14-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-07-2026

ਸ਼੍ਰੋਮਣੀ ਅਕਾਲੀ ਦਲ (ਬ) ਦੀ ਮੀਟਿੰਗ ’ਚ 2027 ਦੀਆਂ ਚੋਣਾਂ ਲਈ ਸਰਗਰਮ ਹੋਣ ਦਾ ਦਿੱਤਾ ਸੱਦਾ

Ad Position 21
repet_subhas-goyals [Copy P29]
ਅਜੀਤ ਡੈਸਕ 05-07-2026

ਕਿਸ਼ਨਪੁਰਾ ਕਲਾਂ, 4 ਜੁਲਾਈ (ਪਰਮਿੰਦਰ ਸਿੰਘ ਗਿੱਲ/ਅਮੋਲਕ ਸਿੰਘ ਕਲਸੀ)-ਵਿਧਾਨ ਸਭਾ ਹਲਕਾ ਧਰਮਕੋਟ ਅਧੀਨ ਪੈਂਦੇ ਪਿੰਡ ਤਲਵੰਡੀ ਮੱਲੀਆਂ ਸੂਬੇਦਾਰ ਗੁਰਮੀਤ ਸਿੰਘ ਮੱਲ੍ਹੀ ਜ਼ਿਲ੍ਹਾ ਪ੍ਰਧਾਨ ਸੈਨਿਕ ਵਿੰਗ ਦੇ ਗ੍ਰਹਿ ਵਿਖੇ ਸ਼੍ਰੋਮਣੀ ਅਕਾਲੀ ਦਲ (ਬ) ਦੇ ਵਰਕਰਾਂ ਦੀ ਇਕ ਅਹਿਮ ਮੀਟਿੰਗ ਹੋਈ। ਮੀਟਿੰਗ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਨਿਹਾਲ ਸਿੰਘ ਭੁੱਲਰ ਤਲਵੰਡੀ ਭੰਗੇਰੀਆਂ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕਰਦਿਆਂ ਪਾਰਟੀ ਆਗੂਆਂ ਅਤੇ ਵਰਕਰਾਂ ਨਾਲ ਮੌਜੂਦਾ ਸਿਆਸੀ ਹਾਲਾਤਾਂ ਅਤੇ ਸੰਗਠਨ ਨੂੰ ਹੋਰ ਮਜ਼ਬੂਤ ਬਣਾਉਣ ਸਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ। ਮੀਟਿੰਗ ਨੂੰ ਸੰਬੋਧਨ ਕਰਦਿਆਂ ਨਿਹਾਲ ਸਿੰਘ ਭੁੱਲਰ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ (ਬ) ਦੀ ਮਜ਼ਬੂਤੀ ਲਈ ਹਰ ਵਰਕਰ ਦੀ ਸਰਗਰਮ ਭੂਮਿਕਾ ਬਹੁਤ ਜ਼ਰੂਰੀ ਹੈ। ਉਨ੍ਹਾਂ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਧਿਆਨ ਵਿਚ ਰੱਖਦਿਆਂ ਹੁਣ ਤੋਂ ਹੀ ਪੂਰੀ ਤਨਦੇਹੀ ਨਾਲ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣ ਅਤੇ ਲੋਕਾਂ ਨਾਲ ਲਗਾਤਾਰ ਰਾਬਤਾ ਬਣਾਈ ਰੱਖਣ। ਉਨ੍ਹਾਂ ਕਿਹਾ ਕਿ ਸੰਗਠਨ ਦੀ ਮਜ਼ਬੂਤੀ ਅਤੇ ਵਰਕਰਾਂ ਦੀ ਏਕਤਾ ਹੀ ਪਾਰਟੀ ਦੀ ਸਭ ਤੋਂ ਵੱਡੀ ਤਾਕਤ ਹੈ। ਆਪਣੇ ਸੰਬੋਧਨ ਦੌਰਾਨ ਉਨ੍ਹਾਂ ਪੰਜਾਬ ਸਰਕਾਰ ’ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਔਰਤਾਂ ਦੇ ਖਾਤਿਆਂ ਵਿਚ ਪੈਸੇ ਪਾਉਣ ਦੇ ਵਾਅਦਿਆਂ ਰਾਹੀਂ ਲੋਕਾਂ ਨੂੰ ਮੁੜ ਗੁਮਰਾਹ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਸੂਬੇ ਦੇ ਲੋਕ ਅੱਜ ਆਪਣੇ ਬੁਨਿਆਦੀ ਹੱਕਾਂ ਲਈ ਧਰਨੇ-ਮੁਜ਼ਾਹਰੇ ਕਰਨ ਲਈ ਮਜਬੂਰ ਹਨ ਜਦੋਂ ਕਿ ਸਰਕਾਰ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਦੀ ਬਜਾਏ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਦਾ ਯਤਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਬੇਰੁਜ਼ਗਾਰ ਨੌਜਵਾਨ ਆਪਣੇ ਰੁਜ਼ਗਾਰ ਦੀ ਮੰਗ ਨੂੰ ਲੈ ਕੇ ਸ਼ਾਂਤਮਈ ਢੰਗ ਨਾਲ ਪ੍ਰਦਰਸ਼ਨ ਕਰ ਰਹੇ ਹਨ ਪਰ ਉਨ੍ਹਾਂ ’ਤੇ ਲਾਠੀਚਾਰਜ ਕਰਨਾ ਲੋਕਤੰਤਰ ਦੇ ਉਲਟ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਨੌਜਵਾਨਾਂ, ਕਿਸਾਨਾਂ, ਮੁਲਾਜ਼ਮਾਂ ਅਤੇ ਹੋਰ ਵਰਗਾਂ ਵਿਚ ਸਰਕਾਰ ਦੀ ਕਾਰਗੁਜ਼ਾਰੀ ਪ੍ਰਤੀ ਨਿਰਾਸ਼ਾ ਵਧ ਰਹੀ ਹੈ। ਨਿਹਾਲ ਸਿੰਘ ਭੁੱਲਰ ਨੇ ਕਿਹਾ ਕਿ ਪੰਜਾਬ ਦੇ ਜਾਗਦੀ ਜ਼ਮੀਰ ਵਾਲੇ ਅਤੇ ਅਣਖੀ ਲੋਕ ਹੁਣ ਸਭ ਕੁਝ ਸਮਝ ਚੁੱਕੇ ਹਨ ਅਤੇ ਉਹ ਆਉਣ ਵਾਲੇ ਸਮੇਂ ਵਿਚ ਸੂਬੇ ਦੇ ਹਿਤਾਂ ਨੂੰ ਪਹਿਲ ਦੇਣ ਵਾਲੀ ਪਾਰਟੀ ਦਾ ਸਾਥ ਦੇਣਗੇ। ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਦੇ ਲੋਕ ਹੁਣ ਕਿਸੇ ਵੀ ਤਰ੍ਹਾਂ ਦੇ ਭਰਮ ਜਾਂ ਲਾਲਚ ਵਿਚ ਨਹੀਂ ਆਉਣਗੇ ਅਤੇ ਸੂਬੇ ਦੇ ਭਵਿੱਖ ਨੂੰ ਧਿਆਨ ਵਿਚ ਰੱਖਦਿਆਂ ਆਪਣਾ ਫੈਸਲਾ ਕਰਨਗੇ। ਮੀਟਿੰਗ ਦੌਰਾਨ ਪਾਰਟੀ ਨੂੰ ਬੂਥ ਪੱਧਰ ਤੱਕ ਹੋਰ ਮਜ਼ਬੂਤ ਬਣਾਉਣ, ਨਵੇਂ ਵਰਕਰਾਂ ਨੂੰ ਪਾਰਟੀ ਨਾਲ ਜੋੜਨ ਅਤੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਤਰਜੀਹ ਦੇ ਆਧਾਰ ’ਤੇ ਉਠਾਉਣ ਸਬੰਧੀ ਵੀ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਸਰਕਲ ਪ੍ਰਧਾਨ ਜਸਵਿੰਦਰ ਸਿੰਘ ਕੁੱਕੀ ਫਤਿਹਗੜ੍ਹ ਕੋਰੋਟਾਣਾ, ਮਾਸਟਰ ਸੁਖਮਿੰਦਰ ਸਿੰਘ, ਬੂਟਾ ਸਿੰਘ ਗਿੱਲ ਸਾਬਕਾ ਸਰਪੰਚ, ਨਾਹਰ ਸਿੰਘ ਮੱਲ੍ਹੀ, ਬਲਵਿੰਦਰ ਸਿੰਘ ਵਿਰਦੀ ਸਰਕਲ ਪ੍ਰਧਾਨ ਬੀ.ਸੀ. ਵਿੰਗ, ਸੀਨੀਅਰ ਅਕਾਲੀ ਆਗੂ ਪਰਮਿੰਦਰ ਸਿੰਘ ਭੀਮਾ, ਨਛੱਤਰ ਸਿੰਘ ਕਾਲੂ, ਸੁਖਦੇਵ ਸਿੰਘ ਸੇਖਾ, ਜਗਦੇਵ ਸਿੰਘ ਫੌਜੀ, ਜਗਦੇਵ ਸਿੰਘ ਇੰਸਪੈਕਟਰ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿਚ ਵਰਕਰ ਹਾਜ਼ਰ ਸਨ।

Ad Position 22
No active advertisement
ਪਿਛਲੀ ਖ਼ਬਰ ਸ੍ਰੀ ਸਾਲਾਸਰ ਧਾਮ ਮੋਗਾ ਵਿਖੇ ਪਵਨ ਗੋਇਲ ਦਾ ਵਿਸ਼ੇਸ਼ ਸਨਮਾਨ ਅਗਲੀ ਖ਼ਬਰ ਪਿੰਡ ਇੰਦਰਗੜ੍ਹ ਵਿਚ ਲੱਗਣ ਵਾਲੇ ਬਾਇਓ ਗੈਸ ਪਲਾਂਟ ਦੇ ਵਿਰੋਧ ’ਚ ਹੋਇਆ ਵੱਡਾ ਇਕੱਠ
Ad Position 24