ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-07-2026

ਪੰਜਾਬ ਸਰਕਾਰ ਲੈਂਡ ਪੂਲਿੰਗ ਨੀਤੀ ਤਹਿਤ ਕਾਰਪੋਰੇਟ ਘਰਾਣਿਆਂ ਨੂੰ ਖੁਸ਼ ਕਰ ਰਹੀ ਹੈ-ਭੋਲਾ ਬਰਾੜ ਸਮਾਧ ਭਾਈ

Ad Position 21
No active advertisement
ਅਜੀਤ ਡੈਸਕ 08-07-2026
ਬਾਘਾ ਪੁਰਾਣਾ, 7 ਜੁਲਾਈ (ਗੁਰਮੀਤ ਸਿੰਘ ਮਾਣੂੰਕੇ)-ਪੰਜਾਬ ਦੀ ਭਗਵੰਤ ਮਾਨ ਸਰਕਾਰ ਦੀਆਂ ਖੇਤੀਬਾੜੀ ਪ੍ਰਤੀ ਮਾੜੀਆਂ ਨੀਤੀਆਂ ਕਾਰਨ ਪੰਜਾਬ ਦੀ ਕਿਸਾਨੀ ਤਬਾਹੀ ਦੇ ਕੰਢੇ ਖੜ੍ਹੀ ਹੋ ਗਈ ਹੈ| ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਬਾਘਾ ਪੁਰਾਣਾ ਅੰਦਰ ਕਾਂਗਰਸ ਪਾਰਟੀ ਦੀ ਅਗਵਾਈ ਕਰ ਰਹੇ ਭੋਲਾ ਸਿੰਘ ਬਰਾੜ ਸਮਾਧ ਭਾਈ ਨੇ ਪੰਜਾਬ ਸਰਕਾਰ ਦੀ ਸਖਤ ਸ਼ਬਦਾਂ ’ਚ ਨਿੰਦਾ ਕਰਦਿਆਂ ਕੀਤਾ| ਉਨ੍ਹਾਂ ਕਿਹਾ ਕਿ ਬੀਤੇ ਸਾਢੇ ਚਾਰ ਸਾਲ ਦੌਰਾਨ ਪੰਜਾਬ ਸਰਕਾਰ ਵਲੋਂ ਖੇਤੀਬਾੜੀ ਅਤੇ ਕਿਸਾਨੀ ਨੂੰ ਪ੍ਰਫੁੱਲਿਤ ਕਰਨ ਲਈ ਕੋਈ ਨਵੀਂ ਨੀਤੀ ਲਾਗੂ ਨਹੀਂ ਕੀਤੀ ਜਿਸ ਨਾਲ ਫਸਲਾਂ ਦੀ ਪੈਦਾਵਾਰ ’ਚ ਵਾਧਾ ਹੋਇਆ ਹੋਵੇ ਸਗੋਂ ਲੈਂਡ ਪੂਲਿੰਗ ਨੀਤੀ ਨਾਲ ਕਿਸਾਨਾਂ ਦੀਆਂ ਕੀਮਤੀ ਜ਼ਮੀਨਾਂ ਨੂੰ ਹੜੱਪਣ ਦੀ ਸ਼ਰ੍ਹੇਆਮ ਕੋਸ਼ਿਸ਼ ਕੀਤੀ ਜਾ ਰਹੀ ਹੈ| ਉਨ੍ਹਾਂ ਕਿਹਾ ਕਿ ਪੰਜਾਬ ਦਾ ਮੁੱਖ ਮੰਤਰੀ ਸੱਤਾ ’ਚ ਆਉਣ ਤੋਂ ਪਹਿਲਾਂ ਖੇਤੀਬਾੜੀ ਨੂੰ ਉਤਸ਼ਾਹਿਤ ਕਰਨ ਦੇ ਬਹੁਤ ਕਾਗਜ਼ੀ ਦਾਅਵੇ ਕਰਦਾ ਸੀ ਪਰ ਨੂੰ ਸੱਤਾ ’ਚ ਆ ਕੇ ਕਿਸਾਨਾਂ ਦੀਆਂ ਕੀਮਤੀ ਜ਼ਮੀਨਾਂ ਨੂੰ ਕੌਡੀਆਂ ਦੇ ਭਾਅ ਖਰੀਦ ਕੇ ਕਾਰਪੋਰੇਟ ਘਰਾਨਿਆਂ ਨੂੰ ਖੁਸ਼ ਕਰ ਰਿਹਾ ਹੈ| ਉਨ੍ਹਾਂ ਕਿਹਾ ਕਿ ਪੰਜਾਬ ਦੇ ਕਿਸਾਨਾਂ ਨੂੰ ਤਬਾਹ ਕਰਨ ਲਈ ਪੰਜਾਬ ਦੀ ਮਾਨ ਸਰਕਾਰ ਅਤੇ ਕੇਂਦਰ ਦੀ ਮੋਦੀ ਸਰਕਾਰ ਆਪਸ ’ਚ ਮਿਲੀਆਂ ਹੋਈਆਂ ਹਨ| ਜਿਨ੍ਹਾਂ ਦਾ ਸਿਰਫ ਇਕ ਹੀ ਮਕਸਦ ਹੈ ਕਿ ਪੰਜਾਬ ਦੀ ਕਿਸਾਨੀ ਨੂੰ ਕਿਸ ਤਰ੍ਹਾਂ ਤਬਾਹ ਕਰਕੇ ਕੀਮਤੀ ਜ਼ਮੀਨਾਂ ਖੋਹੀਆਂ ਜਾਣ| ਉਨ੍ਹਾਂ ਪੰਜਾਬ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਇਨ੍ਹਾਂ ਦੇਸ਼ ਦੇ ਲੁਟੇਰਿਆਂ ਤੋਂ ਬਚਣ ਲਈ ਪੰਜਾਬ ਅਤੇ ਕੇਂਦਰ ’ਚ ਰਾਹੁਲ ਗਾਂਧੀ ਦੀ ਅਗਵਾਈ ਹੇਠ ਕਾਂਗਰਸ ਪਾਰਟੀ ਦੀ ਸਰਕਾਰ ਲਿਆਂਦੀ ਜਾਵੇ ਤਾਂ ਜੋ ਦੇਸ਼ ਅਤੇ ਕਿਸਾਨੀ ਨੂੰ ਬਚਾਇਆ ਜਾ ਸਕੇ|
Ad Position 22
No active advertisement
ਪਿਛਲੀ ਖ਼ਬਰ ਸੜਕ ਹਾਦਸੇ ਵਿਚ ਮੋਟਰਸਾਈਕਲ ਸਵਾਰ ਦੀ ਮੌਤ ਅਗਲੀ ਖ਼ਬਰ ਹਲਕਾ ਨਿਹਾਲ ਸਿੰਘ ਵਾਲਾ ਸ਼੍ਰੋਮਣੀ ਅਕਾਲੀ ਦਲ (ਬ) ’ਚ ਪਈ ਫੁੱਟ ਨੂੰ ਖਤਮ ਕਰਨ ਲਈ ਪਾਰਟੀ ਦੇ ਸੀਨੀਅਰ ਆਗੂਆਂ ਵਲੋਂ ਮੀਟਿ...
Ad Position 24
No active advertisement