06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-07-2026

ਮਾਨ ਸਰਕਾਰ ਨੇ ਮਾਂਵਾਂ-ਧੀਆਂ ਨਾਲ ਕੀਤਾ ਵਾਅਦਾ ਨਿਭਾਇਆ-ਚੇਅਰਮੈਨ ਗੁਰਤਾਰ ਸਿੰਘ ਸੰਧੂ ਕਮਾਲ ਕੇ

Ad Position 21
No active advertisement
ਅਜੀਤ ਡੈਸਕ 04-07-2026
ਕਿਸ਼ਨਪੁਰਾ ਕਲਾਂ, 3 ਜੁਲਾਈ (ਅਮੋਲਕ ਸਿੰਘ ਕਲਸੀ)-ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਮਾਰਕੀਟ ਕਮੇਟੀ ਦੇ ਚੇਅਰਮੈਨ ਗੁਰਤਾਰ ਸਿੰਘ ਸੰਧੂ ਕਮਾਲ ਕੇ ਨੇ ਮਾਂਵਾਂ-ਧੀਆਂ ਸਤਿਕਾਰ ਯੋਜਨਾ ਦੀ ਸ਼ੁਰੂਆਤ ‘ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਸਰਕਾਰ ਨੇ ਔਰਤਾਂ ਨਾਲ ਕੀਤਾ ਆਪਣਾ ਵਾਅਦਾ ਪੂਰਾ ਕਰ ਦਿੱਤਾ ਹੈ। ਇਹ ਪ੍ਰਗਟਾਵਾ ਮਾਰਕੀਟ ਕਮੇਟੀ ਦੇ ਚੇਅਰਮੈਨ ਗੁਰਤਾਰ ਸਿੰਘ ਸੰਧੂ ਕਮਾਲ ਕੇ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਪੰਜਾਬ ਦੇ ਲੋਕਾਂ ਨਾਲ ਕੀਤੀਆਂ ਗਰੰਟੀਆਂ ਨੂੰ ਇਕ-ਇਕ ਕਰਕੇ ਅਮਲੀ ਜਾਮਾ ਪਹਿਨਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਮਾਂਵਾਂ-ਧੀਆਂ ਸਤਿਕਾਰ ਯੋਜਨਾ ਸਰਕਾਰ ਦੀਆਂ ਅਹਿਮ ਗਰੰਟੀਆਂ ਵਿਚੋਂ ਇਕ ਸੀ, ਜਿਸ ਨੂੰ ਲਾਗੂ ਕਰਕੇ ਔਰਤਾਂ ਨੂੰ ਆਰਥਿਕ ਸਹਾਰਾ ਅਤੇ ਸਨਮਾਨ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਯੋਜਨਾ ਤਹਿਤ ਜਨਰਲ ਵਰਗ ਦੀਆਂ ਔਰਤਾਂ ਨੂੰ 1000 ਰੁਪਏ ਅਤੇ 1500 ਰੁਪਏ ਪ੍ਰਤੀ ਮਹੀਨਾ ਦਿੱਤੇ ਜਾ ਰਹੇ ਹਨ। ਚੇਅਰਮੈਨ ਸੰਧੂ ਨੇ ਕਿਹਾ ਕਿ ਪਹਿਲੀ ਵਾਰ ਕਿਸੇ ਸਰਕਾਰ ਨੇ ਔਰਤਾਂ ਦੇ ਖਾਤਿਆਂ ਵਿਚ ਇਕੱਠੀ ਬਕਾਇਆ ਰਾਸ਼ੀ ਜਮਾਂ ਕਰਵਾ ਕੇ ਉਨ੍ਹਾਂ ਨੂੰ ਆਰਥਿਕ ਤੌਰ ‘ਤੇ ਮਜ਼ਬੂਤ ਕਰਨ ਦਾ ਉਪਰਾਲਾ ਕੀਤਾ ਹੈ, ਜਿਸ ਨਾਲ ਔਰਤਾਂ ਵਿਚ ਖ਼ੁਸ਼ੀ ਦਾ ਮਾਹੌਲ ਹੈ। ਚੇਅਰਮੈਨ ਗੁਰਤਾਰ ਸਿੰਘ ਸੰਧੂ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਪਿੰਡਾਂ ਦੇ ਸਰਪੰਚਾਂ ਦੇ ਮਾਣ-ਭੱਤੇ ਵਿਚ ਵੀ ਪੰਜ ਗੁਣਾ ਵਾਧਾ ਕਰਦਿਆਂ ਇਸ ਨੂੰ 2,000 ਰੁਪਏ ਤੋਂ ਵਧਾ ਕੇ 10,000 ਰੁਪਏ ਪ੍ਰਤੀ ਮਹੀਨਾ ਕਰ ਦਿੱਤਾ ਗਿਆ ਹੈ। ਉਨ੍ਹਾਂ ਇਸ ਫ਼ੈਸਲੇ ਨੂੰ ਇਤਿਹਾਸਕ ਕਰਾਰ ਦਿੰਦਿਆਂ ਕਿਹਾ ਕਿ ਇਸ ਨਾਲ ਪਿੰਡਾਂ ਦੇ ਵਿਕਾਸ ਨੂੰ ਹੋਰ ਗਤੀ ਮਿਲੇਗੀ। ਅੰਤ ‘ਚ ਚੇਅਰਮੈਨ ਗੁਰਤਾਰ ਸਿੰਘ ਸੰਧੂ ਕਮਾਲ ਕੇ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਹਲਕਾ ਧਰਮਕੋਟ ਦੇ ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਸ ਦੀ ਅਗਵਾਈ ਹੇਠ ਹਲਕੇ ਵਿਚ ਵਿਕਾਸ ਕਾਰਜ ਜੰਗੀ ਪੱਧਰ ‘ਤੇ ਜਾਰੀ ਹਨ ਅਤੇ ਲੋਕ ਭਲਾਈ ਲਈ ਸਰਕਾਰ ਲਗਾਤਾਰ ਨਵੇਂ ਫ਼ੈਸਲੇ ਲੈ ਰਹੀ ਹੈ।
Ad Position 22
No active advertisement
ਪਿਛਲੀ ਖ਼ਬਰ ਸੇਫ਼ ਸਕੂਲ ਵਾਹਨ ਪਾਲਿਸੀ ਦੇ ਤਹਿਤ ਵੱਖ-ਵੱਖ ਸਕੂਲੀ ਵੈਨਾਂ ਦੀ ਕੀਤੀ ਚੈਕਿੰਗ ਅਗਲੀ ਖ਼ਬਰ ਮਾਵਾਂ ਧੀਆਂ ਸਤਿਕਾਰ ਯੋਜਨਾ’ ਨੇ ਸੂਬਾ ਸਰਕਾਰ ਦੀ ਵਧੀਆ ਸੋਚ ਦਾ ਸਬੂਤ ਦਿੱਤਾ-ਆਗੂ
Ad Position 24
No active advertisement