14-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-07-2026

ਮੋਗਾ ਵਿਖੇ ਪੰਥਕ ਏਕਤਾ ਬਾਰੇ ਚਾਰ ਪੰਥਕ ਜਥੇਬੰਦੀਆਂ ਦੀ ਅੱਠ ਮੈਂਬਰੀ ਤਾਲਮੇਲ ਕਮੇਟੀ ਦੀ ਹੋਈ ਮੀਟਿੰਗ-ਜਥੇਦਾਰ ਬੂਟਾ ਸਿੰਘ ਰਣਸੀਂਹ

Ad Position 21
repet_subhas-goyals [Copy P29]
ਅਜੀਤ ਡੈਸਕ 05-07-2026
ਮੋਗਾ, 4 ਜੁਲਾਈ (ਸੁਰਿੰਦਰਪਾਲ ਸਿੰਘ)-ਪਿਛਲੇ ਦਿਨੀਂ ਜਲੰਧਰ ਵਿਚ ਹੋਈ ਮੀਟਿੰਗ ਦੌਰਾਨ ਚਾਰ ਪੰਥਕ ਜਥੇਬੰਦੀਆਂ ਦੀ ਅੱਠ ਮੈਂਬਰੀ ਤਾਲਮੇਲ ਕਮੇਟੀ ਬਣਾਈ ਗਈ ਜੋ ਪੰਜਾਬ ਦੀਆਂ ਸਾਰੀਆਂ ਪੰਥਕ ਧਿਰਾਂ, ਸੰਤ ਸਮਾਜ, ਕਿਸਾਨ ਜਥੇਬੰਦੀਆਂ, ਦਲਿਤ ਵੀਰਾਂ ਦੀਆਂ ਜਥੇਬੰਦੀਆਂ ਦੇ ਨਾਲ ਤਾਲਮੇਲ ਕਰ ਕੇ ਪੰਜਾਬ ਅੰਦਰ ਸਾਰੀਆਂ ਧਿਰਾਂ ਨੂੰ ਇਕ ਪਲੇਟਫ਼ਾਰਮ ‘ਤੇ ਇਕੱਠਾ ਕਰੇਗੀ। ਜਾਣਕਾਰੀ ਦਿੰਦਿਆਂ ਜਥੇਦਾਰ ਬੂਟਾ ਸਿੰਘ ਰਣਸੀਂਹ ਨੇ ਦੱਸਿਆ ਮੋਗਾ ਵਿਖੇ ਅੱਠ ਮੈਂਬਰੀ ਕਮੇਟੀ ਦੀ ਮੀਟਿੰਗ ਹੋਈ। ਮੀਟਿੰਗ ਵਿਚ ਫ਼ੈਸਲਾ ਕੀਤਾ ਗਿਆ ਕਿ ਆਉਣ ਵਾਲੇ ਦਿਨਾਂ ਵਿਚ ਪੰਜਾਬ ਅੰਦਰ ਪੰਥਕ ਜਥੇਬੰਦੀਆਂ ਸਮੇਤ ਹਰ ਵਰਗ ਦੇ ਆਗੂਆਂ ਨੂੰ ਮਿਲਿਆ ਜਾਵੇਗਾ। ਛੇਤੀ ਜਲੰਧਰ ਵਿਚ ਮੀਟਿੰਗ ਕਰ ਕੇ ਏਜੰਡਾ ਤਿਆਰ ਕਰ ਕੇ ਪੰਜਾਬ ਦੇ ਹਰ ਪਿੰਡ ਵਿਚ ਏਜੰਡਾ ਪਹੁੰਚਦਾ ਕੀਤਾ ਜਾਵੇਗਾ। ਅੱਜ ਪੰਜਾਬ ਸਾਰੇ ਪਾਸਿਉਂ ਗਿਰਾਵਟ ਵੱਲ ਜਾ ਰਿਹਾ ਹੈ। ਪੰਜਾਬ ਦੀਆਂ ਬੁਨਿਆਦੀ ਮੰਗਾਂ ਪੰਜਾਬ ਦੀ ਰਾਜਧਾਨੀ, ਪੰਜਾਬ ਦਾ ਪਾਣੀ, ਪੰਜਾਬ ਦੇ ਡੈਮ, ਪੰਜਾਬੀ ਬੋਲਦੇ ਇਲਾਕੇ, ਸਾਡੇ ਧਾਰਮਿਕ ਸ਼ਹਿਰਾਂ ਨੂੰ ਪਵਿੱਤਰ ਸ਼ਹਿਰ ਦਾ ਦਰਜਾ ਦਿਵਾਇਆ ਜਾਵੇਗਾ। ਇਹ ਪੰਜਾਬ ਦੀਆਂ ਮੰਗਾਂ ਲੰਮੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਹਨ। ਕੇਂਦਰ ਸਰਕਾਰ ਖ਼ਾਸ ਕਰ ਕੇ ਕਾਂਗਰਸ ਨੇ ਪੰਜਾਬੀਆਂ ਦੀ ਇਕ ਨਹੀਂ ਸੁਣੀ। ਸਜ਼ਾ ਪੂਰੀਆਂ ਹੋਣ ਦੇ ਬਾਵਜੂਦ ਜੇਲ੍ਹਾਂ ਵਿਚ ਸਜ਼ਾ ਕੱਟ ਰਹੇ ਹਨ। ਜਥੇਦਾਰ ਭਾਈ ਜਗਤਾਰ ਸਿੰਘ ਹਵਾਰਾ ਸਮੇਤ ਅਨੇਕਾਂ ਆਗੂ ਜੇਲ੍ਹਾਂ ਵਿਚ ਬੰਦ ਹਨ। ਧਰਤੀ ਹੇਠਲਾ ਪਾਣੀ ਹੇਠਾਂ ਜਾ ਰਿਹਾ ਹੈ। ਬੱਚੇ ਜ਼ਮੀਨਾਂ ਵੇਚ ਕੇ ਵਿਦੇਸ਼ਾਂ ਵਿਚ ਜਾ ਰਹੇ ਹਨ। ਪਿੰਡ ਦੇ ਪਿੰਡ ਖ਼ਾਲੀ ਹੋ ਰਹੇ ਹਨ। ਕਿਸਾਨ ਖ਼ੁਦਕੁਸ਼ੀਆਂ ਕਰ ਰਹੇ ਹਨ। ਸਰਕਾਰ ਪੰਜਾਬੀਆਂ ਨੂੰ ਮੁਫ਼ਤਖ਼ੋਰ ਬਣਾਉਣ ‘ਤੇ ਲੱਗੀ ਹੋਈ ਹੈ। ਪੰਜਾਬ ਅੰਦਰ ਨਸ਼ਾ ਬੇਹੱਦ ਹੋ ਗਿਆ ਹੈ, ਇਸ ਬਾਰੇ ਵਰਤਾਰੇ ‘ਤੇ ਪੰਜਾਬ ਦੇ ਲੋਕ ਬੇਹੱਦ ਦੁਖੀ ਹਨ। ਅਸੀਂ ਸਮੁੱਚੇ ਪੰਜਾਬੀਆਂ ਨੂੰ ਇਕੱਤਰ ਕਰਨ ਦੇ ਯਤਨ ਕਰ ਰਹੇ ਹਾਂ ਕਿ 2027 ਵਿਚ ਪੰਜਾਬ ਅੰਦਰ ਪੰਜਾਬੀਆਂ ਦੀ ਸਰਕਾਰ ਬਣਾਈ ਜਾ ਸਕੇ। ਅੱਜ ਦੀ ਮੀਟਿੰਗ ਵਿਚ ਭਾਈ ਮੋਹਕਮ ਸਿੰਘ, ਭਾਈ ਗੁਰਪ੍ਰਤਾਪ ਸਿੰਘ ਵਡਾਲਾ, ਜਥੇਦਾਰ ਸੁੱਚਾ ਸਿੰਘ ਛੋਟੇਪੁਰ, ਭਾਈ ਚਰਨਜੀਤ ਸਿੰਘ ਸ਼੍ਰੋਮਣੀ ਕਮੇਟੀ ਮੈਂਬਰ, ਤਜਿੰਦਰ ਸਿੰਘ ਈਸੜੂ, ਗੁਰਿੰਦਰ ਸਿੰਘ ਬਾਜਵਾ, ਜਤਿੰਦਰ ਸਿੰਘ ਪੰਨੂ, ਪਰਮਪਾਲ ਸਿੰਘ ਸਭਰਾ ਆਦਿ ਆਗੂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ’ਦੀ ਰਿਟਾਇਰਡ ਰੈਵੀਨਿਊ ਕਾਨੂੰਗੋ ਪਟਵਾਰੀ ਵੈੱਲਫੇਅਰ ਐਸੋਸੀਏਸ਼ਨ ਮੋਗਾ ਦੀ ਮੀਟਿੰਗ ਅਗਲੀ ਖ਼ਬਰ ਬਲੂਮਿੰਗ ਬਡਜ਼ ਸਕੂਲ ਮੋਗਾ ਵਿਖੇ ਵਿਗਿਆਨ ਵਿਸ਼ੇ ਨਾਲ ਸੰਬੰਧਿਤ ਕੈਂਪ ਟੈਸਟ ਦੇ ਸਰਟੀਫਿਕੇਟ ਵੰਡੇ
Ad Position 24