਆਂ ਦਾ ਦੁਬਾਰਾ ਸਕੂਲ ਆਉਣ ‘ਤੇ ਗਰਮਜੋਸ਼ੀ ਨਾਲ ਸਵਾਗਤ ਕੀਤਾ ਗਿਆ। ਇਸ ਮੌਕੇ ਬੱਚਿਆਂ ਦਾ ਮੂੰਹ ਮਿੱਠਾ ਕਰਵਾਉਣ ਉਪਰੰਤ ਵੱਖ-ਵੱਖ ਤਰ੍ਹਾਂ ਦੀਆਂ ਗਤੀਵਿਧੀਆਂ ਦੇ ਜ਼ਰੀਏ ਵੱਖਰੇ ਤਰੀਕੇ ਨਾਲ ਸਕੂਲ ਪਹੁੰਚਣ ਤੇ ਉਨ੍ਹਾਂ ਦਾ ਸਵਾਗਤ ਕੀਤਾ। ਬੱਚੇ ਦਾ ਸਕੂਲ ਆਉਣ ਤੇ ਆਪੋ ਆਪਣੇ ਦੋਸਤਾਂ ਮਿੱਤਰਾਂ ਨੂੰ ਮਿਲ ਕੇ ਖ਼ੁਸ਼ ਨਜ਼ਰ ਆਏ। ਸਕੂਲ ਪ੍ਰਿੰਸੀਪਲ ਕਮਲਜੀਤ ਕੌਰ ਸੈਣੀ ਅਤੇ ਵਾਈਸ ਪ੍ਰਿੰਸੀਪਲ ਬਰਜੀਤ ਕੌਰ ਨੇ ਬੱਚਿਆਂ ਦੇ ਚੰਗੇ ਭਵਿੱਖ ਦੀ ਕਾਮਨਾ ਕਰਦੇ ਹੋਏ ਉਨ੍ਹਾਂ ਨੂੰ ਪੜ੍ਹਾਈ ਦੇ ਖੇਤਰ ਵਿਚ ਅੱਗੇ ਵਧਣ ਲਈ ਪ੍ਰੇਰਿਤ ਕੀਤਾ ਗਿਆ ਅਤੇ ਬੱਚਿਆਂ ਵਲੋਂ ਬਣਾਏ ਵੈੱਲਕਮ ਦੇ ਚਾਰਟਾਂ ਦੌਰਾਨ ਸਵਾਗਤ ਕੀਤਾ ਗਿਆ। ਇਸ ਮੌਕੇ ਵਾਈਸ ਪ੍ਰਿੰਸੀਪਲ ਬਰਜੀਤ ਕੌਰ, ਗੁਰਬਾਣੀ ਟੀਚਰ ਰਣਜੀਤ ਕੌਰ, ਸਵਿਤਾ ਸ਼ਰਮਾ, ਬਲਰਾਜ ਕੌਰ, ਰਾਜਵੀਰ ਕੌਰ, ਰਾਜਵਿੰਦਰ ਕੌਰ, ਕਿਰਨਦੀਪ ਕੌਰ, ਕਵਲਜੀਤ ਕੌਰ, ਸਿਮਰਨਜੀਤ ਕੌਰ, ਪਰਮਜੀਤ ਕੌਰ, ਗੁਰਸ਼ਰਨਪ੍ਰੀਤ ਕੌਰ, ਗੁਰਬੀਰ ਕੌਰ, ਮਨਿੰਦਰ ਕੌਰ, ਸਿਮਰਨਜੀਤ ਕੌਰ, ਰਮਨਦੀਪ ਕੌਰ, ਬਲਜੀਤ ਕੌਰ ਅਤੇ ਮਾਸਟਰ ਜਗਦੀਪ ਸਿੰਘ ਆਦਿ ਹਾਜ਼ਰ ਸਨ।