ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-07-2026

ਗਰਮੀ ਦੀਆਂ ਛੁੱਟੀਆਂ ਤੋਂ ਬਾਅਦ ਡੀ.ਏ.ਵੀ. ਸਕੂਲ ਵਲੋਂ ਵਿਦਿਆਰਥੀਆਂ ਦਾ ਨਿੱਘਾ ਸਵਾਗਤ

Ad Position 21
No active advertisement
ਅਜੀਤ ਡੈਸਕ 07-07-2026
ਕੋਟ ਈਸੇ ਖਾਂ, 6 ਜੁਲਾਈ (ਗੁਰਮੀਤ ਸਿੰਘ ਖ਼ਾਲਸਾ)-ਗਰਮੀ ਦੀਆਂ ਛੁੱਟੀਆਂ ਤੋਂ ਬਾਅਦ ਡੀ.ਏ.ਵੀ., ਕੇ.ਆਰ.ਬੀ. ਪਬਲਿਕ ਸਕੂਲ ਕੋਟ ਈਸੇ ਖਾਂ ‘ਚ ਨਵੇਂ ਸੈਸ਼ਨ ਦੀ ਸ਼ੁਰੂਆਤ ਉਤਸ਼ਾਹ ਅਤੇ ਖ਼ੁਸ਼ੀ ਨਾਲ ਕੀਤੀ ਗਈ। ਇਸ ਮੌਕੇ ਸਕੂਲ ਵਿਚ ਵਿਸ਼ੇਸ਼ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ, ਜੋ ਪ੍ਰਿੰਸੀਪਲ ਦੀ ਅਗਵਾਈ ਹੇਠ ਸੰਪੰਨ ਹੋਇਆ। ਪ੍ਰਿੰਸੀਪਲ ਨੇ ਵਿਦਿਆਰਥੀਆਂ ਦਾ ਨਿੱਘਾ ਸਵਾਗਤ ਕਰਦਿਆਂ ਉਨ੍ਹਾਂ ਨੂੰ ਨਵੇਂ ਜੋਸ਼ ਅਤੇ ਲਗਨ ਨਾਲ ਪੜ੍ਹਾਈ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਨੇ ਅਨੁਸ਼ਾਸਨ, ਸਮੇਂ ਦੀ ਪਾਬੰਦੀ ਅਤੇ ਨੈਤਿਕ ਕਦਰਾਂ-ਕੀਮਤਾਂ ਦੀ ਮਹੱਤਤਾ ਬਾਰੇ ਵੀ ਜਾਣਕਾਰੀ ਦਿੱਤੀ। ਇਸ ਮੌਕੇ ਅਧਿਆਪਕਾਂ ਨੇ ਵੀ ਵਿਦਿਆਰਥੀਆਂ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ ਅਤੇ ਨਵੇਂ ਸੈਸ਼ਨ ਨੂੰ ਸਫਲ ਬਣਾਉਣ ਦਾ ਸੰਦੇਸ਼ ਦਿੱਤਾ। ਵਿਦਿਆਰਥੀਆਂ ਨੇ ਪੂਰੇ ਉਤਸ਼ਾਹ ਨਾਲ ਸਕੂਲ ਵਿਚ ਹਾਜ਼ਰੀ ਲਗਵਾਈ ਅਤੇ ਨਵੇਂ ਸੈਸ਼ਨ ਦੀ ਸ਼ੁਰੂਆਤ ਕੀਤੀ।
Ad Position 22
No active advertisement
ਪਿਛਲੀ ਖ਼ਬਰ ਕਵਿੱਤਰੀ ਰੂਹੀ ਸਿੰਘ ਅਤੇ ਕਹਾਣੀਕਾਰ ਅਲਫ਼ਾਜ਼ ਹੋਏ ਮਹਿੰਦਰ ਸਾਥੀ ਕਾਵਿ ਤੇ ਜਰਨੈਲ ਸੇਖਾ ਗਲਪ ਪੁਰਸਕਾਰਾਂ ਨਾਲ ਸਨਮਾਨਿਤ ਅਗਲੀ ਖ਼ਬਰ ਚੇਅਰਮੈਨ ਪ੍ਰਵੀਨ ਗਰਗ ਨੇ ਸੋਸ਼ਲ ਵੈਲਫੇਅਰ ਕਲੱਬ ਦੀ ਚੈਰੀਟੇਬਲ ਡਿਸਪੈਂਸਰੀ ਦਾ ਕੀਤਾ ਉਦਘਾਟਨ
Ad Position 24
No active advertisement