ਮੋਗਾ, 4 ਜੁਲਾਈ (ਸੁਰਿੰਦਰਪਾਲ ਸਿੰਘ)-ਮੋਗਾ ਸ਼ਹਿਰ ਦੀ ਨਾਮਵਰ ਵਿੱਦਿਅਕ ਸੰਸਥਾ ਬਲੂਮਿੰਗ ਬਡਜ਼ ਸਕੂਲ ਜੋ ਕਿ ਗਰੁੱਪ ਚੇਅਰਮੈਨ ਡਾ. ਸੰਜੀਵ ਕੁਮਾਰ ਸੈਣੀ ਅਤੇ ਚੇਅਰਪਰਸਨ ਮੈਡਮ ਕਮਲ ਸੈਣੀ ਦੀ ਯੋਗ ਅਗਵਾਈ ਹੇਠ ਵਿੱਦਿਆ, ਖੇਡਾਂ ਅਤੇ ਸਭਿਆਚਾਰ ਦੇ ਖੇਤਰ ਵਿਚ ਲਗਾਤਾਰ ਤਰੱਕੀ ਕਰਦਾ ਹੋਇਆ ਨਵੇਂ-ਨਵੇਂ ਕੀਰਤੀਮਾਨ ਸਥਾਪਿਤ ਕਰਦਾ ਆ ਰਿਹਾ ਹੈ। ਇਸ ਲੜੀ ਤਹਿਤ ਸਕੂਲ ਵਿਚ ਵਿਗਿਆਨ ਵਿਸ਼ੇ ਨਾਲ ਸਬੰਧਿਤ ਕੈਂਪ ਟੈਸਟ ਸਾਲ 2025 ਦੌਰਾਨ ਕਰਵਾਇਆ ਗਿਆ ਸੀ। ਇਸ ਟੈਸਟ ਵਿਚ ਸਕੂਲ ਵਿਚੋਂ 5ਵੀਂ ਤੋਂ ਲੈ ਕੇ 12ਵੀਂ ਜਮਾਤ ਦੇ ਕੁੱਲ 113 ਵਿਦਿਆਰਥੀਆਂ ਨੇ ਹਿੱਸਾ ਲਿਆ ਸੀ। ਉਸ ਕੈਂਪ ਟੈਸਟ ਦੇ ਨਤੀਜਿਆਂ ਦੌਰਾਨ ਪਾਸ ਹੋਣ ਵਾਲੇ ਵਿਦਿਆਰਥੀਆਂ ਨੂੰ ਅੱਜ ਸਵੇਰ ਦੀ ਸਭਾ ਮੌਕੇ ਸਕੂਲ ਪ੍ਰਿੰਸੀਪਲ ਡਾ. ਹਮੀਲੀਆ ਰਾਣੀ ਅਤੇ ਵਾਈਸ ਪ੍ਰਿੰਸੀਪਲ ਡਾ. ਨਿਧੀ ਬਰਾੜ ਦੁਆਰਾ ਸਰਟੀਫਿਕੇਟ ਵੰਡੇ ਗਏ। ਜਾਣਕਾਰੀ ਦਿੰਦਿਆਂ ਉਨ੍ਹਾਂ ਕਿਹਾ ਕਿ ਇਸ ਟੈਸਟ ਵਿਚ ਟਾਪ ਕਰਨ ਵਾਲੇ ਗੁਰਸਹਿਜ ਸਿੰਘ, ਸਨੇਹਾ ਅਤੇ ਰਣਬੀਰ ਸਿੰਘ ਨੂੰ ਸੋਨ ਮੈਡਲ ਮਿਲੇ। ਇਸ ਟੈਸਟ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਸਕੂਲ ਪ੍ਰਿੰਸੀਪਲ ਡਾ. ਹਮੀਲੀਆ ਰਾਣੀ ਨੇ ਦੱਸਿਆ ਕਿ ਵਿਦਿਆਰਥੀਆਂ ਨੂੰ ਸਾਇੰਸ ਅਤੇ ਟੈਕਨਾਲੋਜੀ ਨਾਲ ਜੋੜਨ ਅਤੇ ਉਨ੍ਹਾਂ ਦਾ ਮੁਲਾਂਕਣ ਕਰਨ ਲਈ ਇਹ ਟੈਸਟ ਕਰਵਾਇਆ ਗਿਆ। ਗਿਆਨ ਅਤੇ ਜਾਗਰੂਕਤਾ ਮੈਪਿੰਗ ਪਲੇਟਫ਼ਾਰਮ (ਕੈਂਪ) ਵਿਦਿਆਰਥੀਆਂ ਵਿਚ 21ਵੀਂ ਸਦੀ ਦੇ ਹੁਨਰ, ਜਾਗਰੂਕਤਾ ਅਤੇ ਵਿਗਿਆਨ, ਤਕਨਾਲੋਜੀ ਅਤੇ ਮਨੁੱਖਤਾ ਦੇ ਗਿਆਨ ਦਾ ਮੁਲਾਂਕਣ ਕਰਨ ਲਈ ਇਕ ਅੰਤਰ-ਰਾਸ਼ਟਰੀ ਬੁੱਧੀ ਈ-ਆਧਾਰਿਤ ਮੁਲਾਂਕਣ ਪਲੇਟਫ਼ਾਰਮ ਹੈ। ਜਿਨ੍ਹਾਂ ਵਿਦਿਆਰਥੀਆਂ ਨੇ ਇਸ ਟੈਸਟ ਵਿਚ ਭਾਗ ਲਿਆ ਸੀ ਉਨ੍ਹਾਂ ਨੂੰ ਪੂਰੀ ਰਿਪੋਰਟ ਮੁਹੱਈਆ ਕਰਵਾਈ ਗਈ ਕਿ ਉਹ ਕਿਸ ਵਿਸ਼ੇ ਵਿਚ ਵਧੀਆ ਕਾਰਗੁਜ਼ਾਰੀ ਕਰ ਰਹੇ ਹਨ ਤੇ ਕਿਸ ਵਿਸ਼ੇ ਵਿਚ ਉਨ੍ਹਾਂ ਨੂੰ ਹੋਰ ਮਿਹਨਤ ਕਰਨ ਦੀ ਲੋੜ ਹੈ। ਇਸ ਮੌਕੇ ਚੇਅਰਪਰਸਨ ਮੈਡਮ ਕਮਲ ਸੈਣੀ ਨੇ ਵਿਦਿਆਰਥੀਆਂ ਦੀ ਇਸ ਕਾਮਯਾਬੀ ਉੱਪਰ ਉਨ੍ਹਾਂ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਬੀ.ਬੀ.ਐਸ. ਸੰਸਥਾ ਆਪਣੇ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ ਹੈ। ਇਹ ਸੰਸਥਾ ਹਰ ਖੇਤਰ ਵਿਚ ਚਾਹੇ ਉਹ ਵਿੱਦਿਆ ਦਾ ਖੇਤਰ ਹੋਵੇ, ਚਾਹੇ ਖੇਡਾਂ ਦਾ, ਚਾਹੇ ਸਭਿਆਚਾਰ ਦਾ, ਆਪਣੇ ਵਿਦਿਆਰਥੀਆਂ ਨੂੰ ਹਰ ਇਕ ਪਲੇਟਫ਼ਾਰਮ ਮੁਹੱਈਆ ਕਰਵਾਉਂਦੀ ਰਹਿੰਦੀ ਹੈ।