03-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-07-2026

ਵਿਮੁਕਤ ਜਾਤੀਆਂ ਦੀਆਂ ਮੰਗਾਂ ਸੰਬੰਧੀ ਵਫ਼ਦ ਨੇ ਵਿਧਾਇਕ ਅੰਮ੍ਰਿਤਪਾਲ ਸਿੰਘ ਨੂੰ ਸੌਂਪਿਆ ਮੰਗ ਪੱਤਰ

Ad Position 21
No active advertisement
06-07-2026
ਠੱਠੀ ਭਾਈ, 5 ਜੁਲਾਈ (ਜਗਰੂਪ ਸਿੰਘ ਮਠਾੜੂ)-ਵਿਮੁਕਤ ਜਾਤੀ ਵੈੱਲਫੇਅਰ ਬੋਰਡ ਮੋਗਾ ਦੇ ਜ਼ਿਲ੍ਹਾ ਚੇਅਰਮੈਨ ਗੁਰਦੇਵ ਸਿੰਘ ਚੌਹਾਨ ਦੀ ਪ੍ਰਧਾਨਗੀ ਹੇਠ ਵਿਮੁਕਤ ਜਾਤੀਆਂ ਦੇ ਇਕ ਵਫ਼ਦ ਨੇ ਵਿਧਾਨ ਸਭਾ ਹਲਕਾ ਬਾਘਾ ਪੁਰਾਣਾ ਦੇ ਵਿਧਾਇਕ ਅੰਮ੍ਰਿਤਪਾਲ ਸਿੰਘ ਨਾਲ ਮੁਲਾਕਾਤ ਕਰਕੇ ਸੰਵਿਧਾਨਕ ਅਧਿਕਾਰਾਂ ਅਤੇ ਭਲਾਈ ਨਾਲ ਸਬੰਧਿਤ ਮੰਗਾਂ ਦਾ ਮੰਗ ਪੱਤਰ ਸੌਂਪਿਆ। ਇਸ ਮੌਕੇ ਗੁਰਦੇਵ ਸਿੰਘ ਚੌਹਾਨ ਨੇ ਵਿਧਾਇਕ ਨੂੰ ਵਿਮੁਕਤ ਜਾਤੀਆਂ ਨੂੰ ਦਰਪੇਸ਼ ਸਮੱਸਿਆਵਾਂ ਅਤੇ ਉਨ੍ਹਾਂ ਦੇ ਸੰਵਿਧਾਨਕ ਅਧਿਕਾਰਾਂ ਸਬੰਧੀ ਵਿਸਥਾਰ ਪੂਰਵਕ ਜਾਣੂੰ ਕਰਵਾਉਂਦਿਆਂ ਮੰਗਾਂ ਨੂੰ ਜਲਦ ਪੂਰਾ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਵਿਮੁਕਤ ਜਾਤੀਆਂ ਦੇ ਲੋਕਾਂ ਨੂੰ ਸਰਕਾਰੀ ਯੋਜਨਾਵਾਂ ਅਤੇ ਸਹੂਲਤਾਂ ਦਾ ਪੂਰਾ ਲਾਭ ਮਿਲਣਾ ਚਾਹੀਦਾ ਹੈ ਅਤੇ ਉਨ੍ਹਾਂ ਦੇ ਹੱਕਾਂ ਦੀ ਰੱਖਿਆ ਯਕੀਨੀ ਬਣਾਈ ਜਾਣੀ ਚਾਹੀਦੀ ਹੈ। ਵਿਧਾਇਕ ਅੰਮ੍ਰਿਤਪਾਲ ਸਿੰਘ ਨੇ ਵਫ਼ਦ ਨੂੰ ਭਰੋਸਾ ਦਿਵਾਇਆ ਕਿ ਉਹ ਮੁੱਖ ਮੰਤਰੀ ਨਾਲ ਮੀਟਿੰਗ ਕਰਕੇ ਵਿਮੁਕਤ ਜਾਤੀਆਂ ਦੀਆਂ ਜਾਇਜ਼ ਮੰਗਾਂ ਨੂੰ ਸਰਕਾਰ ਦੇ ਧਿਆਨ ਵਿਚ ਲਿਆਉਣਗੇ ਅਤੇ ਉਨ੍ਹਾਂ ਦੇ ਹੱਲ ਲਈ ਹਰ ਸੰਭਵ ਯਤਨ ਕਰਨਗੇ। ਉਨ੍ਹਾਂ ਕਿਹਾ ਕਿ ਸਮਾਜ ਦੇ ਹਰ ਵਰਗ ਦੀ ਭਲਾਈ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਨਿਪਟਾਰਾ ਕਰਨਾ ਸਰਕਾਰ ਦੀ ਪਹਿਲ ਹੈ। ਇਸ ਮੌਕੇ ਗੁਰਜੰਟ ਸਿੰਘ ਬੁੱਧ ਸਿੰਘ ਵਾਲਾ, ਕੁਲਦੀਪ ਸਿੰਘ ਸਰਪੰਚ ਕੋਟਲਾ ਰਾਏ ਕਾ, ਹਰਬੰਸ ਸਿੰਘ ਫੂਲੇਵਾਲਾ, ਜਸਪਾਲ ਸਿੰਘ ਪੰਚ ਗੁਰੂਸਰ ਮਾੜੀ, ਗੁਰਬਚਨ ਸਿੰਘ ਸਰਪੰਚ ਸੰਤੂ ਵਾਲਾ ਸੁਖਾਨੰਦ, ਰੂਪ ਸਿੰਘ ਮੈਂਬਰ ਵੱਡਾ ਘਰ, ਸ਼ਿੰਦਰ ਸਿੰਘ ਮੈਂਬਰ ਢਿਲਵਾਂ ਵਾਲਾ, ਨਛੱਤਰ ਸਿੰਘ ਮੈਂਬਰ ਸਮਾਧ ਭਾਈ, ਸਤਿਨਾਮ ਸਿੰਘ ਚੰਦ ਨਵਾਂ, ਕਰਮਜੀਤ ਸਿੰਘ ਥਰਾਜ, ਜਗਪ੍ਰੀਤ ਸਿੰਘ ਕਾਲੇਕੇ, ਜਰਨੈਲ ਸਿੰਘ ਮੱਲਕੇ, ਜਗਤਾਰ ਸਿੰਘ ਚੋਟੀਆਂ ਠੋਬਾ ਸਮੇਤ ਵੱਡੀ ਗਿਣਤੀ ਵਿਚ ਸਮਾਜ ਦੇ ਵਰਕਰ ਅਤੇ ਆਗੂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਕੈਪੀਟੋਲ ਮਲਟੀ ਸੁਪਰ ਸਪੈਸ਼ਲਿਟੀ ਹਸਪਤਾਲ ਵਿਖੇ ਅੱਜ ਤੋਂ 11 ਜੁਲਾਈ ਤੱਕ ਮੁਫ਼ਤ ਮੈਡੀਕਲ ਜਾਂਚ ਕੈਂਪ ਅਗਲੀ ਖ਼ਬਰ ਸਨ ਅਰੋੜੀਆਂ ‘ਚ ਸੇਵਾ ਕਰਨ ਲਈ ਸੇਵਕਾਂ ਦੀ ਬੱਸ ਨੂੰ ਬਾਬਾ ਬਰਫ਼ਾਨੀ ਸੇਵਾ ਮੰਡਲ ਦੇ ਪ੍ਰਧਾਨ ਨੇ ਝੰਡੀ ਦੇ ਕੇ ਕੀਤਾ ਰਵਾਨ...
Ad Position 24
No active advertisement