ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-07-2026

ਕਾਂਗਰਸ ਪਾਰਟੀ ਵਲੋਂ ਬਲਦੇਵ ਸਿੰਘ ਚੰਦ ਪੁਰਾਣਾ ਨੂੰ ਬਾਘਾ ਪੁਰਾਣਾ ਬਲਾਕ ਪੇਂਡੂ ਦਾ ਪ੍ਰਧਾਨ ਥਾਪਿਆ

Ad Position 21
No active advertisement
ਅਜੀਤ ਡੈਸਕ 07-07-2026
ਬਾਘਾ ਪੁਰਾਣਾ, 6 ਜੁਲਾਈ (ਟਿੰਕੂ ਕਾਠਪਾਲ)-ਜਿਵੇਂ-ਜਿਵੇਂ ਪੰਜਾਬ ਵਿਧਾਨ ਸਭਾ ਚੋਣਾਂ ਦਾ ਸਮਾਂ ਨੇੜੇ ਆ ਰਿਹਾ ਹੈ, ਤਿਵੇਂ-ਤਿਵੇਂ ਸਿਆਸੀ ਪਾਰਟੀਆਂ ਵਲੋਂ ਆਪਣੇ ਜਥੇਬੰਧਕ ਢਾਂਚੇ ਨੂੰ ਮਜ਼ਬੂਤ ਕਰਨ ਦੀਆਂ ਕੋਸ਼ਿਸ਼ਾਂ ਤੇਜ਼ ਕੀਤੀਆਂ ਜਾ ਰਹੀਆਂ ਹਨ। ਇਸੇ ਕੜੀ ਤਹਿਤ ਕਾਂਗਰਸ ਪਾਰਟੀ ਵੀ ਜ਼ਿਲ੍ਹਾ ਮੋਗਾ ਅੰਦਰ ਲਗਾਤਾਰ ਸਰਗਰਮ ਨਜ਼ਰ ਆ ਰਹੀ ਹੈ। ਪਾਰਟੀ ਨੂੰ ਬਲਾਕ ਅਤੇ ਪਿੰਡ ਪੱਧਰ ਤੱਕ ਹੋਰ ਮਜ਼ਬੂਤ ਬਣਾਉਣ ਦੇ ਮੰਤਵ ਨਾਲ ਕਾਂਗਰਸ ਪਾਰਟੀ ਵਲੋਂ ਨਵੀਆਂ ਨਿਯੁਕਤੀਆਂ ਕੀਤੀਆਂ ਜਾ ਰਹੀਆਂ ਹਨ। ਇਸੇ ਤਹਿਤ ਜ਼ਿਲ੍ਹਾ ਕਾਂਗਰਸ ਪ੍ਰਧਾਨ ਹਰੀ ਸਿੰਘ ਖਾਈ ਦੀ ਅਗਵਾਈ ਹੇਠ ਕਾਂਗਰਸ ਪਾਰਟੀ ਜ਼ਿਲ੍ਹਾ ਸਾਬਕਾ ਪ੍ਰਧਾਨ ਗੁਰਬਚਨ ਸਿੰਘ ਬਰਾੜ ਅਤੇ ਬਾਘਾ ਪੁਰਾਣਾ, ਜਗਸੀਰ ਸਿੰਘ ਕਾਲੇਕੇ, ਭੋਲਾ ਸਿੰਘ ਬਰਾੜ ਸਮਾਧ ਭਾਈ ਦੇ ਸ਼ਹਿਰੀ ਪ੍ਰਧਾਨ ਗੁਰਜੰਟ ਸਿੰਘ ਧਾਲੀਵਾਲ ਨੇ ਆਪਣੀ ਟੀਮ ਦਾ ਵਿਸਥਾਰ ਕਰਦਿਆਂ ਪਿੰਡ ਚੰਦ ਨਵਾਂ ਦੇ ਸੀਨੀਅਰ ਕਾਂਗਰਸੀ ਆਗੂ ਬਲਦੇਵ ਸਿੰਘ ਚੰਦ ਪੁਰਾਣਾ ਨੂੰ ਬਾਘਾ ਪੁਰਾਣਾ ਪੇਂਡੂ ਵਿਕਾਸ ਦਾ ਬਲਾਕ ਦਾ ਪ੍ਰਧਾਨ ਨਿਯੁਕਤ ਕੀਤਾ ਹੈ। ਇਸ ਮੌਕੇ ਇਕ ਸਾਦੇ ਸਮਾਗਮ ਦੌਰਾਨ ਬਲਦੇਵ ਸਿੰਘ ਨੂੰ ਨਿਯੁਕਤੀ ਪੱਤਰ ਸੌਂਪਿਆ ਗਿਆ ਅਤੇ ਪਾਰਟੀ ਆਗੂਆਂ ਵਲੋਂ ਉਨ੍ਹਾਂ ਨੂੰ ਨਵੀਂ ਜ਼ਿੰਮੇਵਾਰੀ ਲਈ ਵਧਾਈ ਦਿੱਤੀ ਗਈ। ਇਸ ਮੌਕੇ ਗੁਰਜੰਟ ਸਿੰਘ ਧਾਲੀਵਾਲ ਨੇ ਕਿਹਾ ਕਿ ਬਲਦੇਵ ਸਿੰਘ ਲੰਮੇ ਸਮੇਂ ਤੋਂ ਪਾਰਟੀ ਨਾਲ ਜੁੜੇ ਹੋਏ ਹਨ ਅਤੇ ਉਨ੍ਹਾਂ ਨੇ ਹਮੇਸ਼ਾ ਪਾਰਟੀ ਦੀ ਮਜ਼ਬੂਤੀ ਲਈ ਨਿਸ਼ਠਾ ਨਾਲ ਕੰਮ ਕੀਤਾ ਹੈ। ਉਨ੍ਹਾਂ ਕਿਹਾ ਕਿ ਪਾਰਟੀ ਹਾਈਕਮਾਨ ਵਲੋਂ ਮਿਹਨਤੀ ਅਤੇ ਸਮਰਪਿਤ ਵਰਕਰਾਂ ਨੂੰ ਯੋਗ ਮਾਣ-ਸਨਮਾਨ ਦਿੱਤਾ ਜਾ ਰਿਹਾ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਬਲਦੇਵ ਸਿੰਘ ਦੀ ਨਿਯੁਕਤੀ ਨਾਲ ਚੰਦ ਪੁਰਾਣਾ ਬਲਾਕ ਵਿਚ ਕਾਂਗਰਸ ਪਾਰਟੀ ਦਾ ਜਨ ਅਧਾਰ ਹੋਰ ਮਜ਼ਬੂਤ ਹੋਵੇਗਾ ਅਤੇ ਵੱਡੀ ਗਿਣਤੀ ਵਿਚ ਨਵੇਂ ਵਰਕਰ ਪਾਰਟੀ ਨਾਲ ਜੁੜਨਗੇ। ਨਵ-ਨਿਯੁਕਤ ਬਲਾਕ ਪ੍ਰਧਾਨ ਬਲਦੇਵ ਸਿੰਘ ਨੇ ਆਪਣੀ ਨਿਯੁਕਤੀ ਲਈ ਕਾਂਗਰਸ ਦੇ ਪੰਜਾਬ ਪ੍ਰਧਾਨ, ਜ਼ਿਲ੍ਹਾ ਪ੍ਰਧਾਨ ਹਰੀ ਸਿੰਘ ਖਾਈ ਅਤੇ ਸ਼ਹਿਰੀ ਪ੍ਰਧਾਨ ਗੁਰਜੰਟ ਸਿੰਘ ਧਾਲੀਵਾਲ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਨੇ ਉਨ੍ਹਾਂ ‘ਤੇ ਜੋ ਭਰੋਸਾ ਪ੍ਰਗਟਾਇਆ ਹੈ, ਉਹ ਉਸ ‘ਤੇ ਪੂਰੀ ਤਰ੍ਹਾਂ ਖਰਾ ਉੱਤਰਨ ਦਾ ਯਤਨ ਕਰਨਗੇ। ਉਨ੍ਹਾਂ ਕਿਹਾ ਕਿ ਉਹ ਬਲਾਕ ਪੱਧਰ ‘ਤੇ ਪਾਰਟੀ ਨੂੰ ਮਜ਼ਬੂਤ ਕਰਨ, ਵਰਕਰਾਂ ਨੂੰ ਇਕਜੁੱਟ ਕਰਨ ਅਤੇ ਪਾਰਟੀ ਦੀਆਂ ਨੀਤੀਆਂ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਪੂਰੀ ਤਨਦੇਹੀ ਨਾਲ ਕੰਮ ਕਰਨਗੇ। ਉਨ੍ਹਾਂ ਇਹ ਵੀ ਕਿਹਾ ਕਿ ਆਉਣ ਵਾਲੀਆਂ ਚੋਣਾਂ ਨੂੰ ਧਿਆਨ ਵਿਚ ਰੱਖਦਿਆਂ ਕਾਂਗਰਸ ਪਾਰਟੀ ਨੂੰ ਹੋਰ ਮਜ਼ਬੂਤ ਬਣਾਉਣ ਲਈ ਹਰ ਵਰਕਰ ਨੂੰ ਨਾਲ ਲੈ ਕੇ ਚੱਲਿਆ ਜਾਵੇਗਾ ਤਾਂ ਜੋ ਪਾਰਟੀ ਨੂੰ ਵੱਧ ਤੋਂ ਵੱਧ ਮਜ਼ਬੂਤੀ ਮਿਲ ਸਕੇ।
Ad Position 22
No active advertisement
ਪਿਛਲੀ ਖ਼ਬਰ ਕ੍ਰਿਕਟਰ ਨਮਨ ਧੀਰ ਦਾ ਦੇਸ਼ ਭਗਤ ਕਾਲਜ ਰਿਹਾਇਸ਼ੀ ਕ੍ਰਿਕਟ ਅਕੈਡਮੀ ਵਿਖੇ ਪਹੁੰਚਣ ’ਤੇ ਨਿੱਘਾ ਸਵਾਗਤ ਅਗਲੀ ਖ਼ਬਰ ਵਾਈਸ ਚੇਅਰਮੈਨ ਕੀਮਤੀ ਲਾਲ ਭਗਤ ਨੇ ਕੀਤਾ ਕਿਸ਼ਨਪੁਰਾ ਦੀ ਗਊਸ਼ਾਲਾ ਦਾ ਦੌਰਾ
Ad Position 24
No active advertisement