14-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-07-2026

ਮੋਗਾ ਵਿਚ ਆਈ. ਜੀ. ਨਿਲਾਂਬਰੀ ਜਗਦਲੇ ਦੀ ਅਗਵਾਈ ਵਿਚ ਸ਼ੁਰੂ ਹੋਇਆ ਆਪ੍ਰੇਸ਼ਨ ਪ੍ਰਹਾਰ

Ad Position 21
repet_subhas-goyals [Copy P29]
ਅਜੀਤ ਡੈਸਕ 05-07-2026
ਮੋਗਾ, 4 ਜੁਲਾਈ (ਗੁਰਤੇਜ ਸਿੰਘ ਬੱਬੀ)-ਅੱਜ ਮੋਗਾ ਵਿਖੇ ਫਰੀਦਕੋਟ ਰੇਂਜ ਦੇ ਆਈ. ਜੀ. ਨਿਲਾਂਬਰੀ ਜਗਦਲੇ ਵਿਸ਼ੇਸ਼ ਤੌਰ ’ਤੇ ਪਹੁੰਚੇ ਜਿੱਥੇ ਉਨ੍ਹਾਂ ਨੇ ਮੋਗਾ ਪੁਲਿਸ ਦੀ ਹਾਜ਼ਰੀ ਵਿਚ ਅਪ੍ਰੇਸ਼ਨ ਪ੍ਰਹਾਰ ਤਿੰਨ ਜ਼ੀਰੋ ਦੀ ਸ਼ੁਰੂਆਤ ਕੀਤੀ ਗਈ। ਇਸ ਮੌਕੇ ਐਸ. ਪੀ. ਡੀ. ਬਾਲ ਕ੍ਰਿਸ਼ਨ ਸਿੰਗਲਾ, ਐਸ.ਪੀ. ਸੰਦੀਪ ਸਿੰਘ ਮੰਡ ਅਤੇ ਡੀ. ਐਸ. ਪੀ. ਡੀ. ਗੁਰਪ੍ਰੀਤ ਸਿੰਘ ਸਰਾਂ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ। ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਆਈ. ਜੀ. ਨਿਲਾਂਬਰੀ ਜਗਦਲੇ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਪੰਜਾਬ ਨੂੰ ਇਕ ਸੁਰੱਖਿਅਤ, ਨਿਡਰ ਅਤੇ ਅਪਰਾਧ ਮੁਕਤ ਬਣਾਏ ਰੱਖਣ ਦੀ ਮੁਹਿੰਮ ਤਹਿਤ ਡੀ. ਜੀ. ਪੀ. ਪੰਜਾਬ ਗੌਰਵ ਯਾਦਵ ਦੇ ਹੁਕਮਾਂ ਅਨੁਸਾਰ ਮਾੜੇ ਅਨਸਰਾਂ ਖਿਲਾਫ ਕਾਰਵਾਈ ਨੂੰ ਬਰਕਰਾਰ ਰੱਖਦੇ ਹੋਏ ਅੱਜ 4 ਜੁਲਾਈ ਨੂੰ ਫਰੀਦਕੋਟ ਰੇਂਜ ਦੇ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ, ਫਰੀਦਕੋਟ, ਅਤੇ ਮੋਗਾ ਸਮੇਤ ਅਪ੍ਰੇਸ਼ਨ ਪ੍ਰਹਾਰ ਤਿੰਨ ਜ਼ੀਰੋ ਦੀ ਸ਼ੁਰੂਆਤ ਕੀਤੀ ਗਈ ਹੈ। ਇਸ ਤੋਂ ਪਹਿਲਾਂ ਵੀ ਅਪ੍ਰੇਸ਼ਨ ਪ੍ਰਹਾਰ ਇਕ ਜ਼ੀਰੋ ਅਤੇ ਪ੍ਰਹਾਰ ਦੋ ਜ਼ੀਰੋ ਕੀਤੇ ਗਏ ਜਿਸ ਦੇ ਨਤੀਜੇ ਬਹੁਤ ਹੀ ਸਕਾਰਾਤਮਿਕ ਸਾਹਮਣੇ ਆਏ। ਇਸ ਮੁਹਿੰਮ ਦਾ ਉਦੇਸ਼ ਗੈਂਗਸਟਰਾਂ ਅਤੇ ਸੰਗਠਿਤ ਅਪਰਾਧੀ ਗਰੋਹਾਂ ਦੀ ਪਹਿਚਾਣ ਕਰਕੇ ਉਨ੍ਹਾਂ ਦੇ ਨੈਟਵਰਕ ਨੂੰ ਤੋੜਨਾ, ਨਸ਼ਾ ਤਸਕਰੀ, ਗੈਰ ਕਾਨੂੰਨੀ ਹਥਿਆਰਾਂ ਦੀ ਤਸਕਰੀ, ਭਗੌੜੇ ਮੁਲਜ਼ਮਾਂ ਅਤੇ ਵੱਖ ਵੱਖ ਮੁਕੱਦਮਿਆਂ ਵਿਚ ਲੋੜੀਂਦੇ ਅਪਰਾਧੀਆਂ ਦੀ ਗ੍ਰਿਫਤਾਰੀ ਅਤੇ ਹੋਰ ਸਮਾਜ ਵਿਰੋਧੀ ਅਨਸਰਾਂ ਖਿਲਾਫ ਸਖਤ ਕਾਰਵਾਈ ਕਰਕੇ ਆਮ ਲੋਕਾਂ ਨੂੰ ਸੁਰੱਖਿਅਤ ਮਾਹੌਲ ਪ੍ਰਦਾਨ ਕਰਨਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਦੀ ਜ਼ੀਰੋ ਟੋਲਰੈਂਸ ਨੀਤੀ ਤਹਿਤ ਅਪਰਾਧੀਆਂ, ਗੈਂਗਸਟਰਾਂ, ਨਸਾਂ ਤਸਕਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਨੂੰ ਕਿਸੇ ਵੀ ਹਾਲਤ ਵਿਚ ਬਖਸ਼ਿਆ ਨਹੀਂ ਜਾਵੇਗਾ ਅਤੇ ਜੋ ਵੀ ਵਿਅਕਤੀ ਕਾਨੂੰਨ ਦੀ ਉਲੰਘਣਾ ਕਰੇਗਾ ਜਾਂ ਅਪਰਾਧੀਆਂ ਨੂੰ ਕਿਸੇ ਵੀ ਤਰ੍ਹਾਂ ਦੀ ਸਹਾਇਤਾ ਪ੍ਰਦਾਨ ਕਰੇਗਾ ਉਸ ਵਿਰੁੱਧ ਵੀ ਸਖਤ ਕਾਰਵਾਈ ਕੀਤੀ ਜਾਵੇਗੀ।
Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਗੁਰਦੁਆਰਾ ਖੁਮਾਣੀਸਰ ਸਾਹਿਬ ਚੰਦ ਪੁਰਾਣਾ ’ਚ ਸ਼ਰਧਾ ਨਾਲ ਮਨਾਇਆ ਅਗਲੀ ਖ਼ਬਰ ਸ਼ਹੀਦ ਭਗਤ ਸਿੰਘ ਬਲੱਡ ਸੇਵਾ ਸੁਸਾਇਟੀ ਮੋਗਾ ਵਲੋਂ ਅੱਖਾਂ ਦਾ ਵਿਸ਼ਾਲ ਮੁਫ਼ਤ ਕੈਂਪ 9 ਨੂੰ
Ad Position 24