06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-07-2026

ਲੈਂਡ ਪੂਲਿੰਗ ਪਾਲਿਸੀ ਨੂੰ ਫਿਰ ਲਾਗੂ ਕਰਕੇ ਕਿਸਾਨਾਂ ਨਾਲ ਵੱਡਾ ਧੋਖਾ ਕੀਤਾ ਜਾ ਰਿਹਾ-ਬੀ.ਕੇ.ਯੂ. ਬਹਿਰਾਮ ਕੇ

Ad Position 21
No active advertisement
ਅਜੀਤ ਡੈਸਕ 04-07-2026
ਕੋਟ ਈਸੇ ਖਾਂ, 3 ਜੁਲਾਈ (ਗੁਰਮੀਤ ਸਿੰਘ ਖ਼ਾਲਸਾ)-ਕਿਸਾਨ ਮਜ਼ਦੂਰ ਮੋਰਚੇ ਦੇ ਆਗੂ ਬਲਵੰਤ ਸਿੰਘ ਬਹਿਰਾਮਕੇ ਸੂਬਾ ਪ੍ਰਧਾਨ ਬੀ.ਕੇ.ਯੂ. ਬਹਿਰਾਮ ਕੇ, ਸੂਬਾ ਜਨਰਲ ਸਕੱਤਰ ਜਸਵੰਤ ਸਿੰਘ ਗੱਟਾ, ਸੂਬਾ ਮੀਤ ਪ੍ਰਧਾਨ ਚਮਕੌਰ ਸਿੰਘ ਉਸਮਾਨ ਵਾਲਾ, ਸੂਬਾ ਸਕੱਤਰ ਗੁਰਮੇਲ ਸਿੰਘ ਗਿੱਲ, ਜਗਰੂਪ ਸਿੰਘ ਰੰਡਿਆਲਾ ਜ਼ਿਲ੍ਹਾ ਪ੍ਰਧਾਨ ਮੋਗਾ, ਦਿਲਬਾਗ ਸਿੰਘ ਗਿੱਲ ਜ਼ਿਲ੍ਹਾ ਪ੍ਰਧਾਨ ਫ਼ਿਰੋਜ਼ਪੁਰ ਆਦਿ ਆਗੂਆਂ ਨੇ ਪ੍ਰੈੱਸ ਬਿਆਨ ਰਾਹੀਂ ਕਿਹਾ ਕਿ 2025 ‘ਚ ਕਿਸਾਨ ਮਜ਼ਦੂਰ ਮੋਰਚੇ ਦੇ ਫੋਰਮ ‘ਚ ਸੰਘਰਸ਼ ਕਰਦੀਆਂ ਕਿਸਾਨ ਜਥੇਬੰਦੀਆਂ ਨੇ ਇਕ ਵੱਡਾ ਸੰਘਰਸ਼ ਕਰਕੇ ਲੈਂਡ ਪੂਲਿੰਗ ਪਾਲਿਸੀ ਰੱਦ ਕਰਵਾਈ ਸੀ, ਹੁਣ ਬੀਤੇ ਦਿਨ ਦੁਬਾਰਾ ਫਿਰ ਪੰਜਾਬ ਸਰਕਾਰ ਦੀ ਕੈਬਨਿਟ ‘ਚ ਲੈਂਡ ਪੂਲਿੰਗ ਐਕਟ 2026 ਨੂੰ ਨਵੀ ਮਨਜ਼ੂਰੀ ਤੇ ਕਿਸਾਨਾਂ ਨੂੰ ਨਵਾਂ ਹੋਰ ਲਾਲਚ ਦਿੱਤਾ ਗਿਆ ਹੈ। ਆਗੂਆਂ ਕਿਹਾ ਕਿ ਉਹ ਜਥੇਬੰਦੀ ਵਲੋਂ ਪੰਜਾਬ ਦੇ ਸਮੂਹ ਕਿਸਾਨ ਭਾਈਚਾਰੇ ਨੂੰ ਅਪੀਲ ਕਰਦੇ ਹਨ ਕਿ ਜੋ ਇਹ ਲਾਲਚ ਪੰਜਾਬ ਸਰਕਾਰ ਦੇ ਮੁੱਖ ਮੰਤਰੀ ਤੇ ਕਾਰਪੋਰੇਟ ਘਰਾਨਿਆਂ ਦੀ ਮਿਲੀ ਭੁਗਤ ਨਾਲ ਜ਼ਮੀਨਾਂ ‘ਤੇ ਕਬਜਾ ਕਰਨ ਦੀ ਆੜ ਹੇਠ ਇਹ ਸਾਰਾ ਛੜ ਯੰਤਰ ਰਚਿਆ ਜਾ ਰਿਹਾ ਹੈ, ਇਸ ਲਈ ਸਾਨੂੰ ਸਰਕਾਰਾਂ ਦੇ ਝੂਠੇ ਪ੍ਰਚਾਰ ਤੋਂ ਬਚ ਕੇ ਸਾਡੇ ਪੁਰਖਿਆਂ ਦੀਆਂ ਬਣਾਈਆ ਜ਼ਮੀਨਾਂ ਦੀ ਰਾਖੀ ਖ਼ੁਦ ਕਰਨੀ ਚਾਹੀਦੀ ਹੈ। ਉਨ੍ਹਾਂ ਬੀ.ਕੇ.ਯੂ. ਬਹਿਰਾਮ ਕੇ ਜਥੇਬੰਦੀ ਵਲੋਂ ਸਖ਼ਤ ਵਿਰੋਧ ਕਰਦਿਆ ਕਿਹਾ ਕਿ ਅਸੀ ਕਿਸਾਨਾਂ ਦੀ ਇਕ ਇੰਚ ਜ਼ਮੀਨ ਵੀ ਲੈਂਡ ਪੂਲਿੰਗ ਐਕਟ ਵਿਚ ਨਹੀ ਜਾਣ ਦਿਆਂਗੇ, ਚਾਹੇ ਸਾਨੂੰ ਕੋਈ ਵੀ ਕੁਰਬਾਨੀ ਕਿਉ ਨਾ ਕਰਨੀ ਪਵੇ। ਜੇਕਰ ਸਰਕਾਰ ਧੱਕੇ ਨਾਲ ਜ਼ਮੀਨ ਅਕਵਾਇਰ ਕਰੇਗੀ ਤਾਂ ਅਸੀ ਸਮੂਹ ਆਗੂ ਸਾਰਿਆ ਤੋਂ ਪਹਿਲਾਂ ਅੱਗੇ ਹੋ ਕੇ ਸੰਘਰਸ਼ ਵੀ ਕਰਾਂਗੇ। ਆਗੂਆਂ ਨੇ ਕਿਹਾ ਕਿ ਇਹ ਜ਼ਮੀਨਾਂ ਬਾਬਾ ਬੰਦਾ ਸਿੰਘ ਬਹਾਦਰ ਜੀ ਨੇ ਸਾਨੂੰ ਲੈ ਕੇ ਦਿੱਤੀਆਂ ਜੋ ਅਸੀ ਕਿਸੇ ਵੀ ਕੀਮਤ ‘ਤੇ ਨਹੀ ਜਾਣ ਦਿਆਂਗੇ। ਉਨ੍ਹਾਂ ਕਿਹਾ ਕਿ ਇੱਥੇ ਸਮੇਂ-ਸਮੇਂ ਦੌਰਾਨ ਗ਼ਜ਼ਨੀ, ਜ਼ਕਰੀਆ ਖਾਨ, ਮੱਸਾ ਰੰਘੜ ਵਰਗੇ ਧਾੜਵੀ ਲੋਕ ਵੀ ਪੰਜਾਬ ਦੀਆਂ ਜ਼ਮੀਨਾਂ ‘ਤੇ ਕਬਜਾ ਕਰਨ ਆਏ ਪਰ ਉਨ੍ਹਾਂ ਨੂੰ ਵੀ ਮੂੰਹ ਦੀ ਖਾਣੀ ਪਈ ਤੇ ਪਿੱਛੇ ਮੁੜਨਾ ਪਿਆ। ਆਗੂਆਂ ਨੇ ਕਿਹਾ ਕਿ ਕਿਸਾਨ ਮਜ਼ਦੂਰ ਮੋਰਚੇ ਦੇ ਸਮੂਹ ਕਿਸਾਨ ਆਗੂਆਂ ਦੀ ਹੰਗਾਮੀ ਮੀਟਿੰਗ ਕਰਕੇ ਵੱਡਾ ਐਕਸ਼ਨ ਕੀਤਾ ਜਾਏਗਾ। ਇਸ ਮੌਕੇ ਵੀਰ ਸਿੰਘ ਲੋਹਾਮ ਪ੍ਰੈੱਸ ਸਕੱਤਰ ਫ਼ਿਰੋਜ਼ਪੁਰ, ਦਰਸਨ ਸਿੰਘ ਫ਼ੌਜੀ, ਸੁਖਜੀਤ ਸਿੰਘ ਬਰਾੜ, ਬਲਵਿੰਦਰ ਸਿੰਘ ਮੁੱਠਿਆਂ ਵਾਲਾ ਆਦਿ ਕਿਸਾਨ ਆਗੂ ਤੇ ਵਰਕਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਆਰ.ਟੀ.ਓ. ਵਿਭਾਗ ਮੋਗਾ ਨੇ ਕੀਤੀ ਈ -ਰਿਕਸ਼ਾ ਦੀ ਚੈਕਿੰਗ ਅਗਲੀ ਖ਼ਬਰ ਅੱਠ ਘੰਟੇ ਬਿਜਲੀ ਦੇਣ ਦੇ ਵਾਅਦੇ ਦੀ ਨਿਕਲੀ ਫੂਕ
Ad Position 24
No active advertisement