07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-07-2026

ਗਰਮੀਆਂ ਦੀਆਂ ਛੁੱਟੀਆਂ ਤੋਂ ਬਾਅਦ ਜੀਂਦੜਾ ਸਕੂਲ ’ਚ ਮੁੜ

Ad Position 21
No active advertisement
ਅਜੀਤ ਡੈਸਕ 03-07-2026
aਕਿਸ਼ਨਪੁਰਾ ਕਲਾਂ, 2 ਜੁਲਾਈ (ਅਮੋਲਕ ਸਿੰਘ ਕਲਸੀ)-ਸੰਤ ਬਾਬਾ ਕਾਰਜ ਸਿੰਘ ਜੀ ਦੀ ਸਰਪ੍ਰਸਤੀ ਹੇਠ ਚੱਲ ਰਹੀ ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਸ੍ਰੀ ਗੁਰੂ ਗੋਬਿੰਦ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਜੀਂਦੜਾ ਵਿਚ ਇਕ ਮਹੀਨੇ ਦੀਆਂ ਗਰਮੀਆਂ ਦੀਆਂ ਛੁੱਟੀਆਂ ਤੋਂ ਬਾਅਦ ਮੁੜ ਰੌਣਕਾਂ ਪਰਤ ਆਈਆਂ। ਸਕੂਲ ਖੁੱਲ੍ਹਣ ਦੇ ਪਹਿਲੇ ਦਿਨ ਵੱਖ-ਵੱਖ ਜਮਾਤਾਂ ਦੇ ਵਿਦਿਆਰਥੀ ਅਤੇ ਅਧਿਆਪਕ ਨਵੇਂ ਜੋਸ਼, ਉਤਸ਼ਾਹ ਅਤੇ ਤਾਜ਼ਗੀ ਨਾਲ ਸਕੂਲ ਪਹੁੰਚੇ, ਜਿਸ ਨਾਲ ਸਮੁੱਚਾ ਸਕੂਲ ਕੈਂਪਸ ਬੱਚਿਆਂ ਦੀਆਂ ਕਿਲਕਾਰੀਆਂ ਨਾਲ ਗੂੰਜ ਉੱਠਿਆ। ਸਕੂਲ ਦੇ ਚੇਅਰਮੈਨ ਜਸਵੰਤ ਸਿੰਘ ਭੁੱਲਰ, ਜਨਰਲ ਸਕੱਤਰ ਪ੍ਰਭਜੋਤ ਸਿੰਘ ਭੁੱਲਰ ਅਤੇ ਪ੍ਰਿੰਸੀਪਲ ਮਨਦੀਪ ਕੌਰ ਨੇ ਵਿਦਿਆਰਥੀਆਂ ਦਾ ਨਿੱਘਾ ਸਵਾਗਤ ਕੀਤਾ। ਉਨ੍ਹਾਂ ਕਿਹਾ ਕਿ ਭਾਵੇਂ ਸਮੇਂ ਦੇ ਨਾਲ ਸਮਾਜ ਵਿਚ ਕਾਫ਼ੀ ਬਦਲਾਅ ਆਏ ਹਨ, ਪਰ ਬੱਚਿਆਂ ਲਈ ਗਰਮੀਆਂ ਦੀਆਂ ਛੁੱਟੀਆਂ ਦਾ ਸਭ ਤੋਂ ਵੱਡਾ ਆਕਰਸ਼ਨ ਅੱਜ ਵੀ ਨਾਨਕੇ ਘਰ ਹੀ ਹਨ। ਸਕੂਲ ਆਉਣ ਉਪਰੰਤ ਬੱਚੇ ਆਪਸ ਵਿਚ ਨਾਨਕੇ ਘਰ ਬਿਤਾਏ ਯਾਦਗਾਰ ਪਲਾਂ ਅਤੇ ਛੁੱਟੀਆਂ ਦੇ ਤਜਰਬੇ ਸਾਂਝੇ ਕਰਦੇ ਨਜ਼ਰ ਆਏ। ਪ੍ਰਿੰਸੀਪਲ ਮਨਦੀਪ ਕੌਰ ਨੇ ਕਿਹਾ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਜੀਂਦੜਾ ਸਿਰਫ਼ ਸਿੱਖਿਆ ਪ੍ਰਦਾਨ ਕਰਨ ਵਾਲੀ ਸੰਸਥਾ ਹੀ ਨਹੀਂ, ਸਗੋਂ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਅਤੇ ਸ਼ਖ਼ਸੀਅਤ ਨਿਰਮਾਣ ਦਾ ਮਜ਼ਬੂਤ ਮੰਚ ਵੀ ਹੈ। ਉਨ੍ਹਾਂ ਕਿਹਾ ਕਿ ਸਕੂਲ ਦਾ ਉਦੇਸ਼ ਵਿਦਿਆਰਥੀਆਂ ਨੂੰ ਉੱਚ ਪੱਧਰੀ ਸਿੱਖਿਆ ਦੇ ਨਾਲ-ਨਾਲ ਨੈਤਿਕ ਕਦਰਾਂ-ਕੀਮਤਾਂ, ਅਨੁਸ਼ਾਸਨ ਅਤੇ ਆਤਮ-ਵਿਸ਼ਵਾਸ ਨਾਲ ਭਰਪੂਰ ਬਣਾਉਣਾ ਹੈ। ਚੇਅਰਮੈਨ ਜਸਵੰਤ ਸਿੰਘ ਭੁੱਲਰ ਨੇ ਕਿਹਾ ਕਿ ਹਰ ਨਵਾਂ ਸੈਸ਼ਨ ਨਵੀਆਂ ਉਮੀਦਾਂ, ਨਵੇਂ ਟੀਚਿਆਂ ਅਤੇ ਨਵੇਂ ਮੌਕਿਆਂ ਦਾ ਪ੍ਰਤੀਕ ਹੁੰਦਾ ਹੈ। ਹਰ ਵਿਦਿਆਰਥੀ ਵਿਚ ਅਸੀਮ ਪ੍ਰਤਿਭਾ ਮੌਜੂਦ ਹੁੰਦੀ ਹੈ ਅਤੇ ਸਕੂਲ ਦਾ ਯਤਨ ਹੈ ਕਿ ਉਨ੍ਹਾਂ ਨੂੰ ਸਹੀ ਮਾਰਗਦਰਸ਼ਨ, ਆਧੁਨਿਕ ਸਹੂਲਤਾਂ ਅਤੇ ਪ੍ਰੇਰਨਾਦਾਇਕ ਮਾਹੌਲ ਪ੍ਰਦਾਨ ਕਰਕੇ ਉਨ੍ਹਾਂ ਦੀ ਯੋਗਤਾ ਨੂੰ ਨਵੀਆਂ ਉਚਾਈਆਂ ਤੱਕ ਪਹੁੰਚਾਇਆ ਜਾਵੇ। ਇਸ ਮੌਕੇ ਸਮੂਹ ਸਕੂਲ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਬਾਬਾ ਬਕਾਲਾ ਸਾਹਿਬ ਪੁਲਿਸ ਨੇ ਚੀਮਾਬਾਠ ਗੋਲੀ ਕਾਂਡ ਦੇ ਦੋ ਦੋਸ਼ੀਆਂ ਨੂੰ ਕੀਤਾ ਕਾਬੂ ਅਗਲੀ ਖ਼ਬਰ ਐਸ.ਡੀ.ਐਮ.-ਕਮ-ਆਰ.ਟੀ.ਓ. ਸਤਵਿੰਦਰਪਾਲ ਸਿੰਘ ਵਲੋਂ ਆਟੋਮੋਟਿਵ ਟਰੈਕ ਸਿੰਘਾਂਵਾਲਾ (ਮੋਗਾ) ਦਾ ਦੌਰਾ
Ad Position 24
No active advertisement