ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-07-2026

ਜਥੇਦਾਰ ਤੀਰਥ ਸਿੰਘ ਮਾਹਲਾ ਦੀ ਅਗਵਾਈ ਹੇਠ ਬਾਘਾ ਪੁਰਾਣਾ ’ਚ 11 ਸਰਕਲ ਪ੍ਰਧਾਨ ਨਿਯੁਕਤ

Ad Position 21
No active advertisement
ਅਜੀਤ ਡੈਸਕ 07-07-2026
ਬਾਘਾ ਪੁਰਾਣਾ, 6 ਜੁਲਾਈ (ਟਿੰਕੂ ਕਾਠਪਾਲ)-ਸ਼੍ਰੋਮਣੀ ਅਕਾਲੀ ਦਲ ਨੇ ਆਪਣੀਆਂ ਸੰਗਠਨਾਤਮਿਕ ਸਰਗਰਮੀਆਂ ਹੋਰ ਤੇਜ਼ ਕਰ ਦਿੱਤੀਆਂ ਹਨ। ਪਾਰਟੀ ਦੇ ਜਥੇਬੰਧਕ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਨੌਜਵਾਨ ਵਰਕਰਾਂ ਨੂੰ ਅਹਿਮ ਜ਼ਿੰਮੇਵਾਰੀਆਂ ਸੌਂਪਣ ਦੇ ਮੰਤਵ ਨਾਲ ਅੱਜ ਸ਼੍ਰੋਮਣੀ ਅਕਾਲੀ ਦਲ (ਬ) ਦੀ ਇਕ ਅਹਿਮ ਮੀਟਿੰਗ ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਅਤੇ ਪਾਰਟੀ ਦੀ ਵਰਕਿੰਗ ਕਮੇਟੀ ਦੇ ਮੈਂਬਰ ਬਾਲ ਕ੍ਰਿਸ਼ਨ ਬਾਲੀ ਦੇ ਦਫ਼ਤਰ ਵਿਖੇ ਹੋਈ। ਮੀਟਿੰਗ ਦੀ ਪ੍ਰਧਾਨਗੀ ਪਾਰਟੀ ਦੀ ਕੋਰ ਕਮੇਟੀ ਦੇ ਮੈਂਬਰ ਅਤੇ ਹਲਕਾ ਇੰਚਾਰਜ ਜਥੇਦਾਰ ਤੀਰਥ ਸਿੰਘ ਮਾਹਲਾ ਅਤੇ ਜ਼ਿਲ੍ਹਾ ਪ੍ਰਧਾਨ ਨਿਹਾਲ ਸਿੰਘ ਤਲਵੰਡੀ ਭੰਗੇਰੀਆਂ ਨੇ ਸਾਂਝੇ ਤੌਰ ‘ਤੇ ਕੀਤੀ। ਮੀਟਿੰਗ ਵਿਚ ਯੂਥ ਕੋਰ ਕਮੇਟੀ ਦੇ ਮੈਂਬਰ ਸੁਖਜੀਤ ਸਿੰਘ ਮਾਹਲਾ, ਸ਼ਹਿਰੀ ਪ੍ਰਧਾਨ ਪਵਨ ਢੰਡ ਅਤੇ ਯੂਥ ਅਕਾਲੀ ਦਲ ਦੇ ਹਲਕਾ ਪ੍ਰਧਾਨ ਗੁਰਪ੍ਰੀਤ ਸਿੰਘ ਗੋਪੀ ਕੋਟਲਾ ਸਮੇਤ ਵੱਡੀ ਗਿਣਤੀ ਵਿਚ ਪਾਰਟੀ ਆਗੂ ਅਤੇ ਵਰਕਰ ਹਾਜ਼ਰ ਸਨ। ਇਸ ਦੌਰਾਨ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੀ ਰਣਨੀਤੀ, ਸੰਗਠਨ ਦੇ ਵਿਸਥਾਰ ਅਤੇ ਬੂਥ ਪੱਧਰ ਤੱਕ ਪਾਰਟੀ ਨੂੰ ਮਜ਼ਬੂਤ ਕਰਨ ਸਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਜਥੇਦਾਰ ਤੀਰਥ ਸਿੰਘ ਮਾਹਲਾ ਅਤੇ ਜ਼ਿਲ੍ਹਾ ਪ੍ਰਧਾਨ ਨਿਹਾਲ ਸਿੰਘ ਤਲਵੰਡੀ ਭੰਗੇਰੀਆ ਨੇ ਹਲਕੇ ਦੇ 11 ਸਰਕਲਾਂ ਲਈ ਯੂਥ ਅਕਾਲੀ ਦਲ ਦੇ ਸਰਕਲ ਪ੍ਰਧਾਨਾਂ ਦੀ ਨਿਯੁਕਤੀ ਦਾ ਐਲਾਨ ਕੀਤਾ। ਇਨ੍ਹਾਂ ਵਿਚ ਸਰਕਲ ਨੱਥੂਵਾਲਾ ਤੋਂ ਗੁਰਪ੍ਰੀਤ ਸਿੰਘ ਗੋਪੀ ਹਰੀਏ ਵਾਲਾ, ਸਰਕਲ ਲੰਗੇਆਣਾ ਤੋਂ ਹਰਗੋਪਾਲ ਸਿੰਘ ਹੈਪੀ, ਸਰਕਲ ਗਿੱਲ ਤੋਂ ਭਵਨ ਬਰਾੜ, ਸਰਕਲ ਥਰਾਜ ਤੋਂ ਲਵਦੀਪ ਸਿੰਘ, ਸਰਕਲ ਠੱਠੀ ਭਾਈ ਤੋਂ ਗੁਰਪ੍ਰੀਤ ਸਿੰਘ ਦੱਲੂਵਾਲਾ, ਸਰਕਲ ਸਮਾਲਸਰ ਤੋਂ ਹਰਮਪਾਲ ਸਿੰਘ ਬੱਬੀ, ਸਰਕਲ ਰੋਡੇ ਤੋਂ ਪ੍ਰਿਤਪਾਲ ਸਿੰਘ ਰਾਜੇਆਣਾ, ਸਰਕਲ ਘੋਲੀਆ ਤੋਂ ਅਗਸਤਪ੍ਰੀਤ ਸਿੰਘ, ਸਰਕਲ ਵਾਂਦਰ ਤੋਂ ਹਰਕਰਨ ਸਿੰਘ ਹੈਪੀ, ਸਰਕਲ ਸਮਾਧ ਭਾਈ ਤੋਂ ਸੁਖਪ੍ਰੀਤ ਸਿੰਘ ਮਾਨ ਅਤੇ ਬਾਘਾ ਪੁਰਾਣਾ ਸ਼ਹਿਰ ਤੋਂ ਰਾਮ ਬਾਂਸਲ ਨੂੰ ਯੂਥ ਅਕਾਲੀ ਦਲ ਦਾ ਸਰਕਲ ਪ੍ਰਧਾਨ ਨਿਯੁਕਤ ਕੀਤਾ ਗਿਆ। ਨਵ-ਨਿਯੁਕਤ ਸਰਕਲ ਪ੍ਰਧਾਨਾਂ ਨੂੰ ਵਧਾਈ ਦਿੰਦਿਆਂ ਜਥੇਦਾਰ ਤੀਰਥ ਸਿੰਘ ਮਾਹਲਾ ਨੇ ਕਿਹਾ ਕਿ ਪਾਰਟੀ ਨੇ ਹਮੇਸ਼ਾ ਮਿਹਨਤੀ, ਇਮਾਨਦਾਰ ਅਤੇ ਜ਼ਮੀਨੀ ਪੱਧਰ ‘ਤੇ ਕੰਮ ਕਰਨ ਵਾਲੇ ਨੌਜਵਾਨਾਂ ਨੂੰ ਅੱਗੇ ਲਿਆਉਣ ਨੂੰ ਤਰਜੀਹ ਦਿੱਤੀ ਹੈ। ਉਨ੍ਹਾਂ ਕਿਹਾ ਕਿ ਇਹ ਨਿਯੁਕਤੀਆਂ ਪਾਰਟੀ ਨੂੰ ਜੜ੍ਹਾਂ ਨਾਲ ਹੋਰ ਮਜ਼ਬੂਤ ਕਰਨ ਵਿਚ ਅਹਿਮ ਭੂਮਿਕਾ ਨਿਭਾਉਣਗੀਆਂ। ਜ਼ਿਲ੍ਹਾ ਪ੍ਰਧਾਨ ਨਿਹਾਲ ਸਿੰਘ ਤਲਵੰਡੀ ਭੰਗੇਰੀਆਂ ਨੇ ਕਿਹਾ ਕਿ ਹਰ ਸਰਕਲ ਪ੍ਰਧਾਨ ਆਪਣੇ ਖੇਤਰ ਵਿਚ ਵੱਧ ਤੋਂ ਵੱਧ ਨੌਜਵਾਨਾਂ ਨੂੰ ਪਾਰਟੀ ਨਾਲ ਜੋੜੇ ਅਤੇ ਪਾਰਟੀ ਦੀਆਂ ਨੀਤੀਆਂ ਨੂੰ ਲੋਕਾਂ ਤੱਕ ਪਹੁੰਚਾਏ। ਇਸ ਮੌਕੇ ਨਵ-ਨਿਯੁਕਤ ਸਰਕਲ ਪ੍ਰਧਾਨਾਂ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ, ਕੋਰ ਕਮੇਟੀ ਮੈਂਬਰ ਅਤੇ ਹਲਕਾ ਇੰਚਾਰਜ ਜਥੇਦਾਰ ਤੀਰਥ ਸਿੰਘ ਮਾਹਲਾ, ਜ਼ਿਲ੍ਹਾ ਪ੍ਰਧਾਨ ਨਿਹਾਲ ਸਿੰਘ ਤਲਵੰਡੀ ਭੰਗੇਰੀਆਂ ਅਤੇ ਯੂਥ ਕੋਰ ਕਮੇਟੀ ਮੈਂਬਰ ਸੁਖਜੀਤ ਸਿੰਘ ਮਾਹਲਾ ਦਾ ਧੰਨਵਾਦ ਕੀਤਾ।
Ad Position 22
No active advertisement
ਪਿਛਲੀ ਖ਼ਬਰ ਪ੍ਰਿੰਸੀਪਲਾਂ ਦੀਆਂ ਤਰੱਕੀਆਂ ਤੋਂ ਸਟੇਅ ਟੁੱਟੀ, ਤਰੱਕੀਆਂ ਦਾ ਰਾਹ ਖੁੱਲ੍ਹਿਆ - ਡੀ.ਟੀ.ਐਫ. ਅਗਲੀ ਖ਼ਬਰ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਬੱਸ ਰਵਾਨਾ
Ad Position 24
No active advertisement