ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-07-2026

ਡਿਪਟੀ ਕਮਿਸ਼ਨਰ ਵਲੋਂ ਨੈਸ਼ਨਲ ਹਾਈਵੇ ਅਥਾਰਿਟੀ ਦੇ ਚੱਲ ਰਹੇ ਕਾਰਜਾਂ ਦੀ ਸਮੀਖਿਆ

Ad Position 21
No active advertisement
ਅਜੀਤ ਡੈਸਕ 08-07-2026

ਮੋਗਾ, 7 ਜੁਲਾਈ (ਸੁਰਿੰਦਰਪਾਲ ਸਿੰਘ)-ਜ਼ਿਲ੍ਹਾ ਮੋਗਾ ਵਿਚੋਂ ਹੋ ਕੇ ਲੰਘਣ ਵਾਲੇ ਰਾਸ਼ਟਰੀ ਰਾਜ ਮਾਰਗਾਂ ਦੇ ਵਿਕਾਸ ਕਾਰਜਾਂ ਨੂੰ ਹੋਰ ਤੇਜ਼ੀ ਦੇਣ ਦੇ ਮਕਸਦ ਨਾਲ ਡਿਪਟੀ ਕਮਿਸ਼ਨਰ ਸਾਗਰ ਸੇਤੀਆ ਨੇ ਅੱਜ ਆਪਣੇ ਦਫ਼ਤਰ ਵਿਖੇ ਨੈਸ਼ਨਲ ਹਾਈਵੇ ਅਥਾਰਿਟੀ ਆਫ਼ ਇੰਡੀਆ (ਐਨ.ਐਚ.ਏ.ਆਈ.) ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਪ੍ਰਸ਼ਾਸਨ ਅਤੇ ਐਨ.ਐਚ.ਏ.ਆਈ. ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਜ਼ਿਲ੍ਹਾ ਮੋਗਾ ਦੀ ਹਦੂਦ ਅੰਦਰੋਂ ਲੰਘਣ ਵਾਲੇ ਸੜਕੀ ਪ੍ਰੋਜੈਕਟਾਂ ਦੇ ਕੰਮ ਵਿਚ ਤੇਜ਼ੀ ਲਿਆਉਣ। ਉਨ੍ਹਾਂ ਕਿਹਾ ਕਿ ਇਹ ਪ੍ਰੋਜੈਕਟ ਪੰਜਾਬ ਅਤੇ ਜ਼ਿਲ੍ਹਾ ਮੋਗਾ ਦੇ ਵਿਕਾਸ ਲਈ ਬਹੁਤ ਹੀ ਲਾਹੇਵੰਦ ਸਾਬਿਤ ਹੋਣਗੇ। ਉਨ੍ਹਾਂ ਕਿਹਾ ਕਿ ਚੰਗਾ ਸੜਕੀ ਨੈੱਟਵਰਕ ਕਿਸੇ ਵੀ ਖ਼ਿੱਤੇ ਦੇ ਵਿਕਾਸ ਲਈ ਮੀਲ ਪੱਥਰ ਸਾਬਿਤ ਹੁੰਦਾ ਹੈ। ਉਨ੍ਹਾਂ ਨਾਲ ਹੀ ਇਹ ਕਿਹਾ ਕਿ ਇਹ ਸਾਰੇ ਪ੍ਰੋਜੈਕਟ ਤੈਅ ਸਮਾਂ ਸੀਮਾ ਵਿਚ ਮੁਕੰਮਲ ਕਰਨ ਲਈ ਐਨ.ਐਚ.ਏ.ਆਈ. ਨੂੰ ਦਿਨ ਰਾਤ ਕੰਮ ਕਰਨਾ ਚਾਹੀਦਾ ਹੈ। ਉਨ੍ਹਾਂ ਐਨ.ਐਚ.ਏ.ਆਈ. ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਾਰੀਆਂ ਸੜਕਾਂ/ਡਾਇਵਰਸ਼ਨਾਂ ਨੂੰ ਨਿਰਵਿਘਨ ਚਾਲੂ ਰੱਖਣਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਜ਼ਿਲ੍ਹੇ ਵਿਚ ਚੱਲ ਰਹੇ ਪ੍ਰੋਜੈਕਟਾਂ ਬਾਰੇ ਹਫ਼ਤਾਵਾਰੀ ਰਿਪੋਰਟ ਦੇਣ ਲਈ ਵੀ ਕਿਹਾ ਤਾਂ ਜੋ ਇਸ ਨੂੰ ਸਮੇਂ ਸਿਰ ਪੂਰਾ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਐਨ.ਐਚ.ਏ.ਆਈ. ਦੇ ਅਧਿਕਾਰੀਆਂ ਨੂੰ ਨਿੱਜੀ ਤੌਰ ‘ਤੇ ਪ੍ਰਾਜੈਕਟ ਸਾਈਟਾਂ ਦਾ ਦੌਰਾ ਕਰਨਾ ਚਾਹੀਦਾ ਹੈ ਤਾਂ ਜੋ ਕੰਮ ਦੀ ਗੁਣਵੱਤਾ ਨੂੰ ਯਕੀਨੀ ਬਣਾਇਆ ਜਾ ਸਕੇ। ਉਨ੍ਹਾਂ ਇਹ ਵੀ ਕਿਹਾ ਕਿ ਫੁੱਟਪਾਥਾਂ ਅਤੇ ਡਿਵਾਈਡਰਾਂ ਵਿਚ ਸਜਾਵਟੀ ਪੌਦੇ ਲਗਾਏ ਜਾਣ। ਉਨ੍ਹਾਂ ਕਿਹਾ ਕਿ ਆਵਾਜਾਈ ਨੂੰ ਸੁਚਾਰੂ ਬਣਾਉਣ ਲਈ ਐਨ.ਐਚ.ਏ.ਆਈ. ਸੜਕਾਂ ਦੇ ਨਾਲ-ਨਾਲ ਸਰਵਿਸ ਲੇਨਾਂ ਅਗਲੇ ਇਕ ਮਹੀਨੇ ਵਿਚ ਪੂਰੀਆਂ ਕਰ ਲਈਆਂ ਜਾਣਗੀਆਂ। ਮੀਟਿੰਗ ਵਿਚ ਹਾਜ਼ਰ ਸਮੂਹ ਅਧਿਕਾਰੀਆਂ ਨੇ ਡਿਪਟੀ ਕਮਿਸ਼ਨਰ ਨੂੰ ਭਰੋਸਾ ਦਿੱਤਾ ਕਿ ਉਹ ਇਨ੍ਹਾਂ ਪ੍ਰੋਜੈਕਟਾਂ ਦੇ ਕੰਮਾਂ ਵਿਚ ਤੇਜ਼ੀ ਲਿਆਉਣਗੇ।

Ad Position 22
No active advertisement
ਪਿਛਲੀ ਖ਼ਬਰ ਹਲਕਾ ਨਿਹਾਲ ਸਿੰਘ ਵਾਲਾ ਸ਼੍ਰੋਮਣੀ ਅਕਾਲੀ ਦਲ (ਬ) ’ਚ ਪਈ ਫੁੱਟ ਨੂੰ ਖਤਮ ਕਰਨ ਲਈ ਪਾਰਟੀ ਦੇ ਸੀਨੀਅਰ ਆਗੂਆਂ ਵਲੋਂ ਮੀਟਿ... ਅਗਲੀ ਖ਼ਬਰ ਨਰਸਿੰਗ ਖੇਤਰ ਵਿਚ ਸੁਨਹਿਰੀ ਭਵਿੱਖ ਲਈ ਪੰਜਾਬ ਪਬਲਿਕ ਕਾਲਜ ’ਚ ਦਾਖ਼ਲੇ ਸ਼ੁਰੂ
Ad Position 24
No active advertisement