03-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-07-2026

ਅਧਿਆਪਕ ਦਲ ਵਲੋਂ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਰਜਿਸਟ੍ਰੇਸ਼ਨ ਦੇ ਸਮੇਂ ਦੀ ਸੀਮਾ ਵਧਾਉਣ ਦੀ ਮੰਗ

Ad Position 21
No active advertisement
ਅਜੀਤ ਡੈਸਕ 06-07-2026
ਮੋਗਾ, 5 ਜੁਲਾਈ (ਜਸਪਾਲ ਸਿੰਘ ਬੱਬੀ)-ਅਧਿਆਪਕ ਦਲ ਪੰਜਾਬ ਦੇ ਸੂਬਾਈ ਆਗੂ ਹਰਜੰਟ ਸਿੰਘ ਬੌਡੇ, ਗੁਰਜੀਤ ਸਿੰਘ ਮਾਛੀਕੇ, ਜਤਿੰਦਰਪਾਲ ਸਿੰਘ ਖੋਸਾ, ਜ਼ਿਲ੍ਹਾ ਪ੍ਰਧਾਨ ਕੁਲਵਿੰਦਰ ਸਿੰਘ ਖ਼ਾਲਸਾ ਅਤੇ ਸਕੱਤਰ ਤੇਜਿੰਦਰ ਸਿੰਘ ਨੇ ਸਕੂਲ ਸਿੱਖਿਆ ਬੋਰਡ ਵਲੋਂ ਸਕੂਲਾਂ ਵਿਚ ਦਾਖ਼ਲਿਆਂ ਅਤੇ ਰਜਿਸਟ੍ਰੇਸ਼ਨ ਲਈ ਤੈਅ ਕੀਤੀਆਂ ਗਈਆਂ ਮਿਤੀਆਂ ਵਿਚ ਵਾਧਾ ਕਰਨ ਦੀ ਮੰਗ ਕੀਤੀ। ਉਨ੍ਹਾਂ ਬੋਰਡ ਵਲੋਂ ਦਾਖ਼ਲਿਆਂ ਲਈ ਮਿਥੀ ਗਈ 15 ਜੁਲਾਈ ਦੀ ਆਖ਼ਰੀ ਮਿਤੀ ਵਿਚ ਘੱਟੋ-ਘੱਟ ਇਕ ਮਹੀਨੇ ਦੇ ਵਾਧੇ ਦੀ ਮੰਗ ਕੀਤੀ। ਬੋਰਡ ਵਲੋਂ ਇਸ ਵਾਰ ਅੱਠਵੀਂ, ਨੌਵੀਂ, ਦਸਵੀਂ, ਗਿਆਰ੍ਹਵੀਂ ਅਤੇ ਬਾਰ੍ਹਵੀਂ ਦੀਆਂ ਜਮਾਤਾਂ ਵਿਚ ਰਜਿਸਟ੍ਰੇਸ਼ਨ ਕਰਵਾਉਣ ਲਈ ਵਿਦਿਆਰਥੀਆਂ ਦੇ ਜਨਮ ਸਰਟੀਫਿਕੇਟ ਦਾ ਡਿਜੀਟਲ ਹੋਣਾ ਲਾਜ਼ਮੀ ਕਰ ਦਿੱਤਾ ਗਿਆ ਹੈ। ਲਗਭਗ 90 ਫ਼ੀਸਦੀ ਵਿਦਿਆਰਥੀਆਂ ਕੋਲ ਸਧਾਰਨ ਜਨਮ ਸਰਟੀਫਿਕੇਟ ਹਨ, ਜੋ ਕਿ ਕਿਊ ਆਰ ਕੋਡ ਤੋਂ ਬਿਨਾਂ ਹਨ। ਇਨ੍ਹਾਂ ਪੁਰਾਣੇ ਅਤੇ ਸਧਾਰਨ ਸਰਟੀਫਿਕੇਟਾਂ ਨੂੰ ਤੁਰੰਤ ਡਿਜੀਟਲਾਈਜ਼ ਕਰਵਾਉਣ ਵਿਚ ਮਾਪਿਆਂ ਨੂੰ ਸਰਕਾਰੀ ਦਫ਼ਤਰਾਂ ਦੇ ਚੱਕਰ ਕੱਟਣੇ ਪੈ ਰਹੇ ਹਨ ਅਤੇ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਬੋਰਡ ਵਲੋਂ ਇਨ੍ਹਾਂ ਵਿਦਿਆਰਥੀਆਂ ਦੀ ਰਜਿਸਟ੍ਰੇਸ਼ਨ ਸਬੰਧੀ ਆਫਲਾਈਨ ਚਲਾਨ ਜਨਰੇਟ ਕਰਨ ਦੀ ਆਖ਼ਰੀ ਮਿਤੀ : 10 ਜੁਲਾਈ ਨਿਰਧਾਰਿਤ ਕੀਤੀ ਗਈ ਹੈ, ਜਦ ਕਿ ਸਕੂਲ ਵਿਚ ਦਾਖ਼ਲੇ ਦੀ ਆਖ਼ਰੀ ਮਿਤੀ : 15 ਜੁਲਾਈ ਹੈ। ਜਨਮ ਸਰਟੀਫਿਕੇਟਾਂ ਦੀ ਡਿਜੀਟਲਾਇਜ਼ੇਸ਼ਨ ਪ੍ਰਕਿਰਿਆ ਵਿਚ ਹੋ ਰਹੀ ਦੇਰੀ ਕਾਰਨ ਨਿਰਧਾਰਿਤ ਸਮੇਂ ਅੰਦਰ ਰਜਿਸਟ੍ਰੇਸ਼ਨ ਹੋਣੀ ਅਸੰਭਵ ਜਾਪ ਰਹੀ ਹੈ। ਇਸ ਗੰਭੀਰ ਸਮੱਸਿਆ ਨੂੰ ਮੁੱਖ ਰੱਖਦਿਆਂ ਅਧਿਆਪਕ ਦਲ ਦੇ ਆਗੂਆਂ ਨੇ ਮੰਗ ਕੀਤੀ ਹੈ ਕਿ ਵਿਦਿਆਰਥੀਆਂ ਅਤੇ ਮਾਪਿਆਂ ਦੇ ਹਿਤਾਂ ਨੂੰ ਧਿਆਨ ਵਿਚ ਰੱਖਦੇ ਹੋਏ, ਬਿਨਾਂ ਕਿਸੇ ਲੇਟ ਫ਼ੀਸ ਦੇ ਰਜਿਸਟ੍ਰੇਸ਼ਨ ਅਤੇ ਦਾਖ਼ਲੇ ਦੀਆਂ ਮਿਤੀਆਂ ਵਿਚ ਤੁਰੰਤ 31 ਅਗਸਤ ਤੱਕ ਵਾਧਾ ਕੀਤਾ ਜਾਵੇ।
Ad Position 22
No active advertisement
ਪਿਛਲੀ ਖ਼ਬਰ ਹਲਕਾ ਬਾਘਾ ਪੁਰਾਣਾ ’ਚ ਕਾਂਗਰਸ ਪਾਰਟੀ ’ਚ ਉਮੀਦਵਾਰੀ ਦੇ ਕਈ ਦਾਅਵੇਦਾਰ ਅਗਲੀ ਖ਼ਬਰ ਪੇਂਡੂ ਮਜ਼ਦੂਰ ਯੂਨੀਅਨ ਮਗਨਰੇਗਾ ਦਾ ਬੰਦ ਪਿਆ ਕੰਮ ਚਾਲੂ ਕਰਾਉਣ ਲਈ ਨੌਜਵਾਨ ਭਾਰਤ ਸਭਾ ਦੀ ਹਮਾਇਤ ਕਰੇਗੀ
Ad Position 24
No active advertisement