ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-07-2026

ਪ੍ਰਿੰਸੀਪਲਾਂ ਦੀਆਂ ਤਰੱਕੀਆਂ ਤੋਂ ਸਟੇਅ ਟੁੱਟੀ, ਤਰੱਕੀਆਂ ਦਾ ਰਾਹ ਖੁੱਲ੍ਹਿਆ - ਡੀ.ਟੀ.ਐਫ.

Ad Position 21
No active advertisement
ਅਜੀਤ ਡੈਸਕ 07-07-2026
ਮੋਗਾ, 6 ਜੁਲਾਈ (ਸੁਰਿੰਦਰਪਾਲ ਸਿੰਘ)-ਸਿੱਖਿਆ ਵਿਭਾਗ ਵਿਚਲੇ ਕੁਝ ਸਿੱਖਿਆ ਦੋਖੀਆਂ ਵਲੋਂ ਪ੍ਰਿੰਸੀਪਲਾਂ ਦੀਆਂ ਤਰੱਕੀਆਂ ‘ਚ ਜਾਣ ਬੁੱਝ ਕੇ ਅਟਕਾਏ ਰੋੜਿਆਂ ਨੂੰ ਪਾਸੇ ਕਰਦੇ ਹੋਏ ਅੱਜ ਹਾਈਕੋਰਟ ਨੇ ਪ੍ਰਿੰਸੀਪਲਾਂ ਦੀਆਂ ਤਰੱਕੀਆਂ ਲਈ ਰਾਹ ਪੱਧਰਾ ਕਰ ਦਿੱਤਾ ਹੈ। ਅਧਿਆਪਕਾਂ ਦੀ ਨੁਮਾਇੰਦਾ ਜਥੇਬੰਦੀ ਡੈਮੋਕਰੈਟਿਕ ਟੀਚਰਜ਼ ਫ਼ਰੰਟ ਪੰਜਾਬ ਦੇ ਸੂਬਾ ਪ੍ਰਧਾਨ ਦਿਗਵਿਜੇਪਾਲ ਸ਼ਰਮਾ, ਸੂਬਾ ਸਕੱਤਰ ਰੇਸ਼ਮ ਸਿੰਘ ਖੇਮੂਆਣਾ ਅਤੇ ਜ਼ਿਲ੍ਹਾ ਮੋਗਾ ਦੇ ਪ੍ਰਧਾਨ ਸੁਖਪਾਲਜੀਤ ਸਿੰਘ ਨੇ ਦੱਸਿਆ ਕਿ ਪ੍ਰਿੰਸੀਪਲਾਂ ਦੀਆਂ ਤਰੱਕੀਆਂ ਲਈ ਡੈਮੋਕਰੈਟਿਕ ਟੀਚਰਜ਼ ਫ਼ਰੰਟ ਪੰਜਾਬ ਲੰਬੇ ਸਮੇਂ ਤੋਂ ਜਥੇਬੰਦਕ ਅਤੇ ਕਾਨੂੰਨੀ ਲੜਾਈ ਲੜ ਰਿਹਾ ਸੀ। ਇਸ ਤੋਂ ਪਹਿਲਾਂ ਪ੍ਰਿੰਸੀਪਲਾਂ, ਹੈੱਡ ਮਾਸਟਰਾਂ, ਬੀ.ਪੀ.ਏ.ਓ. ਦੀਆਂ ਤਰੱਕੀਆਂ ਵਿਚ ਪ੍ਰਮੋਸ਼ਨ ਕੋਟਾ 75:25 ਕਰਵਾਉਣ ਲਈ ਜਥੇਬੰਦੀ ਵਲੋਂ ਲੰਬੀ ਲੜਾਈ ਲੜੀ ਗਈ ਅਤੇ ਪ੍ਰਮੋਸ਼ਨ ਕੋਟਾ 75 ਕਰਵਾਇਆ ਗਿਆ ਜਿਸ ਨਾਲ ਸੀਨੀਅਰ ਲੈਕਚਰਾਰਾਂ, ਮਾਸਟਰ ਕਾਡਰ ਅਧਿਆਪਕਾਂ ਅਤੇ ਪ੍ਰਾਇਮਰੀ ਅਧਿਆਪਕਾਂ ਦੀਆਂ ਤਰੱਕੀਆਂ ਵਿਚ ਆਈ ਖੜੋਤ ਟੁੱਟਣ ਦੀ ਆਸ ਬੱਝੀ ਸੀ ਪਰ ਕੁਝ ਸ਼ਾਰਟ ਕੱਟ ਮਾਰਨ ਦੇ ਦੋਖੀ ਲੋਕਾਂ ਨੇ ਫਿਰ ਤੋਂ ਹਾਈਕੋਰਟ ਵਿਚ ਜਾ ਕੇ ਤਰੱਕੀਆਂ ਉੱਪਰ ਸਟੇਅ ਕਰਵਾ ਦਿੱਤੀ। ਜਿੱਥੇ ਜਥੇਬੰਦੀ ਲਗਾਤਾਰ ਕਰੜੇ ਸੰਘਰਸ਼ ਨਾਲ ਇਸ ਮੁੱਦੇ ‘ਤੇ ਦਬਾਅ ਬਣਾ ਰਹੀ ਸੀ ਉੱਥੇ ਜਥੇਬੰਦੀ ਦੇ ਸਾਥੀਆਂ ਹਰਵਿੰਦਰ ਸਿੰਘ ਫ਼ਤਿਹਗੜ੍ਹ ਸਾਹਿਬ ਅਤੇ ਕੁਲਵਿੰਦਰ ਸਿੰਘ ਬਠਿੰਡਾ ਦੀ ਲਗਾਤਾਰ ਲੜੀ ਕਾਨੂੰਨੀ ਲੜਾਈ ਨਾਲ ਅੱਜ ਹਾਈਕੋਰਟ ਨੇ ਤਰੱਕੀਆਂ ਨੂੰ ਹਰੀ ਝੰਡੀ ਦੇ ਦਿੱਤੀ ਹੈ। ਜਥੇਬੰਦੀ ਦੇ ਸੀਨੀਅਰ ਮੀਤ ਪ੍ਰਧਾਨ ਸਰਵਣ ਸਿੰਘ ਔਜਲਾ, ਮੀਤ ਪ੍ਰਧਾਨ ਸੁਖਵਿੰਦਰ ਸੁੱਖੀ, ਸੰਯੁਕਤ ਸਕੱਤਰ ਦਲਜੀਤ ਸਮਰਾਲਾ, ਵਿੱਤ ਸਕੱਤਰ ਜਸਵਿੰਦਰ ਬਠਿੰਡਾ, ਪ੍ਰੈੱਸ ਸਕੱਤਰ ਲਖਵੀਰ ਮੁਕਤਸਰ ਅਤੇ ਸਹਾਇਕ ਪ੍ਰੈੱਸ ਸਕੱਤਰ ਰਾਜਵਿੰਦਰ ਸਿੰਘ ਬਹਿਣੀਵਾਲ ਨੇ ਦੱਸਿਆ ਕਿ ਪੰਜਾਬ ਦੇ ਸੈਕੰਡਰੀ ਸਕੂਲਾਂ ਵਿਚ ਲਗ-ਪਗ 65-70 ਫ਼ੀਸਦੀ ਪ੍ਰਿੰਸੀਪਲਾਂ ਦੀਆਂ ਅਸਾਮੀਆਂ ਖ਼ਾਲੀ ਪਈਆਂ ਹਨ ਜਿਸ ਕਰ ਕੇ ਸਕੂਲਾਂ ਦਾ ਤਾਣਾ ਬਾਣਾ ਬੁਰੀ ਤਰਾਂ ਉਲਝਿਆ ਪਿਆ ਹੈ। ਆਗੂਆਂ ਨੇ ਸਿੱਖਿਆ ਵਿਭਾਗ ਤੋਂ ਮੰਗ ਕੀਤੀ ਕਿ ਪ੍ਰਿੰਸੀਪਲਾਂ ਦੀਆਂ ਤਰੱਕੀਆਂ ਤੁਰੰਤ ਕੀਤੀਆਂ ਜਾਣ ਤਾਂ ਜੋ ਬਿਨਾਂ ਪ੍ਰਿੰਸੀਪਲਾਂ ਤੋਂ ਚੱਲ ਰਹੇ ਸਕੂਲਾਂ ਨੂੰ ਸਥਾਈ ਪ੍ਰਿੰਸੀਪਲ ਮਿਲ ਸਕਣ। ਆਗੂਆਂ ਨੇ ਮੰਗ ਕੀਤੀ ਕਿ ਪ੍ਰਿੰਸੀਪਲਾਂ ਦੀਆਂ ਤਰੱਕੀਆਂ ਤੁਰੰਤ ਕਰ ਕੇ ਸਟੈਪ ਬਾਏ ਸਟੈਪ ਮਾਸਟਰ ਤੋਂ ਲੈਕਚਰਾਰ ਅਤੇ ਹੈੱਡ ਮਾਸਟਰ, ਸੀ.ਐਚ.ਟੀ. ਤੋਂ ਬੀ.ਪੀ.ਏ.ਓ., ਪ੍ਰਾਇਮਰੀ ਅਤੇ ਸੀ ਐਂਡ ਵੀ ਤੋਂ ਮਾਸਟਰ ਕਾਡਰ ਦੀਆਂ ਤਰੱਕੀਆਂ ਵੀ ਤੁਰੰਤ ਕੀਤੀਆਂ ਜਾਣ। ਆਗੂਆਂ ਨੇ ਮੰਗ ਕੀਤੀ ਕਿ ਸਾਰੇ ਕਾਡਰਾਂ ਦੀਆਂ ਖ਼ਾਲੀ ਪਈਆਂ ਸਿੱਧੀ ਭਰਤੀ ਕੋਟੇ ਦੀਆਂ ਅਸਾਮੀਆਂ ਦਾ ਤੁਰੰਤ ਇਸ਼ਤਿਹਾਰ ਦੇ ਕੇ ਭਰਤੀ ਕੀਤੀ ਜਾਵੇ ਤਾਂ ਜੋ ਸਕੂਲਾਂ ਵਿਚ ਸਟਾਫ਼ ਪੂਰਾ ਹੋ ਸਕੇ।
Ad Position 22
No active advertisement
ਪਿਛਲੀ ਖ਼ਬਰ ਚੇਅਰਮੈਨ ਪ੍ਰਵੀਨ ਗਰਗ ਨੇ ਸੋਸ਼ਲ ਵੈਲਫੇਅਰ ਕਲੱਬ ਦੀ ਚੈਰੀਟੇਬਲ ਡਿਸਪੈਂਸਰੀ ਦਾ ਕੀਤਾ ਉਦਘਾਟਨ ਅਗਲੀ ਖ਼ਬਰ ਜਥੇਦਾਰ ਤੀਰਥ ਸਿੰਘ ਮਾਹਲਾ ਦੀ ਅਗਵਾਈ ਹੇਠ ਬਾਘਾ ਪੁਰਾਣਾ ’ਚ 11 ਸਰਕਲ ਪ੍ਰਧਾਨ ਨਿਯੁਕਤ
Ad Position 24
No active advertisement