06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-07-2026

ਆਰ.ਟੀ.ਓ. ਵਿਭਾਗ ਮੋਗਾ ਨੇ ਕੀਤੀ ਈ -ਰਿਕਸ਼ਾ ਦੀ ਚੈਕਿੰਗ

Ad Position 21
No active advertisement
ਅਜੀਤ ਡੈਸਕ 04-07-2026
ਮੋਗਾ, 3 ਜੁਲਾਈ (ਗੁਰਤੇਜ ਸਿੰਘ ਬੱਬੀ)-ਸਟੇਟ ਟਰਾਂਸਪੋਰਟ ਕਮਿਸ਼ਨਰ, ਪੰਜਾਬ ਦੇ ਹੁਕਮਾਂ ਅਨੁਸਾਰ ਸੜਕ ਸੁਰੱਖਿਆ ਨਿਯਮਾਂ ਦੀ ਪਾਲਣਾ ਯਕੀਨੀ ਬਣਾਉਣ ਅਤੇ ਬਿਨਾਂ ਲੋੜੀਂਦੇ ਦਸਤਾਵੇਜ਼ਾਂ ਦੇ ਚੱਲ ਰਹੇ ਵਾਹਨਾਂ ਖ਼ਿਲਾਫ਼ ਕਾਰਵਾਈ ਕਰਦਿਆਂ ਆਰ.ਟੀ.ਓ. ਮੋਗਾ ਸਤਵਿੰਦਰਪਾਲ ਸਿੰਘ ਦੇ ਹੁਕਮਾਂ ਅਨੁਸਾਰ ਏ.ਆਰ.ਟੀ.ਓ. ਸ਼ਮਿੰਦਰ ਸਿੰਘ ਮਾਨ ਵਲੋਂ ਬਾਘਾ ਪੁਰਾਣਾ ਇਲਾਕੇ ਵਿਚ ਈ-ਰਿਕਸ਼ਿਆਂ ਦੀ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਗਈ। ਇਸ ਦੌਰਾਨ ਵੱਖ-ਵੱਖ ਥਾਵਾਂ ‘ਤੇ ਨਾਕੇ ਲਗਾ ਕੇ ਈ-ਰਿਕਸ਼ਿਆਂ ਦੇ ਦਸਤਾਵੇਜ਼ਾਂ ਅਤੇ ਹੋਰ ਲਾਜ਼ਮੀ ਨਿਯਮਾਂ ਦੀ ਜਾਂਚ ਕੀਤੀ ਗਈ। ਚੈਕਿੰਗ ਦੌਰਾਨ ਕਈ ਈ-ਰਿਕਸ਼ਾ ਚਾਲਕਾਂ ਕੋਲ ਵਾਹਨ ਦੇ ਲੋੜੀਂਦੇ ਕਾਗ਼ਜ਼ਾਤ, ਰਜਿਸਟ੍ਰੇਸ਼ਨ, ਬੀਮਾ ਅਤੇ ਹੋਰ ਜ਼ਰੂਰੀ ਦਸਤਾਵੇਜ਼ ਮੌਜੂਦ ਨਹੀਂ ਮਿਲੇ। ਨਿਯਮਾਂ ਦੀ ਉਲੰਘਣਾ ਕਰਨ ਵਾਲੇ ਚਾਲਕਾਂ ਦੇ ਮੌਕੇ ‘ਤੇ ਹੀ ਮੋਟਰ ਵਾਹਨ ਐਕਟ ਤਹਿਤ ਚਲਾਨ ਕੀਤੇ ਗਏ। ਅਧਿਕਾਰੀਆਂ ਨੇ ਚਾਲਕਾਂ ਨੂੰ ਭਵਿੱਖ ਵਿਚ ਪੂਰੇ ਦਸਤਾਵੇਜ਼ਾਂ ਨਾਲ ਹੀ ਵਾਹਨ ਚਲਾਉਣ ਅਤੇ ਟਰੈਫ਼ਿਕ ਨਿਯਮਾਂ ਦੀ ਪਾਲਣਾ ਕਰਨ ਦੀ ਸਖ਼ਤ ਹਦਾਇਤ ਦਿੱਤੀ। ਏ.ਆਰ.ਟੀ.ਓ. ਸ਼ਮਿੰਦਰ ਸਿੰਘ ਮਾਨ ਨੇ ਕਿਹਾ ਕਿ ਸੜਕਾਂ ‘ਤੇ ਚੱਲਣ ਵਾਲੇ ਹਰ ਵਾਹਨ ਦਾ ਕਾਨੂੰਨੀ ਤੌਰ ‘ਤੇ ਰਜਿਸਟਰ ਹੋਣਾ ਅਤੇ ਉਸ ਦੇ ਸਾਰੇ ਲੋੜੀਂਦੇ ਦਸਤਾਵੇਜ਼ ਪੂਰੇ ਹੋਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਅਜਿਹੀਆਂ ਚੈਕਿੰਗ ਮੁਹਿੰਮਾਂ ਦਾ ਮਕਸਦ ਲੋਕਾਂ ਨੂੰ ਪ੍ਰੇਸ਼ਾਨ ਕਰਨਾ ਨਹੀਂ, ਸਗੋਂ ਸੜਕ ਸੁਰੱਖਿਆ ਨੂੰ ਯਕੀਨੀ ਬਣਾਉਣਾ ਅਤੇ ਨਿਯਮਾਂ ਦੀ ਪਾਲਣਾ ਕਰਵਾਉਣਾ ਹੈ। ਉਨ੍ਹਾਂ ਚੇਤਾਵਨੀ ਦਿੱਤੀ ਕਿ ਭਵਿੱਖ ਵਿਚ ਵੀ ਬਿਨਾਂ ਕਾਗ਼ਜ਼ਾਤ ਜਾਂ ਨਿਯਮਾਂ ਦੀ ਉਲੰਘਣਾ ਕਰਕੇ ਵਾਹਨ ਚਲਾਉਣ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਜਾਰੀ ਰਹੇਗੀ। ਉਨ੍ਹਾਂ ਈ-ਰਿਕਸ਼ਾ ਚਾਲਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਵਾਹਨਾਂ ਨਾਲ ਸਬੰਧਿਤ ਸਾਰੇ ਲੋੜੀਂਦੇ ਦਸਤਾਵੇਜ਼ ਹਮੇਸ਼ਾ ਆਪਣੇ ਕੋਲ ਰੱਖਣ, ਟਰੈਫ਼ਿਕ ਨਿਯਮਾਂ ਦੀ ਪਾਲਣਾ ਕਰਨ ਅਤੇ ਸੜਕਾਂ ‘ਤੇ ਸਾਵਧਾਨੀ ਨਾਲ ਵਾਹਨ ਚਲਾਉਣ। ਉਨ੍ਹਾਂ ਕਿਹਾ ਕਿ ਨਿਯਮਾਂ ਦੀ ਪਾਲਣਾ ਕਰਨ ਨਾਲ ਨਾ ਸਿਰਫ਼ ਚਲਾਨਾਂ ਤੋਂ ਬਚਿਆ ਜਾ ਸਕਦਾ ਹੈ, ਸਗੋਂ ਸੜਕ ਹਾਦਸਿਆਂ ਵਿਚ ਵੀ ਕਮੀ ਲਿਆਂਦੀ ਜਾ ਸਕਦੀ ਹੈ। ਆਰ.ਟੀ.ਓ. ਸਤਵਿੰਦਰਪਾਲ ਸਿੰਘ ਨੇ ਈ-ਰਿਕਸ਼ਾ ਚਾਲਕਾਂ ਅਤੇ ਮਾਲਕਾਂ ਨੂੰ ਅਪੀਲ ਕੀਤੀ ਕਿ ਮਿਊਂਸੀਪਲ ਹੱਦਾਂ ਤੋਂ ਬਾਹਰ ਈ-ਰਿਕਸ਼ੇ ਚਲਾਉਣ ਵਾਲਿਆਂ ਨੂੰ ਕਿਸੇ ਵੀ ਸੂਰਤ ਵਿਚ ਬਖ਼ਸ਼ਿਆ ਨਹੀਂ ਜਾਵੇਗਾ ਅਤੇ ਉਨ੍ਹਾਂ ਖ਼ਿਲਾਫ਼ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ।
Ad Position 22
No active advertisement
ਪਿਛਲੀ ਖ਼ਬਰ ਮਾਣਯੋਗ ਹਾਈ ਕੋਰਟ ਨੇ ਲੋਕਲ ਬਾਡੀ ਤੋਂ ਮੰਗੀ ਨਗਰ ਨਿਗਮ ਮੋਗਾ ਦੀ ਚੋਣ ਪ੍ਰਕਿਰਿਆ ਅਗਲੀ ਖ਼ਬਰ ਲੈਂਡ ਪੂਲਿੰਗ ਪਾਲਿਸੀ ਨੂੰ ਫਿਰ ਲਾਗੂ ਕਰਕੇ ਕਿਸਾਨਾਂ ਨਾਲ ਵੱਡਾ ਧੋਖਾ ਕੀਤਾ ਜਾ ਰਿਹਾ-ਬੀ.ਕੇ.ਯੂ. ਬਹਿਰਾਮ ਕੇ
Ad Position 24
No active advertisement