ਮੋਗਾ, 6 ਜੁਲਾਈ (ਸੁਰਿੰਦਰਪਾਲ ਸਿੰਘ)-ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਬਲਾਕ ਮੋਗਾ-2 ਦੀ ਮਹੀਨਾਵਾਰ ਮੀਟਿੰਗ ਪਿੰਡ ਡਰੋਲੀ ਭਾਈ ਵਿਖੇ ਚੇਅਰਮੈਨ ਡਾ. ਲਖਵਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਸਕੱਤਰ ਡਾ. ਬੋਹੜ ਸਿੰਘ, ਕੈਸ਼ੀਅਰ ਡਾ. ਸਾਹਿਬ ਸਿੰਘ ਸਮੇਤ ਵੱਖ-ਵੱਖ ਪਿੰਡਾਂ ਤੋਂ ਡਾਕਟਰ ਸਾਥੀ ਸ਼ਾਮਿਲ ਹੋਏ। ਸਭ ਤੋਂ ਪਹਿਲਾਂ ਜ਼ਿਲ੍ਹਾ ਆਗੂ ਡਾ. ਭਗਵੰਤ ਸਿੰਘ ਦੇ ਪੋਤਰੇ ਹਰਸ਼ਦੀਪ ਸਿੰਘ ਜੋ ਕਿ ਪਿਛਲੇ ਦਿਨੀਂ ਅਚਨਚੇਤ ਸਦੀਵੀ ਵਿਛੋੜਾ ਦੇ ਗਏ ਸਨ, ਉਨ੍ਹਾਂ ਦੀ ਹੋਈ ਬੇਵਕਤੀ ਮੌਤ ‘ਤੇ ਸਮੁੱਚੀ ਜਥੇਬੰਦੀ ਵਲੋਂ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਤੇ ਇਸ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਦੱਸਿਆ। ਸੈਕਟਰੀ ਡਾ. ਰਣਜੀਤ ਸਿੰਘ ਜੈਮਲ ਵਾਲਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਸਾਨੂੰ ਜਥੇਬੰਦੀ ਤਾਕਤ ਨੂੰ ਵਧਾਉਣ ਲਈ ਹੋਰ ਯਤਨ ਕਰਨੇ ਚਾਹੀਦੇ ਹਨ ਤਾਂ ਕਿ ਅਸੀਂ ਸਰਕਾਰ ਦੀ ਕਿਸੇ ਵੀ ਧੱਕੇਸ਼ਾਹੀ ਵਿਰੁੱਧ ਲਾਮਬੰਦ ਹੋ ਕੇ ਮੁਕਾਬਲਾ ਕਰ ਸਕੀਏ। ਉਨ੍ਹਾਂ ਕਿਹਾ ਕਿ ਅਸੀਂ ਸਾਰੇ ਜਥੇਬੰਦੀ ਦੇ ਨਿਯਮਾਂ ਦੀ ਪਾਲਣਾ ਕਰਨ ਲਈ ਪਾਬੰਦ ਹਾਂ ਤੇ ਇਸੇ ਕਰ ਕੇ ਹੀ ਅਸੀਂ ਜਥੇਬੰਦਕ ਤੌਰ ‘ਤੇ ਮਜ਼ਬੂਤ ਹਾਂ। ਡਾ. ਗੋਬਿੰਦਰ ਸਿੰਘ, ਡਾ. ਬੋਹੜ ਸਿੰਘ ਨੇ ਵੀ ਆਪਣੇ ਵਿਚਾਰ ਪੇਸ਼ ਕੀਤੇ। ਇਸ ਉਪਰੰਤ ਮੋਗਾ ਤੋਂ ਡਾ. ਮੋਨਿਕ ਸ਼ਰਮਾ ਮੈਡੀਸਨ ਵਿਸ਼ੇਸ਼ ਤੌਰ ‘ਤੇ ਪਹੁੰਚੇ। ਉਨ੍ਹਾਂ ਨੇ ਅਧਰੰਗ ਤੇ ਹਾਰਟ ਦੀਆਂ ਬਿਮਾਰੀਆਂ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਸ਼ੂਗਰ ਵਰਗੀ ਖ਼ਤਰਨਾਕ ਬਿਮਾਰੀ ਨੂੰ ਆਪਣੀ ਜੀਵਨ ਸ਼ੈਲੀ ਵਿਚ ਬਦਲਾਅ ਕਰ ਕੇ, ਸੈਰ ਕਰ ਕੇ ਤੇ ਉਚਿੱਤ ਸਮੇਂ ‘ਤੇ ਦਵਾਈ ਲੈਣ ਨਾਲ ਕਾਬੂ ਵਿਚ ਰੱਖਿਆ ਜਾ ਸਕਦਾ ਹੈ। ਅਖੀਰ ਵਿਚ ਡਾ. ਮੋਨਿਕਾ ਸ਼ਰਮਾ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਡਾ. ਕਿਸ਼ਨ ਪੱਪੂ, ਡਾ. ਰਮਨ ਕੁਮਾਰ, ਡਾ. ਬਲਵਿੰਦਰ ਸਿੰਘ, ਡਾ. ਜਗਜੀਤ ਸਿੰਘ, ਡਾ. ਬਲਦੇਵ ਸਿੰਘ, ਡਾ. ਸੁਖਦੇਵ ਸਿੰਘ, ਡਾ. ਗਮਦੂਰ ਸਿੰਘ, ਡਾ. ਹਰਪ੍ਰੀਤ ਸਿੰਘ, ਡਾ. ਸਰਬਜੀਤ ਸਿੰਘ, ਡਾ. ਰਛਪਾਲ ਸਿੰਘ, ਡਾ. ਸਤਪਾਲ, ਡਾ. ਮਨਦੀਪ ਸਿੰਘ, ਡਾ. ਹਰਜਿੰਦਰ ਸਿੰਘ, ਡਾ. ਮਹਿੰਦਰਪਾਲ ਜੋਸ਼ੀ, ਡਾ. ਮਹਿਲ ਸਿੰਘ, ਡਾ. ਤੇਜਿੰਦਰ ਸਿੰਘ, ਡਾ. ਕੁਲਦੀਪ ਸਿੰਘ, ਡਾ. ਗੁਰਜੰਟ ਸਿੰਘ, ਡਾ. ਗਗਨਦੀਪ ਕੌਰ, ਡਾ. ਮਨਜਿੰਦਰ ਕੌਰ ਹਾਜ਼ਰ ਸਨ।