ਨਿਹਾਲ ਸਿੰਘ ਵਾਲਾ, 7 ਜੁਲਾਈ (ਸੁਖਦੇਵ ਸਿੰਘ ਖਾਲਸਾ)-ਹਲਕਾ ਨਿਹਾਲ ਸਿੰਘ ਵਾਲਾ ’ਚ ਪਿਛਲੇ ਕਾਫੀ ਸਮੇਂ ਤੋਂ ਸ਼੍ਰੋਮਣੀ ਅਕਾਲੀ ਦਲ (ਬ) ਦੇ ਹਲਕਾ ਇੰਚਾਰਜ ਨੂੰ ਲੈ ਕੇ ਪਾਰਟੀ ਆਗੂਆਂ ਅਤੇ ਵਰਕਰਾਂ ’ਚ ਚੱਲ ਰਹੇ ਮਤਭੇਦ ਨੂੰ ਖਤਮ ਕਰਕੇ ਪਾਰਟੀ ਦੀ ਸ਼ਾਖ ਨੂੰ ਮਜ਼ਬੂਤ ਕਰਨ ਲਈ ਪਾਰਟੀ ਦੀ ਵਿਸ਼ੇਸ਼ ਮੀਟਿੰਗ ਗੁਰਦੁਆਰਾ ਤਖਤੂਪੁਰਾ ਸਾਹਿਬ ਵਿਖੇ ਕੀਤੀ ਗਈ| ਇਸ ਮੀਟਿੰਗ ਦੌਰਾਨ ਹਲਕੇ ਅੰਦਰ ਪਾਰਟੀ ਦੇ ਸੀਨੀਅਰ ਆਗੂਆਂ ਅਤੇ ਸਰਕਲ ਪ੍ਰਧਾਨਾਂ ਤੋਂ ਇਲਾਵਾ ਪਾਰਟੀ ਵਰਕਰਾਂ ਦੇ ਆਪਸੀ ਮਤਭੇਦ ਦੂਰ ਕਰਨ ਲਈ ਪਾਰਟੀ ਦੇ ਸੀਨੀਅਰ ਆਗੂਆਂ ਜਥੇਦਾਰ ਤੀਰਥ ਸਿੰਘ ਮਾਹਲਾ, ਹਲਕਾ ਆਬਜ਼ਰਵਰ ਬੀਬੀ ਬੇਅੰਤ ਕੌਰ ਖਹਿਰਾ, ਜ਼ਿਲ੍ਹਾ ਪ੍ਰਧਾਨ ਨਿਹਾਲ ਸਿੰਘ ਭੁੱਲਰ ਨੇ ਵਿਸ਼ੇਸ਼ ਤੌਰ ’ਤੇ ਸ਼ਮੂਲੀਅਤ ਕੀਤੀ| ਇਸ ਮੀਟਿੰਗ ਨੂੰ ਸੰਬੋਧਨ ਕਰਦਿਆਂ ਪਾਰਟੀ ਦੇ ਆਗੂਆਂ ਜਥੇਦਾਰ ਤੀਰਥ ਸਿੰਘ ਮਾਹਲਾ, ਹਲਕਾ ਆਬਜ਼ਰਵਰ ਬੀਬੀ ਬੇਅੰਤ ਕੌਰ, ਜ਼ਿਲ੍ਹਾ ਪ੍ਰਧਾਨ ਨਿਹਾਲ ਸਿੰਘ ਭੁੱਲਰ ਨੇ ਕਿਹਾ ਕਿ ਪੰਜਾਬ ਅੰਦਰ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ’ਚ ਸਮਾਂ ਬਹੁਤ ਘੱਟ ਰਹਿ ਗਿਆ ਅਤੇ ਸੂਬੇ ਦੇ ਲੋਕਾਂ ਅੰਦਰ ਪੰਜਾਬ ਸਰਕਾਰ ਦੀਆਂ ਮਾੜੀਆਂ ਨੀਤੀਆਂ ਕਾਰਨ ਸੂਬਾ ਸਰਕਾਰ ਖਿਲਾਫ ਰੋਸ ਵਧ ਰਿਹਾ ਹੈ| ਇਸ ਲਈ ਸਾਨੂੰ ਭਵਿੱਖ ’ਚ ਪੰਜਾਬ ਦੀ ਤਰੱਕੀ ਅਤੇ ਖੁਸ਼ਹਾਲੀ ਦੇ ਨਾਲ ਨਾਲ ਪੰਜਾਬ ਦੇ ਹਿਤਾਂ ਦੀ ਪਹਿਰੇਦਾਰੀ ਕਰਨ ਵਾਲੀ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ (ਬ) ਨੂੰ ਮਜ਼ਬੂਤ ਕਰਕੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ (ਬ) ਦੀ ਸਰਕਾਰ ਬਣਾਉਣ ਦੀ ਬਹੁਤ ਲੋੜ ਤਾਂ ਕਿ ਦਿੱਲੀ ਵਾਲਿਆਂ ਵਲੋਂ ਪੰਜਾਬ ਦੀ ਕੀਤੀ ਜਾ ਰਹੀ ਲੁੱਟ ਨੂੰ ਬਚਾਇਆ ਜਾ ਸਕੇ| ਇਸ ਮੌਕੇ ਹਲਕਾ ਨਿਹਾਲ ਸਿੰਘ ਵਾਲਾ ਦੇ ਸਮੂਹ ਪਾਰਟੀ ਆਗੂਆਂ, ਸ਼੍ਰੋਮਣੀ ਕਮੇਟੀ ਮੈਂਬਰਾਂ, ਹਲਕਾ ਪ੍ਰਧਾਨਾਂ, ਸਰਕਲ ਪ੍ਰਧਾਨਾਂ, ਐਸ.ਸੀ. ਵਿੰਗ, ਬੀ.ਸੀ. ਵਿੰਗ ਪ੍ਰਧਾਨਾਂ, ਇਕਾਈ ਪ੍ਰਧਾਨਾਂ ਅਤੇ ਵਰਕਰਾਂ ਵਲੋਂ ਇਕਜੁੱਟਤਾ ਦਾ ਸਬੂਤ ਦਿੰਦਿਆਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਭੇਜੇ ਸੀਨੀਅਰ ਆਗੂਆਂ ਨੂੰ ਵਿਸ਼ਵਾਸ ਦਵਾਇਆ ਕਿ ਉਹ ਭਵਿੱਖ ’ਚ ਪਾਰਟੀ ਦੀ ਮਜ਼ਬੂਤੀ ਲਈ ਪੂਰੀ ਇਕਜੁੱਟਤਾ ਨਾਲ ਕੰਮ ਕਰਨਗੇ ਤਾਂ ਕਿ ਸ਼੍ਰੋਮਣੀ ਅਕਾਲੀ ਦਲ (ਬ) ਹਲਕਾ ਨਿਹਾਲ ਸਿੰਘ ਵਾਲਾ ’ਚੋਂ ਹਲਕਾ ਇੰਚਾਰਜ ਰਾਜਵਿੰਦਰ ਸਿੰਘ ਨੂੰ ਪੂਰੀ ਬਹੁਮਤ ਨਾਲ ਜਿਤਾ ਕੇ ਭੇਜਿਆ ਜਾ ਸਕੇ| ਮੀਟਿੰਗ ਦੇ ਅੰਤ ’ਚ ਹਲਕਾ ਇੰਚਾਰਜ ਰਾਜਵਿੰਦਰ ਸਿੰਘ ਵਲੋਂ ਇਸ ਇਕਜੁੱਟਤਾ ਲਈ ਸਾਰੇ ਹੀ ਪਾਰਟੀ ਆਗੂਆਂ ਅਤੇ ਵਰਕਰ ਦਾ ਵਿਸ਼ੇਸ਼ ਧੰਨਵਾਦ ਕੀਤਾ ਗਿਆ| ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਬੀਬੀ ਨਰਿੰਦਰ ਕੌਰ ਰਣੀਆਂ, ਸੀਨੀਅਰ ਮੀਤ ਪ੍ਰਧਾਨ ਰਣਵਿੰਦਰ ਸਿੰਘ ਪੱਪੂ ਰਾਮੂੰਵਾਲਾ, ਜ਼ਿਲ੍ਹਾ ਸ਼ਹਿਰੀ ਪ੍ਰਧਾਨ ਖਣਮੁਖ ਭਾਰਤੀ ਪੱਤੋ, ਸਾਬਕਾ ਸਰਪੰਚ ਗੁਰਮੇਲ ਸਿੰਘ ਤਖਤੂਪੁਰਾ, ਹਰਭੁਪਿੰਦਰ ਸਿੰਘ ਲਾਡੀ ਬੁੱਟਰ, ਪ੍ਰਧਾਨ ਜਸਵਿੰਦਰ ਸਿੰਘ ਖੋਟੇ, ਪ੍ਰਧਾਨ ਰਣਧੀਰ ਸਿੰਘ ਥਰਾਜ, ਹਰਮਨਜੀਤ ਸਿੰਘ ਬਰਾੜ ਦੀਦਾਰੇ ਵਾਲਾ, ਰੁਪਿੰਦਰ ਸਿੰਘ ਦੀਦਾਰੇ ਵਾਲਾ, ਸਾਬਕਾ ਸਰਪੰਚ ਅਜੀਤਪਾਲ ਸਿੰਘ ਰਣੀਆ, ਸੁਖਮੰਦਰ ਸਿੰਘ ਮੱਦੋਕੇ, ਸਾਬਕਾ ਸਰਪੰਚ ਗੁਰਮੀਤ ਸਿੰਘ ਭੋਲਾ ਦੀਨਾਂ, ਸਾਬਕਾ ਸਰਪੰਚ ਬਲਦੇਵ ਸਿੰਘ ਖੋਟੇ, ਸਰਪੰਚ ਹਰਜਿੰਦਰ ਸਿੰਘ ਖੋਟੇ, ਪਰਮਿੰਦਰ ਸਿੰਘ ਖੋਟੇ, ਪ੍ਰਧਾਨ ਸੁਰਜੀਤ ਸਿੰਘ ਰਣਸੀਂਹ, ਐਡਵੋਕੇਟ ਅਮਨਇੰਦਰ ਸਿੰਘ ਢਿੱਲੋਂ, ਸੁਖਪਾਲ ਸਿੰਘ ਘੋਲੀਆ, ਪ੍ਰਿੰਸੀਪਲ ਨੱਥਾ ਸਿੰਘ ਤਖਾਣਵੱਧ, ਮੀਤ ਪ੍ਰਧਾਨ ਪੂਰਨ ਪੱਤੋ, ਚਰਨਜੀਤ ਸਿੰਘ ਡਾਲਾ, ਗੁਰਬਖਸ਼ ਸਿੰਘ ਰਣੀਆ, ਮਨਿੰਦਰ ਸਿੰਘ ਰਾਜੂ ਯੂਥ ਆਗੂ, ਦਲਜੀਤ ਸਿੰਘ ਯੂਥ ਆਗੂ, ਡਾ. ਅਮਰਜੀਤ ਸਿੰਘ ਸੈਦੋਕੇ, ਕੇਵਲ ਸਿੰਘ, ਲਾਲ ਸਿੰਘ ਦੀਨਾਂ, ਅਜਮੇਰ ਸਿੰਘ ਦੀਨਾਂ, ਕਰਮ ਸਿੰਘ ਪੱਤੋ, ਸਾਬਕਾ ਸਰਪੰਚ ਮੁਖਤਿਆਰ ਪੱਤੋ, ਮੁਖਤਿਆਰ ਸਿੰਘ ਭਾਗੀਕੇ, ਕਰਮ ਸਿੰਘ ਹਿੰਮਤਪੁਰਾ, ਹਾਕਮ ਸਿੰਘ ਰਾਮਾ, ਜਗਜੀਤ ਸਿੰਘ ਰਾਮਾ, ਜਗਰੂਪ ਸਿੰਘ ਰਾਮਾ, ਕੇਵਲ ਸਿੰਘ ਬੁਰਜ ਹਮੀਰਾ, ਸੁਖਦੇਵ ਸਿੰਘ ਦਰਾਕਾ, ਬਸੰਤ ਸਿੰਘ ਦਰਾਕਾ, ਲਖਵਿੰਦਰ ਸਿੰਘ ਰੌਂਤਾ ਅਤੇ ਹੋਰ ਸ਼੍ਰੋਮਣੀ ਅਕਾਲੀ ਦਲ ਦੇ ਵੱਡੀ ਗਿਣਤੀ ’ਚ ਆਗੂ ਅਤੇ ਵਰਕਰ ਹਾਜ਼ਰ ਸਨ|