06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-07-2026

ਅੱਠ ਘੰਟੇ ਬਿਜਲੀ ਦੇਣ ਦੇ ਵਾਅਦੇ ਦੀ ਨਿਕਲੀ ਫੂਕ

Ad Position 21
No active advertisement
ਅਜੀਤ ਡੈਸਕ 04-07-2026

ਨੱਥੂਵਾਲਾ ਗਰਬੀ, 3 ਜੁਲਾਈ (ਨਵਦੀਪ ਸਿੰਘ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਾਰੇ ਪੰਜਾਬ ਵਿਚ ਪਿੰਡ-ਪਿੰਡ ਜਾ ਕੇ ਵੱਡੇ-ਵੱਡੇ ਵਾਅਦੇ ਅਤੇ ਗੱਪ ਮਾਰ ਰਹੇ ਨੇ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪੰਜਾਬ ਵਿਚ ਬਿਜਲੀ ਦੀ ਘਾਟ ਖ਼ਤਮ ਕਰ ਦਿੱਤੀ ਹੈ, ਕਿਸਾਨ ਬਾਗ਼ੋਂ ਬਾਗ ਹਨ ਪੂਰੇ ਪੰਜਾਬ ਵਿਚ ਬਿਜਲੀ ਅੱਠ ਘੰਟੇ ਨਿਰਵਿਘਨ ਮਿਲਦੀ ਹੈ, ਪਰ ਉਨ੍ਹਾਂ ਦੇ ਦਾਅਵੇ ਸਭ ਫ਼ੇਲ੍ਹ ਸਾਬਤ ਹੋਏ ਹਨ। ਸਰਕਾਰ ਹਰ ਫ਼ਰੰਟ ‘ਤੇ ਫ਼ੇਲ੍ਹ ਹੈ। ਇਹ ਪ੍ਰਗਟਾਵਾ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਦੇ ਸੀਨੀਅਰ ਮੀਤ ਪ੍ਰਧਾਨ ਕਸ਼ਮੀਰ ਸਿੰਘ ਭੇਖਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਪਿਛਲੇ ਦਿਨਾਂ ਤੋਂ ਬਿਜਲੀ ਸੰਕਟ ਚੱਲ ਰਿਹਾ ਹੈ ਨਾ ਬਿਜਲੀ ਮੰਤਰੀ ਨੂੰ ਕੋਈ ਕਿਸਾਨਾਂ ਦੀ ਫ਼ਿਕਰ ਨਾ ਹੀ ਮੁੱਖ ਮੰਤਰੀ ਪੰਜਾਬ ਨੂੰ ਕਿਸਾਨ ਸੜਕਾਂ ਅਤੇ ਬਿਜਲੀ ਗਰਿੱਡ ਉੱਪਰ ਧਰਨੇ ਲਾਉਣ ਲਈ ਮਜਬੂਰ ਹਨ ਪੰਜਾਬ ਸਰਕਾਰ ਨੂੰ ਚੇਤਾਵਨੀ ਦਿੰਦੇ ਹੋਏ ਕਿਹਾ ਕਿ ਜੇਕਰ ਜਲਦੀ ਹੀ ਬਿਜਲੀ ਸਪਲਾਈ ਅੱਠ ਘੰਟੇ ਨਿਰਵਿਘਨ ਨਾ ਦਿੱਤੀ ਤਾਂ ਐਸ.ਕੇ.ਐਮ. ਜਲਦੀ ਹੀ ਮੀਟਿੰਗ ਵਿਚ ਵੱਡੇ ਸੰਘਰਸ਼ ਦਾ ਐਲਾਨ ਕਰੇਗੀ ਅਤੇ ਬਿਜਲੀ ਮੰਤਰੀ ਨੂੰ ਘੇਰੇਗੀ ਅਤੇ ਉਨ੍ਹਾਂ ਦੀ ਰਿਹਾਇਸ਼ ਅੱਗੇ ਧਰਨਾ ਲਾਉਣਗੇ।

Ad Position 22
No active advertisement
ਪਿਛਲੀ ਖ਼ਬਰ ਲੈਂਡ ਪੂਲਿੰਗ ਪਾਲਿਸੀ ਨੂੰ ਫਿਰ ਲਾਗੂ ਕਰਕੇ ਕਿਸਾਨਾਂ ਨਾਲ ਵੱਡਾ ਧੋਖਾ ਕੀਤਾ ਜਾ ਰਿਹਾ-ਬੀ.ਕੇ.ਯੂ. ਬਹਿਰਾਮ ਕੇ ਅਗਲੀ ਖ਼ਬਰ ਪੰਜਾਬ ਸਰਕਾਰ ਨੇ ਮਜ਼ਦੂਰਾਂ ਦੇ ਖ਼ੂਨ-ਪਸੀਨੇ ਦੀ ਕਮਾਈ ਔਰਤਾਂ ਨੂੰ ਖ਼ੁਸ਼ ਕਰਨ ਅਤੇ ਵੋਟ ਬੈਂਕ ਚਮਕਾਉਣ ਲਈ ਲੁਟਾਈ-ਰਛਪਾਲ ਸਿ...
Ad Position 24
No active advertisement