ਮੋਗਾ, 6 ਜੁਲਾਈ (ਸੁਰਿੰਦਰਪਾਲ ਸਿੰਘ)-ਸੁਤੰਤਰਤਾ ਸੰਗਰਾਮੀ ਭਵਨ ਮੋਗਾ ਵਿਖੇ ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਮੋਗਾ ਦੀ 11 ਜੁਲਾਈ ਨੂੰ ਸਵੇਰੇ 9 ਵਜੇ ਮੀਟਿੰਗ ਹੋਵੇਗੀ। ਜ਼ਿਲ੍ਹੇ ਦੇ ਪ੍ਰੈੱਸ ਸਕੱਤਰ ਗਿਆਨ ਸਿੰਘ ਸਾਬਕਾ ਡੀ.ਪੀ.ਆਰ.ਓ. ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਮਸਲਿਆ ਦੀ ਪੂਰਤੀ ਲਈ ਮੋਗਾ ਹਲਕੇ ਦੀ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਦੀ ਰਿਹਾਇਸ਼ ਅੱਗੇ ਵਿਸ਼ਾਲ ਧਰਨਾ ਦੇਣ ਲਈ ਮੀਟਿੰਗ ਤੋਂ ਤੁਰੰਤ ਬਾਅਦ ਸਾਢੇ ਦਸ ਵਜੇ ਪੈਨਸ਼ਨਰਾਂ ਦਾ ਕਾਫ਼ਲਾ ਰਵਾਨਾ ਹੋਵੇਗਾ। ਇਸ ਮੀਟਿੰਗ ਵਿਚ ਸਾਂਝਾ ਫ਼ਰੰਟ, ਸਾਂਝਾ ਮੰਚ ਅਤੇ ਆਜ਼ਾਦ ਜਥੇਬੰਦੀਆਂ ਵਲੋਂ 17 ਜੁਲਾਈ ਨੂੰ ਚੰਡੀਗੜ੍ਹ ਵਿਖੇ ਕੀਤੀ ਜਾ ਰਹੀ ਚਿਤਾਵਨੀ ਰੈਲੀ ਵਿਚ ਸ਼ਮੂਲੀਅਤ ਲਈ ਡਿਊਟੀਆਂ ਲਾਉਣ ਤੇ ਫੁਟਕਲ ਮਸਲਿਆਂ ‘ਤੇ ਵੀ ਵਿਚਾਰ ਕੀਤਾ ਜਾਵੇਗਾ।