ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-07-2026

ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਬਲਾਕ ਮੋਗਾ-2 ਦੀ ਮੀਟਿੰਗ ਹੋਈ

Ad Position 21
No active advertisement
ਅਜੀਤ ਡੈਸਕ 07-07-2026
ਮੋਗਾ, 6 ਜੁਲਾਈ (ਜਸਪਾਲ ਸਿੰਘ ਬੱਬੀ)-ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਬਲਾਕ ਮੋਗਾ-2 ਦੀ ਮੀਟਿੰਗ ਜ਼ਿਲ੍ਹਾ ਦਫ਼ਤਰ ਮੋਗਾ ਵਿਖੇ ਬਲਾਕ ਜਨਰਲ ਸਕੱਤਰ ਬੰਤ ਸਿੰਘ ਨਿਧਾਂ ਵਾਲਾ ਦੀ ਅਗਵਾਈ ਹੇਠ ਹੋਈ। ਮੀਟਿੰਗ ਦੀ ਕਾਰਵਾਈ ਬਲਾਕ ਮੀਤ ਪ੍ਰਧਾਨ ਰਾਜਪਾਲ ਸਿੰਘ ਬਰਾੜ ਨੇ ਚਲਾਈ। ਮੀਟਿੰਗ ਵਿਚ ਜ਼ਿਲ੍ਹਾ ਪ੍ਰਧਾਨ ਭੁਪਿੰਦਰ ਸਿੰਘ ਦੌਲਤਪੁਰਾ, ਜ਼ਿਲ੍ਹਾ ਮੀਡੀਆ ਸਕੱਤਰ ਬਲਕਰਨ ਸਿੰਘ ਢਿੱਲੋਂ, ਜ਼ਿਲ੍ਹਾ ਜਨਰਲ ਸਕੱਤਰ ਰਵਿੰਦਰ ਸਿੰਘ ਭੋਲਾ, ਜ਼ਿਲ੍ਹਾ ਮੀਤ ਪ੍ਰਧਾਨ ਲਖਬੀਰ ਸਿੰਘ ਸੰਧੂਆਣਾ ਸਾਬਕਾ ਸਰਪੰਚ, ਜ਼ਿਲ੍ਹਾ ਮੀਤ ਪ੍ਰਧਾਨ ਮੋਦਨ ਸਿੰਘ ਨਿਧਾਂ ਵਾਲਾ ਸਾਬਕਾ ਸਰਪੰਚ ਨੇ ਵੀ ਜ਼ਿਲ੍ਹੇ ਵਿਚ ਸੰਭਾਵਿਤ ਹੜ੍ਹਾਂ ਦੇ ਖ਼ਤਰੇ ਨੂੰ ਲੈ ਕੇ ਗੰਭੀਰ ਵਿਚਾਰ ਵਟਾਂਦਰਾ ਕੀਤਾ। ਕਿਸਾਨ ਆਗੂਆਂ ਨੇ ਕਿਹਾ ਕਿ ਬਰਸਾਤੀ ਮੌਸਮ ਸ਼ੁਰੂ ਹੋਣ ਕਾਰਨ ਡਰੇਨਾਂ ਦੀ ਸਫ਼ਾਈ ਜਲਦ ਕੀਤੀ ਜਾਵੇ, ਪਿੰਡ ਦੌਲਤਪੁਰਾ, ਨਿਧਾਂ ਵਾਲਾ, ਡਗਰੂ, ਸੋਸਣ, ਬਘੇਲਾ, ਡਰੋਲੀ ਭਾਈ ਅਤੇ ਹੋਰ ਪਿੰਡਾਂ ਵਿਚੋਂ ਲੰਘਦੀਆਂ ਡਰੇਨਾਂ ਦੀ ਸਫ਼ਾਈ ਦੀ ਲੋੜ ਹੈ ਤਾਂ ਜੋ ਭਾਰੀ ਬਰਸਾਤ ਦੌਰਾਨ ਪਾਣੀ ਦੀ ਨਿਕਾਸੀ ਵਿਚ ਰੁਕਾਵਟ ਨਾ ਪਵੇ। ਇਸ ਮੌਕੇ ਸਤਿੰਦਰਪਾਲ ਸਿੰਘ ਧਾਲੀਵਾਲ, ਨਰਿੰਦਰਪਾਲ ਸਿੰਘ ਸਰਾਂ, ਮੇਜਰ ਸਿੰਘ ਡਰੋਲੀ, ਰਾਜਵਿੰਦਰ ਸਿੰਘ ਡਗਰੂ, ਗੁਰਜੋਤ ਸਿੰਘ, ਹਰਮਨਪ੍ਰੀਤ ਸਿੰਘ ਸਮੇਤ ਕਿਸਾਨ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਸਰਕਾਰ ਨੰਬਰਦਾਰ ਯੂਨੀਅਨ ਦੀਆਂ ਹੱਕੀ ਮੰਗਾਂ ਨੂੰ ਪੂਰਾ ਕਰੇ-ਪ੍ਰਧਾਨ ਜਗਸੀਰ ਕਾਲੇਕੇ ਅਗਲੀ ਖ਼ਬਰ ਪਿੰਡ ਡਾਲਾ ਦੇ ਨਿਵਾਸੀਆਂ ਨੇ ਐੱਸ.ਡੀ.ਓ. ਬੱਧਨੀ ਕਲਾਂ ਬਿਜਲੀ ਬੋਰਡ ਵਿਰੁੱਧ ਲਗਾਇਆ ਧਰਨਾ
Ad Position 24
No active advertisement