14-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-07-2026

ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਗੁਰਦੁਆਰਾ ਖੁਮਾਣੀਸਰ ਸਾਹਿਬ ਚੰਦ ਪੁਰਾਣਾ ’ਚ ਸ਼ਰਧਾ ਨਾਲ ਮਨਾਇਆ

Ad Position 21
repet_subhas-goyals [Copy P29]
ਅਜੀਤ ਡੈਸਕ 05-07-2026
ਬਾਘਾ ਪੁਰਾਣਾ, 4 ਜੁਲਾਈ (ਗੁਰਮੀਤ ਸਿੰਘ ਮਾਣੂੰਕੇ)- ਮੀਰੀ-ਪੀਰੀ ਦੇ ਮਾਲਕ ਛੇਵੇਂ ਗੁਰੂ ਹਰਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਪਿੰਡ ਚੰਦ ਪੁਰਾਣਾ ਦੇ ਇਤਿਹਾਸਕ ਗੁਰਦੁਆਰਾ ਖੁਮਾਣੀਸਰ ਸਾਹਿਬ ਚੰਦ ਪੁਰਾਣਾ ਵਿਖੇ ਸ਼ਰਧਾ ਨਾਲ ਮਨਾਇਆ ਗਿਆ| ਇਸ ਮੌਕੇ ਇਸ ਪਵਿੱਤਰ ਅਸਥਾਨ ’ਤੇ ਦੂਰੋਂ-ਨੇੜਿਓਂ ਵੱਡੀ ਗਿਣਤੀ ’ਚ ਪਹੁੰਚੀਆਂ ਸੰਗਤਾਂ ਸਰੋਵਰ ’ਚ ਇਸ਼ਨਾਨ ਕਰਨ ਉਪਰੰਤ ਗੁਰਦੁਆਰਾ ਸਾਹਿਬ ’ਚ ਨਤਮਸਤਕ ਹੋਈਆਂ| ਇਸ ਸਮੇਂ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਬਾਬਾ ਬਲਵਿੰਦਰ ਸਿੰਘ ਵਲੋਂ ਸ਼ੁਰੂ ਕਰਵਾਈਆਂ ਗਈਆਂ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਠਾਂ ਦੀਆਂ ਲੜੀਆਂ ਦੇ ਭੋਗ ਪਾਏ ਗਏ| ਉਪਰੰਤ ਧਾਰਮਿਕ ਦੀਵਾਨ ਸਜਾਏ ਗਏ| ਇਸ ਮੌਕੇ ਬਾਬਾ ਬਲਵਿੰਦਰ ਸਿੰਘ ਵਲੋਂ ਇਸ ਧਾਰਮਿਕ ਅਸਥਾਨ ਦੀ ਮਹੱਤਤਾ ਬਾਰੇ ਸੰਗਤਾਂ ਨੂੰ ਜਾਣੂੰ ਕਰਵਾਉਂਦੇ ਹੋਏ ਦੱਸਿਆ ਕਿ ਮੀਰੀ-ਪੀਰੀ ਦੇ ਮਾਲਕ ਛੇਵੇਂ ਗੁਰੂ ਹਰਗੋਬਿੰਦ ਸਾਹਿਬ ਡਰੋਲੀ ਭਾਈ ਤੋਂ ਮਹਿਰਾਜ ਸਾਹਿਬ ਨੂੰ ਜਾਂਦੇ ਹੋਏ ਦੋ ਵਾਰ ਇਸ ਅਸਥਾਨ ’ਤੇ ਆਏ ਅਤੇ ਇਸ ਪਵਿੱਤਰ ਅਸਥਾਨ ’ਤੇ ਗੁਰੂ ਘਰ ਦੇ ਸੇਵਕ ਵਲੋਂ ਗੁਰੂ ਸਾਹਿਬ ਨੂੰ ਖੁਰਮਾਣੀ ਦਾ ਫਲ ਛਕਾਇਆ ਗਿਆ ਸੀ ਅਤੇ ਇਸ ਅਸਥਾਨ ’ਤੇ ਸ਼ਰਧਾ ਭਾਵਨਾ ਨਾਲ ਕੀਤੀ ਅਰਦਾਸ ਬੇਨਤੀ ਨੂੰ ਜ਼ਰੂਰ ਫਲ ਪੈਂਦਾ ਹੈ| ਇਸ ਮੌਕੇ ਗੁਰੂ ਕਾ ਅਤੁੱਟ ਲੰਗਰ ਵਰਤਾਇਆ ਗਿਆ ਅਤੇ ਇਸ ਪ੍ਰਕਾਸ਼ ਦਿਹਾੜੇ ਮੌਕੇ ਕਰਵਾਏ ਧਾਰਮਿਕ ਸਮਾਗਮ ’ਚ ਗੁਰਦੁਆਰਾ ਸਾਹਿਬ ’ਚ ਇਲਾਕੇ ਭਰ ਤੋਂ ਵੱਡੀ ਗਿਣਤੀ ’ਚ ਪਹੁੰਚੀਆਂ ਸੰਗਤਾਂ ਨੂੰ ਬਾਬਾ ਬਲਵਿੰਦਰ ਸਿੰਘ ਵਲੋਂ ਜੀ ਆਇਆਂ ਕਿਹਾ ਗਿਆ ਅਤੇ ਮੱਸਿਆ ਤੇ ਪੁੰਨਿਆਂ ਦੇ ਦਿਹਾੜੇ ਮੌਕੇ ਵੱਡੀ ਗਿਣਤੀ ’ਚ ਪਹੁੰਚਣ ਦੀ ਅਪੀਲ ਕੀਤੀ|
Ad Position 22
No active advertisement
ਪਿਛਲੀ ਖ਼ਬਰ ਕਾਂਗਰਸੀ ਆਗੂਆਂ ਵਲੋਂ ਸ਼ੇਰ ਸਿੰਘ ਘੁਬਾਇਆ ਨਾਲ ਮੀਟਿੰਗ ਅਗਲੀ ਖ਼ਬਰ ਮੋਗਾ ਵਿਚ ਆਈ. ਜੀ. ਨਿਲਾਂਬਰੀ ਜਗਦਲੇ ਦੀ ਅਗਵਾਈ ਵਿਚ ਸ਼ੁਰੂ ਹੋਇਆ ਆਪ੍ਰੇਸ਼ਨ ਪ੍ਰਹਾਰ
Ad Position 24