14-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-07-2026

ਸ਼ਹੀਦ ਭਗਤ ਸਿੰਘ ਬਲੱਡ ਸੇਵਾ ਸੁਸਾਇਟੀ ਮੋਗਾ ਵਲੋਂ ਅੱਖਾਂ ਦਾ ਵਿਸ਼ਾਲ ਮੁਫ਼ਤ ਕੈਂਪ 9 ਨੂੰ

Ad Position 21
repet_subhas-goyals [Copy P29]
ਅਜੀਤ ਡੈਸਕ 05-07-2026
ਮੋਗਾ, 4 ਜੁਲਾਈ (ਸੁਰਿੰਦਰਪਾਲ ਸਿੰਘ)-ਸ਼ਹੀਦ ਭਗਤ ਸਿੰਘ ਬਲੱਡ ਸੇਵਾ ਸੁਸਾਇਟੀ ਰਜਿ: ਮੋਗਾ ਵਲੋਂ ਅੱਖਾਂ ਦਾ ਵਿਸ਼ਾਲ ਮੁਫ਼ਤ ਆਪ੍ਰੇਸ਼ਨ ਤੇ ਚੈੱਕਅਪ ਕੈਂਪ 9 ਜੁਲਾਈ ਦਿਨ ਵੀਰਵਾਰ ਨੂੰ ਸਵੇਰੇ 9 ਵਜੇ ਤੋਂ ਦੁਪਹਿਰ 1 ਵਜੇ ਤੱਕ ਸਥਾਨਕ ਸ਼ਹਿਰ ਦੇ ਗੁਰਦੁਆਰਾ ਬੀਬੀ ਕਾਹਨ ਕੌਰ ਮੇਨ ਬਾਜ਼ਾਰ ਮੋਗਾ ਵਿਖੇ ਲਗਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੰਸਥਾ ਦੇ ਪ੍ਰਧਾਨ ਗੁਰਜੋਤ ਸਿੰਘ ਤੇ ਚੇਅਰਮੈਨ ਰਾਘਵ ਸ਼ਰਮਾ ਨੇ ਦੱਸਿਆ ਕਿ ਇਸ ਕੈਂਪ ਵਿਚ ਸ਼ੰਕਰਾ ਆਈ ਹਸਪਤਾਲ ਮੁੱਲਾਂਪੁਰ (ਲੁਧਿਆਣਾ) ਦੇ ਅੱਖਾਂ ਦੇ ਮਾਹਿਰ ਡਾਕਟਰਾਂ ਦੀ ਟੀਮ ਵਲੋਂ ਮਰੀਜ਼ਾਂ ਦਾ ਮੁਆਇਨਾ ਕਰ ਕੇ ਉਨ੍ਹਾਂ ਨੂੰ ਜਿੱਥੇ ਮੁਫ਼ਤ ਦਵਾਈਆਂ ਦਿੱਤੀਆਂ ਜਾਣਗੀਆਂ ਉੱਥੇ ਅੱਖਾਂ ਦੇ ਕੈਂਪ ਵਿਚ ਚਿੱਟੇ ਮੋਤੀਏ ਦੇ ਮੁਫ਼ਤ ਆਪ੍ਰੇਸ਼ਨ ਤੇ ਮੁਫ਼ਤ ਲੈਨਜ ਵੀ ਪਾਏ ਜਾਣਗੇ। ਪ੍ਰਧਾਨ ਗੁਰਜੋਤ ਸਿੰਘ ਤੇ ਚੇਅਰਮੈਨ ਰਾਘਵ ਸ਼ਰਮਾ ਨੇ ਅੱਜ ‘ਅਜੀਤ’ ਉਪ ਦਫ਼ਤਰ ਮੋਗਾ ਵਿਖੇ ਕੈਂਪ ਦਾ ਕਾਰਡ ਜਾਰੀ ਕਰਦਿਆਂ ਦੱਸਿਆ ਕਿ ਕੈਂਪ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਸੰਸਥਾ ਵਲੋਂ ਹਰ ਸਾਲ ਖ਼ੂਨਦਾਨ ਦੇ ਦੋ ਕੈਂਪ ਲਗਾਏ ਜਾਂਦੇ ਹਨ ਤੇ ਐਤਕੀਂ ਪਹਿਲੀ ਵਾਰ ਅੱਖਾਂ ਦਾ ਵਿਸ਼ਾਲ ਮੁਫ਼ਤ ਕੈਂਪ ਲਗਾਇਆ ਜਾ ਰਿਹਾ ਹੈ। ਇਸ ਸਬੰਧੀ ਵਰਕਰਾਂ ਦੀਆਂ ਡਿਊਟੀਆਂ ਲਗਾ ਦਿੱਤੀਆਂ ਗਈਆਂ ਹਨ। ਉਨ੍ਹਾਂ ਜ਼ਿਲ੍ਹਾ ਮੋਗਾ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਕੈਂਪ ਦਾ ਵੱਧ ਤੋਂ ਵੱਧ ਲਾਹਾ ਲੈਣ। ਕੈਂਪ ਦੌਰਾਨ ਗੁਰੂ ਦਾ ਲੰਗਰ ਅਤੁੱਟ ਵਰਤੇਗਾ।
Ad Position 22
No active advertisement
ਪਿਛਲੀ ਖ਼ਬਰ ਮੋਗਾ ਵਿਚ ਆਈ. ਜੀ. ਨਿਲਾਂਬਰੀ ਜਗਦਲੇ ਦੀ ਅਗਵਾਈ ਵਿਚ ਸ਼ੁਰੂ ਹੋਇਆ ਆਪ੍ਰੇਸ਼ਨ ਪ੍ਰਹਾਰ ਅਗਲੀ ਖ਼ਬਰ ’ਦੀ ਰਿਟਾਇਰਡ ਰੈਵੀਨਿਊ ਕਾਨੂੰਗੋ ਪਟਵਾਰੀ ਵੈੱਲਫੇਅਰ ਐਸੋਸੀਏਸ਼ਨ ਮੋਗਾ ਦੀ ਮੀਟਿੰਗ
Ad Position 24