ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-07-2026

ਸੀ. ਆਈ. ਏ. ਸਟਾਫ ਮੋਗਾ ਪੁਲਿਸ ਨੇ ਇਕ ਕਿੱਲੋ ਹੈਰੋਇਨ ਸਮੇਤ ਤਿੰਨ ਨੌਜਵਾਨ ਕੀਤੇ ਕਾਬੂ

Ad Position 21
No active advertisement
ਅਜੀਤ ਡੈਸਕ 08-07-2026

ਮੋਗਾ, 7 ਜੁਲਾਈ (ਗੁਰਤੇਜ ਸਿੰਘ ਬੱਬੀ)-ਜ਼ਿਲ੍ਹਾ ਪੁਲਿਸ ਮੁਖੀ ਸਰਤਾਜ ਸਿੰਘ ਚਾਹਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਮੋਗਾ ਪੁਲਿਸ ਨੂੰ ਉਸ ਸਮੇਂ ਵੱਡੀ ਸਫਲਤਾ ਮਿਲੀ ਜਦੋਂ ਸੀ. ਆਈ. ਏ. ਸਟਾਫ ਮੋਗਾ ਪੁਲਿਸ ਨੇ ਇਕ ਕਿੱਲੋ ਹੈਰੋਇਨ ਸਮੇਤ ਤਿੰਨ ਨੌਜਵਾਨਾਂ ਨੂੰ ਕਾਬੂ ਕਰ ਲਿਆ। ਜਾਣਕਾਰੀ ਮੁਤਾਬਕ ਇਸ ਸਬੰਧੀ ਡੀ. ਐਸ. ਪੀ. (ਡੀ) ਗੁਰਪ੍ਰੀਤ ਸਿੰਘ ਸਰਾਂ ਨੇ ਦੱਸਿਆ ਕਿ ਸੀ. ਆਈ. ਏ. ਸਟਾਫ ਮੋਗਾ ਦੇ ਮੁੱਖ ਅਫਸਰ ਇੰਸਪੈਕਟਰ ਦਲਜੀਤ ਸਿੰਘ ਬਰਾੜ ਦੀ ਅਗਵਾਈ ਵਿਚ ਜਦੋਂ ਸਬ ਇੰਸਪੈਕਟਰ ਸਤਨਾਮ ਸਿੰਘ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਬੱਸ ਸਟੈਂਡ ਧਰਮਕੋਟ ਵਿਖੇ ਮੌਜੂਦ ਸਨ ਤਾਂ ਉਨ੍ਹਾਂ ਨੂੰ ਮੁਖਬਰ ਖਾਸ ਨੇ ਇਤਲਾਹ ਦਿੱਤੀ ਕਿ ਗੁਰਜੀਤ ਸਿੰਘ ਉਰਫ ਪੀਲੀ ਪੁੱਤਰ ਗੁਰਨਾਮ ਸਿੰਘ ਵਾਸੀ ਠੂਠਗੜ੍ਹ ਜੋ ਹੈਰੋਇਨ ਵੇਚਣ ਦਾ ਧੰਦਾ ਕਰਦਾ ਹੈ ਅਤੇ ਅੱਜ ਉਹ ਲੋਹਗੜ੍ਹ ਰੋਡ ਜਲੰਧਰ ਹਾਈਵੇ ਫਲਾਈ ਓਵਰ ’ਤੇ ਖੜ੍ਹਾ ਹੈ ਅਤੇ ਗ੍ਰਾਹਕਾਂ ਦੀ ਉਡੀਕ ਕਰ ਰਿਹਾ ਹੈ। ਮਿਲੀ ਸੂਚਨਾ ਦੇ ਆਧਾਰ ’ਤੇ ਸਬ ਇੰਸਪੈਕਟਰ ਸਤਨਾਮ ਸਿੰਘ ਨੇ ਕਾਰਵਾਈ ਕਰਦਿਆਂ ਉਕਤ ਤਸਕਰ ਨੂੰ ਇਕ ਕਿੱਲੋ ਹੈਰੋਇਨ ਸਮੇਤ ਕਾਬੂ ਕਰ ਲਿਆ ਅਤੇ ਉਸ ਖਿਲਾਫ ਥਾਣਾ ਧਰਮਕੋਟ ਵਿਚ 21,61,85 ਐਨ. ਡੀ. ਪੀ. ਐਸ. ਐਕਟ ਤਹਿਤ ਮੁਕੱਦਮਾ ਦਰਜ ਕਰ ਲਿਆ ਗਿਆ। ਡੀ. ਐਸ. ਪੀ ਗੁਰਪ੍ਰੀਤ ਸਿੰਘ ਸਰਾਂ ਨੇ ਦੱਸਿਆ ਕਿ ਉਸ ਨੇ ਮੱਢਲੀ ਪੁੱਛਗਿੱਛ ਦੌਰਾਨ ਮੰਨਿਆ ਕਿ ਬਰਾਮਦ ਹੋਈ ਹੈਰੋਇਨ ਸਬੰਧੀ ਸਾਜਨ ਕੁਮਾਰ ਪੁੱਤਰ ਰੌਸ਼ਨ ਲਾਲ ਵਾਸੀ ਹਾਜੀ ਬੇਟੂ ਜ਼ਿਲ੍ਹਾ ਫਿਰੋਜ਼ਪੁਰ ਅਤੇ ਰਮਨ ਸਿੰਘ ਉਰਫ ਅਜੇ ਪੁੱਤਰ ਰਵਿੰਦਰ ਸਿੰਘ ਵਾਸੀ ਮੋਹਣ ਕੇ ਉਤਾੜ ਜ਼ਿਲ੍ਹਾ ਫਿਰੋਜ਼ਪੁਰ ਨਾਲ ਸਬੰਧ ਹਨ ਇਸ ਲਈ ਬਤੌਰ ਬੈਕਵਰਡ ਲੰਿਕ ਦੋਸ਼ੀ ਨਾਮਜ਼ਦ ਕਰਕੇ ਵਾਧਾ ਜੁਰਮ 29 ਐਨ. ਡੀ. ਪੀ. ਐਸ. ਐਕਟ ਤਹਿਤ ਉਕਤ ਨੌਜਵਾਨਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ। ਉਨ੍ਹਾਂ ਦੱਸਿਆ ਕਿ ਉਕਤ ਗ੍ਰਿਫਤਾਰ ਤਿੰਨੇ ਦੋਸ਼ੀਆਂ ਨੂੰ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ। ਜ਼ਿਕਰਯੋਗ ਹੈ ਕਿ ਦੋਸ਼ੀ ਗੁਰਜੀਤ ਸਿੰਘ ’ਤੇ ਪਹਿਲਾਂ ਵੀ ਕਈ ਤਰ੍ਹਾਂ ਦੇ ਮੁਕੱਦਮੇ ਦਰਜ ਹਨ।

Ad Position 22
No active advertisement
ਪਿਛਲੀ ਖ਼ਬਰ ਪੁਲਿਸ ਵਲੋਂ ਵਾਹਨਾਂ ਦੀ ਵਿਸ਼ੇਸ਼ ਚੈਕਿੰਗ ਅਗਲੀ ਖ਼ਬਰ ਸੜਕ ਹਾਦਸੇ ਵਿਚ ਮੋਟਰਸਾਈਕਲ ਸਵਾਰ ਦੀ ਮੌਤ
Ad Position 24
No active advertisement