ਕੋਟ ਈਸੇ ਖਾਂ, 6 ਜੁਲਾਈ (ਗੁਰਮੀਤ ਸਿੰਘ ਖ਼ਾਲਸਾ)-ਸ਼੍ਰੋਮਣੀ ਅਕਾਲੀ ਦਲ ਤੇ ਆਗੂਆਂ ਦੀ ਇਕ ਸਰਕਲ ਪੱਧਰੀ ਬੈਠਕ ਅਕਾਲੀ ਦਲ ਬੀ.ਸੀ. ਵਿੰਗ ਦੇ ਜ਼ਿਲ੍ਹਾ ਪ੍ਰਧਾਨ ਜੋਗਿੰਦਰ ਸਿੰਘ ਸੌਂਦ ਦੀ ਆੜ੍ਹਤ ਵਿਖੇ ਦਾਣਾ ਮੰਡੀ ਕੋਟ ਈਸੇ ਖਾਂ ‘ਚ ਹੋਈ। ਇਸ ਬੈਠਕ ਵਿਚ ਮਾਰਕੀਟ ਕਮੇਟੀ ਦੇ ਸਾਬਕਾ ਚੇਅਰਮੈਨ ਸੁਖਵਿੰਦਰ ਸਿੰਘ ਦਾਤੇਵਾਲ, ਸਰਕਲ ਪ੍ਰਧਾਨ ਸੁਰਜੀਤ ਸਿੰਘ ਰਾਮਗੜ੍ਹ, ਰਣਜੀਤ ਸਿੰਘ ਰਾਣਾ ਸਾਬਕਾ ਸਰਪੰਚ ਮਸੀਤਾਂ ਤੇ ਹੋਰ ਸੀਨੀਅਰ ਆਗੂ ਵੀ ਸ਼ਾਮਲ ਹੋਏ। ਬੈਠਕ ਵਿਚ ਮੌਜੂਦਾ ਸਿਆਸੀ ਹਾਲਾਤਾਂ ਅਤੇ ਜਥੇਬੰਦੀ ਦੀ ਹੋਰ ਮਜ਼ਬੂਤੀ ਲਈ ਵਿਸਥਾਰ ਪੂਰਵਕ ਵਿਚਾਰ ਵਟਾਂਦਰੇ ਕੀਤੇ ਗਏ। ਇਸ ਬੈਠਕ ਵਿਚ ਸੀਨੀਅਰ ਆਗੂਆਂ ਵਲੋਂ ਜਾਣਕਾਰੀ ਦਿੱਤੀ ਗਈ ਕਿ ਪਾਰਟੀ ਦੇ ਮਿਹਨਤੀ ਆਗੂ ਚੌਧਰੀ ਜਸਵੰਤ ਸਿੰਘ ਘਲੋਟੀ ਦੀਆਂ ਵਧੀਆ ਸੇਵਾਵਾਂ ਨੂੰ ਦੇਖਦੇ ਹੋਏ ਉਨ੍ਹਾਂ ਨੂੰ ਅਕਾਲੀ ਦਲ ਐਸ.ਸੀ. ਵਿੰਗ ਸਰਕਲ ਕੋਟ ਈਸੇ ਖਾਂ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਇਸ ਤੋਂ ਇਲਾਵਾ ਬੀਬੀ ਕੁਲਦੀਪ ਕੌਰ ਕੋਟ ਸਦਰ ਖਾਂ ਨੂੰ ਇਸਤਰੀ ਵਿੰਗ ਦੀ ਸਰਕਲ ਪ੍ਰਧਾਨ, ਸਵਰਨ ਸਿੰਘ ਨਿਹਾਲਗੜ੍ਹ ਨੂੰ ਵਪਾਰ ਮੰਡਲ ਦਾ ਸਰਕਲ ਪ੍ਰਧਾਨ ਅਤੇ ਜਿਉਣ ਸਿੰਘ ਲੌਂਗੀਵਿੰਡ ਨੂੰ ਬੀ.ਸੀ. ਵਿੰਗ ਦਾ ਸਰਕਲ ਪ੍ਰਧਾਨ ਬਣਾਇਆ ਗਿਆ ਹੈ। ਨਵ ਨਿਯੁਕਤ ਆਗੂਆਂ ਵਲੋਂ ਵੀ ਵਿਸ਼ਵਾਸ ਦਿਵਾਇਆ ਕਿ ਉਹ ਆਪਣੇ ਅਹੁਦੇ ‘ਤੇ ਰਹਿ ਕੇ ਪਾਰਟੀ ਦੀ ਚੜ੍ਹਦੀ ਕਲਾ ਲਈ ਦਿਨ ਰਾਤ ਇਕ ਕਰ ਦੇਣਗੇ। ਇਸ ਮੌਕੇ ਜੋਗਿੰਦਰ ਸਿੰਘ ਸਾਬਕਾ ਸਰਪੰਚ ਸਦਰਕੋਟ, ਅਵਤਾਰ ਸਿੰਘ ਸੌਂਦ, ਐਡਵੋਕੇਟ ਪਰਮਜੀਤ ਸਿੰਘ ਸਦਰਕੋਟ, ਕਰਨੈਲ ਸਿੰਘ ਹੇਰ, ਮਨਫੂਲ ਸਿੰਘ ਲਾਡੀ ਮਸਤੇਵਾਲਾ, ਗੁਰਪ੍ਰੀਤ ਸਿੰਘ ਹੇਰ ਤੇ ਹੋਰ ਆਗੂ ਵੀ ਹਾਜ਼ਰ ਸਨ।