06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-07-2026

ਪੰਜਾਬ ਰਾਜ ਘੱਟ ਗਿਣਤੀ ਕਮਿਸ਼ਨ ਚੇਅਰਮੈਨ ਜਤਿੰਦਰ ਮਸੀਹ ਗੌਰਵ ਨੇ ਮੋਗਾ ਦੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਕੀਤੀ ਮੀਟਿੰਗ

Ad Position 21
No active advertisement
ਅਜੀਤ ਡੈਸਕ 04-07-2026
ਮੋਗਾ, 3 ਜੁਲਾਈ (ਸੁਰਿੰਦਰਪਾਲ ਸਿੰਘ)-ਪੰਜਾਬ ਰਾਜ ਘੱਟ ਗਿਣਤੀ ਕਮਿਸ਼ਨ ਪੰਜਾਬ ਦੇ ਸਰਬ ਧਰਮਾਂ ਦੇ ਲੋਕਾਂ ਦੀ ਭਲਾਈ ਲਈ ਵਚਨਬੱਧ ਹੈ। ਘੱਟ ਗਿਣਤੀ ਵਰਗ ਦੇ ਲੋਕਾਂ ਦੀਆਂ ਹਰੇਕ ਤਰ੍ਹਾਂ ਦੀਆਂ ਸਮੱਸਿਆਵਾਂ ਦਾ ਪਹਿਲ ਦੇ ਆਧਾਰ ‘ਤੇ ਹੱਲ ਕੀਤਾ ਜਾਵੇਗਾ ਅਤੇ ਕਿਸੇ ਨੂੰ ਕਿਸੇ ਪਰੇਸ਼ਾਨੀ ਦਾ ਸਾਹਮਣਾ ਨਹੀਂ ਕਰਨ ਦਿੱਤਾ ਜਾਵੇਗਾ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਅੱਜ ਪੰਜਾਬ ਰਾਜ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਜਤਿੰਦਰ ਮਸੀਹ ਗੌਰਵ ਨੇ ਅੱਜ ਮੋਗਾ ਵਿਖੇ ਕੀਤਾ। ਉਨ੍ਹਾਂ ਅੱਜ ਮੋਗਾ ਦੇ ਘੱਟ ਗਿਣਤੀ ਵਰਗ ਦੇ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ। ਇਸ ਮੌਕੇ ਉਨ੍ਹਾਂ ਨਾਲ ਵਧੀਕ ਡਿਪਟੀ ਕਮਿਸ਼ਨਰ (ਜ) ਜਸਪਿੰਦਰ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਕੁਲਪ੍ਰੀਤ ਸਿੰਘ, ਐਸ.ਪੀ. ਸੰਦੀਪ ਸਿੰਘ ਮੰਡ ਤੇ ਹੋਰਨਾਂ ਵਿਭਾਗਾਂ ਦੇ ਅਧਿਕਾਰੀ ਤੇ ਵੱਡੀ ਗਿਣਤੀ ਵਿਚ ਮਸੀਹ ਭਾਈਚਾਰੇ ਦੇ ਲੋਕ ਹਾਜ਼ਰ ਸਨ। ਉਨ੍ਹਾਂ ਮੀਟਿੰਗ ਵਿਚ ਚਰਚਾਂ ਵਿਚ ਇਕੱਠ ਮੌਕੇ ਸੁਰੱਖਿਆ ਦੇਣ ਦੇ ਹੁਕਮ ਜਾਰੀ ਕੀਤੇ। ਉਨ੍ਹਾਂ ਪਾਦਰੀਆਂ ਨੂੰ ਕਿਹਾ ਕਿ ਉਹ ਚਰਚਾਂ ਵਿਚ ਸੀ.ਸੀ.ਟੀ.ਵੀ. ਕੈਮਰੇ ਲਗਵਾਉਣੇ ਯਕੀਨੀ ਬਣਾਉਣ। ਇਸ ਮੌਕੇ ਮੁਸਲਿਮ ਤੇ ਇਸਾਈ ਭਾਈਚਾਰੇ ਵਲੋਂ ਮ੍ਰਿਤਕ ਸਰੀਰਾਂ ਨੂੰ ਦਫ਼ਨਾਉਣ ਵਿਚ ਆ ਰਹੀਆਂ ਸਮੱਸਿਆਵਾਂ ਦਾ ਹੱਲ ਕੱਢਣ ਲਈ ਕਮਿਸ਼ਨ ਨੂੰ ਬੇਨਤੀ ਕੀਤੀ। ਭਾਈਚਾਰੇ ਨੇ ਦੱਸਿਆ ਕਿ ਕਬਰਸਤਾਨਾਂ ‘ਤੇ ਨਾਜਾਇਜ਼ ਕਬਜ਼ੇ ਕੀਤੇ ਹੋਏ ਹਨ ਅਤੇ ਕਈ ਸ਼ਹਿਰਾਂ ਤੇ ਪਿੰਡਾਂ ਵਿਚ ਕਬਰਸਤਾਨ ਮੌਜੂਦ ਹੀ ਨਹੀਂ। ਇਸ ਲਈ ਪਿੰਡਾਂ ਅਤੇ ਸ਼ਹਿਰਾਂ ਵਿਚ ਕਬਰਸਤਾਨਾਂ ਲਈ ਜਗ੍ਹਾ ਦਾ ਪ੍ਰਬੰਧ ਕੀਤਾ ਜਾਵੇ। ਚੇਅਰਮੈਨ ਵਲੋਂ ਪੰਚਾਇਤ ਵਿਭਾਗ ਨੂੰ ਕਬਰਸਤਾਨਾਂ ਅਤੇ ਹੋਰ ਮਸਲਿਆਂ ਦਾ ਜਲਦ ਹੱਲ ਕਰਨ ਲਈ ਹੁਕਮ ਦਿੱਤਾ। ਉਨ੍ਹਾਂ ਮੀਟਿੰਗ ਵਿਚ ਲੋਕਾਂ ਦੀਆਂ ਮੁਸ਼ਕਲਾਂ ਸੁਣੀਆਂ ਤੇ ਉਨ੍ਹਾਂ ਦੇ ਹੱਲ ਲਈ ਸਬੰਧਿਤ ਅਧਿਕਾਰੀਆਂ ਨੂੰ ਮੌਕੇ ‘ਤੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਇਸ ਮੀਟਿੰਗ ਵਿਚ ਪ੍ਰਸ਼ਾਸਨਿਕ ਅਧਿਕਾਰੀਆਂ ਦਾ ਬਹੁਤ ਵਧੀਆ ਸਹਿਯੋਗ ਰਿਹਾ ਅਤੇ ਪ੍ਰਸ਼ਾਸਨ ਨੇ ਚੇਅਰਮੈਨ ਨੂੰ ਵਿਸ਼ਵਾਸ ਦਿਵਾਇਆ ਕਿ ਉਹ ਘੱਟ ਗਿਣਤੀ ਵਰਗ ਨੂੰ ਆ ਰਹੀਆਂ ਸਾਰੀਆਂ ਮੁਸ਼ਕਲਾਂ ਦੇ ਹੱਲ ਲਈ ਯਤਨਸ਼ੀਲ ਸੀ ਅਤੇ ਹਮੇਸ਼ਾ ਰਹੇਗਾ, ਅੱਜ ਜੋ ਮੁਸ਼ਕਲਾਂ ਲੋਕਾਂ ਵਲੋਂ ਮੌਕੇ ਉੱਪਰ ਮਿਲੀਆਂ ਹਨ ਉਨ੍ਹਾਂ ਨੂੰ ਵੀ ਘੱਟ ਤੋਂ ਘੱਟ ਸਮੇਂ ਵਿਚ ਹੱਲ ਕੀਤਾ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ ਆਈ.ਐਸ.ਐਫ. ਕਾਲਜ ਆਫ ਫਾਰਮੇਸੀ ਦੀਆਂ ਫਾਰਮ ਡੀ. ਦੀਆਂ ਦੋ ਵਿਦਿਆਰਥਣਾਂ ਦੀ ਪਲੇਸਮੈਂਟ ਹੋਈ ਅਗਲੀ ਖ਼ਬਰ ਮਾਣਯੋਗ ਹਾਈ ਕੋਰਟ ਨੇ ਲੋਕਲ ਬਾਡੀ ਤੋਂ ਮੰਗੀ ਨਗਰ ਨਿਗਮ ਮੋਗਾ ਦੀ ਚੋਣ ਪ੍ਰਕਿਰਿਆ
Ad Position 24
No active advertisement