06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-07-2026

ਮੈਕਰੋ ਗਲੋਬਲ ਕੈਨੇਡਾ ਸਟੱਡੀ ਵੀਜ਼ਾ ਲਈ ਬਣਿਆਂ ਵਿਦਿਆਰਥੀਆਂ ਦੀ ਪਹਿਲੀ ਪਸੰਦ-ਗੁਰਮਿਲਾਪ ਸਿੰਘ ਡੱਲਾ

Ad Position 21
No active advertisement
ਅਜੀਤ ਡੈਸਕ 04-07-2026
ਮੋਗਾ, 3 ਜੁਲਾਈ (ਸੁਰਿੰਦਰਪਾਲ ਸਿੰਘ)-ਪੰਜਾਬ ਦੀ ਪ੍ਰਸਿੱਧ ਸੰਸਥਾ ਮੈਕਰੋ ਗਲੋਬਲ ਵਿਦੇਸ਼ੀ ਸਿੱਖਿਆ ਹਾਸਲ ਕਰਨ ਦੇ ਇੱਛੁਕ ਵਿਦਿਆਰਥੀਆਂ ਲਈ ਭਰੋਸੇਮੰਦ ਮਾਰਗ ਦਰਸ਼ਕ ਵਜੋਂ ਉੱਪਰ ਰਹੀ ਹੈ। ਸੰਸਥਾ ਦੇ ਐਮ.ਡੀ. ਗੁਰਮਿਲਾਪ ਸਿੰਘ ਡੱਲਾ ਨੇ ਦੱਸਿਆ ਕਿ ਸਹੀ ਸਲਾਹ ਪਾਰਦਰਸ਼ੀ ਕਾਰਜ ਪ੍ਰਣਾਲੀ ਅਤੇ ਤਜਰਬੇਕਾਰ ਟੀਮ ਦੀ ਮਦਦ ਨਾਲ ਵਿਦਿਆਰਥੀਆਂ ਨੂੰ ਘੱਟ ਸਮੇਂ ਵਿਚ ਸਟੱਡੀ ਵੀਜ਼ਾ ਪ੍ਰਾਪਤ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਕੈਨੇਡਾ ਸਮੇਤ ਹੋਰ ਦੇਸ਼ਾਂ ਵਿਚ ਉਚ ਸਿੱਖਿਆ ਲਈ ਜਾਣ ਵਾਲੇ ਵਿਦਿਆਰਥੀਆਂ ਨੂੰ ਹਰ ਪੜਾਅ ਤੇ ਪੂਰੀ ਰਹਿਨੁਮਾਈ ਦਿੱਤੀ ਜਾਂਦੀ ਹੈ। ਸੰਸਥਾ ਵਲੋਂ ਆਧੁਨਿਕ ਤਕਨੀਕਾਂ ਅਤੇ ਮਾਹਿਰ ਅਧਿਆਪਕਾਂ ਦੀ ਸਹਾਇਤਾ ਨਾਲ ਆਈਲਟਸ ਦੀ ਤਿਆਰੀ ਕਰਵਾਈ ਜਾਂਦੀ ਹੈ, ਜਿਸ ਨਾਲ ਵਿਦਿਆਰਥੀ ਵਧੀਆ ਬੈਂਡ ਸਕੋਰ ਹਾਸਲ ਕਰਨ ਵਿਚ ਸਫਲ ਰਹਿੰਦੇ ਹਨ। ਗੁਰਮਿਲਾਪ ਸਿੰਘ ਡੱਲਾ ਨੇ ਦੱਸਿਆ ਕਿ ਪੜਾਈ ਵਿਚ ਕਮਜ਼ੋਰ ਵਿਦਿਆਰਥੀਆਂ ਲਈ ਵੱਖਰੀਆਂ ਕਲਾਸਾਂ ਅਤੇ ਸਟੱਡੀ ਮੈਟੀਰੀਅਲ ਦੀ ਸੁਵਿਧਾ ਵੀ ਮੁਹੱਈਆ ਕਰਵਾਈ ਜਾਂਦੀ ਹੈ। ਉਨ੍ਹਾਂ ਕਿਹਾ ਕਿ ਮੈਕਰੋ ਗਲੋਬਲ ਤੋ ਆਈਲਟਸ ਕਰਨ ਵਾਲੇ ਵਿਦਿਆਰਥੀਆਂ ਤੋ ਸਟੱਡੀ ਵੀਜ਼ਾ ਅਪਲਾਈ ਕਰਨ ਸਮੇਂ ਕੋਈ ਵੀਜ਼ਾ ਪ੍ਰੋਸੈਸਿੰਗ ਫ਼ੀਸ ਨਹੀ ਲਈ ਜਾਂਦੀ ਜਿਸ ਕਾਰਨ ਵਿਦਿਆਰਥੀਆਂ ਅਤੇ ਮਾਪਿਆਂ ਦਾ ਭਰੋਸਾ ਲਗਾਤਾਰ ਵਧ ਰਿਹਾ ਹੈ। ਸੰਸਥਾ ਨੇ ਹਾਸਲ ਵਿਚ ਕਈ ਵਿਦਿਆਰਥੀਆਂ ਦੇ ਸਟੱਡੀ ਵੀਜ਼ੇ ਮਨਜ਼ੂਰ ਕਰਵਾ ਕੇ ਉਨ੍ਹਾਂ ਦੇ ਵਿਦੇਸ਼ ਵਿਚ ਪੜ੍ਹਾਈ ਕਰਨ ਦੇ ਸੁਪਨੇ ਸਾਕਾਰ ਕੀਤੇ ਹਨ। ਉਨ੍ਹਾਂ ਕਿਹਾ ਕਿ ਜਿਹੜੇ ਵਿਦਿਆਰਥੀ ਬਿਨਾ ਕਿਸੇ ਦੇਰੀ ਅਤੇ ਪੂਰੀ ਪਾਰਦਰਸ਼ਤਾ ਨਾਲ ਆਪਣਾ ਸਟੱਡੀ ਵੀਜ਼ਾ ਲਗਵਾਉਣਾ ਚਾਹੁੰਦੇ ਹਨ, ਉਹ ਆਪਣੇ ਦਸਤਾਵੇਜ਼ਾਂ ਸਮੇਤ ਮੈਕਰੋ ਗਲੋਬਲ ਦੇ ਮੋਗਾ ਦਫ਼ਤਰ ਵਿਖੇ ਸੰਪਰਕ ਕਰ ਸਕਦੇ ਹਨ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਸਰਕਾਰ ਨੇ ਮਜ਼ਦੂਰਾਂ ਦੇ ਖ਼ੂਨ-ਪਸੀਨੇ ਦੀ ਕਮਾਈ ਔਰਤਾਂ ਨੂੰ ਖ਼ੁਸ਼ ਕਰਨ ਅਤੇ ਵੋਟ ਬੈਂਕ ਚਮਕਾਉਣ ਲਈ ਲੁਟਾਈ-ਰਛਪਾਲ ਸਿ... ਅਗਲੀ ਖ਼ਬਰ ਬਸਪਾ ਵਲੋਂ ਲੈਕਚਰਾਰਾਂ ਦੀ ਭਰਤੀ ਵਿਚ ਐਸ.ਸੀ. ਬੀ.ਸੀ. ਰਿਜ਼ਰਵੇਸ਼ਨ ਖ਼ਤਮ ਕਰਨ ਵਿਰੁੱਧ ਰੋਸ ਪ੍ਰਦਰਸ਼ਨ
Ad Position 24
No active advertisement