ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-07-2026

ਪੈਨਸ਼ਨਰਜ਼ ਐਸੋ. ਪਾਵਰਕਾਮ ਐਂਡ ਟਰਾਂਸਕੋ ਸਿਟੀ ਮੰਡਲ ਮੋਗਾ ਦੀ ਮਹੀਨਾਵਾਰ ਮੀਟਿੰਗ

Ad Position 21
No active advertisement
ਅਜੀਤ ਡੈਸਕ 08-07-2026
ਮੋਗਾ, 7 ਜੁਲਾਈ (ਸੁਰਿੰਦਰਪਾਲ ਸਿੰਘ)-ਪੈਨਸ਼ਨਰਜ਼ ਐਸੋਸੀਏਸ਼ਨ ਪਾਵਰਕਾਮ ਐਡ ਟਰਾਂਸਕੋ ਸਿਟੀ ਮੰਡਲ ਮੋਗਾ ਦੀ ਮਹੀਨਾਵਾਰ ਜਨਰਲ ਮੀਟਿੰਗ ਨੂੰ ਰੈਸਟ ਹਾਊਸ ਮੋਗਾ ਵਿਖੇ ਹੋਈ ਜਿਸ ਵਿਚ ਪੈਨਸ਼ਨਰਜ਼ ਸਾਥੀਆ ਵਲੋਂ ਭਰਵੀਂ ਸ਼ਮੂਲੀਅਤ ਕੀਤੀ ਗਈ। ਮੀਟਿੰਗ ਸ਼ੁਰੂ ਕਰਨ ਤੋ ਪਹਿਲਾ ਪਿਛਲੇ ਮਹੀਨੇ ਵਿਛੋੜਾ ਦੇ ਗਏ ਪੈਨਸ਼ਨਰਜ਼ ਸਾਥੀਆਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। ਮੀਟਿੰਗ ਦੀ ਕਾਰਵਾਈ ਸ਼ੁਰੂ ਕਰਦੇ ਹੋਏ ਸਾਥੀ ਬਲਵਿੰਦਰ ਸਿੰਘ ਸਕੱਤਰ ਨੇ ਦੱਸਿਆ ਕਿ ਪੰਜਾਬ ਦੇ ਮੁਲਾਜ਼ਮ ਅਤੇ ਪੈਨਸ਼ਨਰਜ਼ ਆਪਣੀਆਂ ਮੰਗਾ ਜਿਵੇਂ 31-12-2015 ਤੱਕ ਸੇਵਾ ਮੁਕਤ ਪੈਨਸ਼ਨਰਜ਼ ਦੀ 2.59 ਦਾ ਫੈਕਟਰ ਲਾ ਕੇ ਪੈਨਸ਼ਨ ਸੋਧਨ ਸੰਬੰਧੀ, ਡੀ.ਏ. ਦੀਆਂ ਬਕਾਇਆ ਕਿਸ਼ਤਾਂ ਜਾਰੀ ਕਰਨ ਬਾਰੇ ਤੇ ਹੋਰ ਮੰਗਾਂ ਮੰਨਵਾਉਣ ਲਈ ਪੰਜਾਬ ਸਰਕਾਰ ਅਤੇ ਪਾਵਰਕਾਮ ਮੈਨੇਜਮੈਂਟ ਨਾਲ ਸਾਂਝੇ ਫ਼ਰੰਟ ਦੀ ਅਗਵਾਈ ਹੇਠ ਸੰਘਰਸ਼ ਕਰਦੇ ਆ ਰਹੇ ਹਨ ਪਰ ਪੰਜਾਬ ਸਰਕਾਰ ਮੰਗਾਂ ਮੰਨਣ ਤੋ ਇਨਕਾਰੀ ਹੋ ਗਈ ਹੈ। ਸਾਥੀ ਜੰਗੀਰ ਸਿੰਘ ਨੇ ਦੱਸਿਆ ਕਿ ਮਾਣਯੋਗ ਹਾਈਕੋਰਟ ਵਲੋਂ ਮੁਲਾਜ਼ਮ ਅਤੇ ਪੈਨਸ਼ਨਰਜ਼ ਨੂੰ ਡੀ.ਏ. ਦੀਆਂ ਕਿਸ਼ਤਾਂ ਅਤੇ ਬਕਾਇਆ ਏਰੀਅਰ 30 ਜੂਨ ਤੱਕ 26 ਦੇਣ ਦੇ ਹੁਕਮ ਕੀਤੇ ਸਨ ਪਰ ਪੰਜਾਬ ਸਰਕਾਰ ਵਲੋਂ ਹਾਈਕੋਰਟ ਦਾ ਫ਼ੈਸਲਾ ਲਾਗੂ ਕਰਨ ਦੀ ਬਜਾਏ ਸਾਰਾ ਜੋਰ ਇਸ ਗੱਲ ‘ਤੇ ਲੱਗਾ ਹੋਇਆ ਕਿ ਡੀ.ਏ. ਕਿਸ ਤਰਾਂ ਕੇਂਦਰ ਸਰਕਾਰ ਨਾਲੋ ਡੀਲਿੰਕ ਕਰਕੇ ਬੰਦ ਕੀਤਾ ਜਾਵੇ, ਸਾਥੀ ਬਲੌਰ ਸਿੰਘ ਪ੍ਰਧਾਨ ਨੇ ਦੱਸਿਆ ਕਿ ਉਪਰੋਕਤ ਮੰਗਾ ਮਸਲਿਆਂ ਨੂੰ ਮਨਵਾਉਣ ਲਈ ਪੰਜਾਬ ਦੇ ਸਮੂਹ ਮੁਲਾਜ਼ਮ ਅਤੇ ਪੈਨਸ਼ਨਰਜ਼ ਵਲੋਂ ਪੰਜਾਬ ਸਰਕਾਰ ਵਿਰੁੱਧ ਸੰਘਰਸ਼ ਕਰਨ ਅਤੇ ਸੰਘਰਸ਼ ਨੂੰ ਤਕੜਾ ਕਰਨ ਲਈ ਕੋਆਰਡੀਨੇਸ਼ਨ ਕਮੇਟੀ ਦਾ ਗਠਨ ਕੀਤਾ ਗਿਆ ਸੀ ਜਿਸ ਦੇ ਪਹਿਲੇ ਪੜਾਅ ਵਜੋਂ 24 ਜੂਨ ਨੂੰ ਪੂਰੇ ਪੰਜਾਬ ਵਿਚ ਜ਼ਿਲ੍ਹਾ ਪੱਧਰ ਧਰਨੇ ਦਿੱਤੇ ਗਏ। ਸਾਂਝੇ ਫ਼ਰੰਟ ਦੇ ਫ਼ੈਸਲੇ ਮੁਤਾਬਿਕ 11 ਜੁਲਾਈ ਨੂੰ ਜ਼ਿਲ੍ਹਾ ਪੱਧਰੀ ਕਨਵੈੱਨਸ਼ਨ ਸ਼ਹੀਦ ਨਛੱਤਰ ਸਿੰਘ ਯਾਦਗਾਰ ਹਾਲ ਨੇੜੇ ਬੱਸ ਸਟੈਂਡ ਮੋਗਾ ਵਿਖੇ ਕਰਨ ਉਪਰੰਤ ਵਿਧਾਨ ਸਭਾ ਹਲਕਾ ਮੋਗਾ ਦੀ ਸੱਤਾਧਾਰੀ ਦੇ ਵਿਧਾਇਕ ਡਾ. ਅਮਨਦੀਪ ਕੌਰ ਦੇ ਘਰ ਮੂਹਰੇ ਘੜਾ ਭੰਨ ਮੁਜ਼ਾਹਰਾ ਕੀਤਾ ਜਾਵੇਗਾ, ਕੋਆਰਡੀਨੇਸ਼ਨ ਕਮੇਟੀ ਦੇ ਫ਼ੈਸਲੇ ਮੁਤਾਬਿਕ 17 ਜੁਲਾਈ ਨੂੰ ਮੋਹਾਲੀ ਵਿਖੇ ਮਹਾਂ ਰੈਲੀ ਕੀਤੀ ਜਾਵੇਗੀ, ਪੈਨਸ਼ਨਰਜ਼ ਸਾਂਝੇ ਫ਼ਰੰਟ ਦੇ ਫ਼ੈਸਲੇ ਮੁਤਾਬਿਕ 29 ਜੁਲਾਈ ਨੂੰ ਸੰਗਰੂਰ ਵਿਖੇ ਵਿਸ਼ਾਲ ਸੂਬਾਈ ਧਰਨਾ ਦਿੱਤਾ ਜਾਵੇਗਾ। ਪ੍ਰਗਟ ਸਿੰਘ, ਰਣਜੀਤ ਸਿੰਘ, ਰੇਸ਼ਮ ਸਿੰਘ ਨੇ ਸਮੂਹ ਪੈਨਸ਼ਨਰਜ਼ ਸਾਥੀਆਂ ਨੂੰ ਜ਼ੋਰਦਾਰ ਅਪੀਲ ਕੀਤੀ ਕਿ ਸੰਘਰਸ਼ ਨੂੰ ਇਮਾਨਦਾਰੀ ਨਾਲ ਲਾਗੂ ਕਰਦੇ ਹੋਏ ਵਧ ਤੋ ਵਧ ਸ਼ਮੂਲੀਅਤ ਨੂੰ ਯਕੀਨੀ ਬਣਾਇਆ ਜਾਵੇ। ਮੀਟਿੰਗ ਵਿਚ ਜਗਰਾਜ ਸਿੰਘ, ਪ੍ਰੀਤਮ ਸਿੰਘ, ਕੁਲਦੀਪ ਕੁਮਾਰ, ਸ਼ਵਿੰਦਰ ਸਿੰਘ, ਸਵਰਨ ਸਿੰਘ, ਤਰਸੇਮ ਲਾਲ, ਮੈਡਮ ਛਿੰਦਰਪਾਲ ਕੌਰ, ਮੈਡਮ ਪਰਮਿੰਦਰ ਕੌਰ, ਪੈਨਸ਼ਨਰਜ਼ ਅਤੇ ਫੈਮਲੀ ਪੈਨਸ਼ਨਰਜ਼ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਕੈਨੇਡਾ ਸਪਾਊਸ ਵੀਜ਼ਾ ਲਈ ਮੈਕਰੋ ਗਲੋਬਲ ਬਣਿਆ ਭਰੋਸੇਮੰਦ ਨਾਂਅ-ਗੁਰਮਿਲਾਪ ਸਿੰਘ ਡੱਲਾ ਅਗਲੀ ਖ਼ਬਰ ਪੁਲਿਸ ਵਲੋਂ ਵਾਹਨਾਂ ਦੀ ਵਿਸ਼ੇਸ਼ ਚੈਕਿੰਗ
Ad Position 24
No active advertisement