ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-07-2026

ਕੈਲੀਫੋਰਨੀਆ ਪਬਲਿਕ ਸਕੂਲ ਵਲੋਂ ‘ਮਿਸ਼ਨ ਹਰਿਆਲੀ’ ਦੀ ਸ਼ੁਰੂਆਤ-ਵਿਦਿਆਰਥੀਆਂ ਨੂੰ ਵਾਤਾਵਰਨ ਸੰਭਾਲ ਦਾ ਦਿੱਤਾ ਸੰਦੇਸ਼

Ad Position 21
No active advertisement
ਅਜੀਤ ਡੈਸਕ 08-07-2026
ਮੋਗਾ, 7 ਜੁਲਾਈ (ਸੁਰਿੰਦਰਪਾਲ ਸਿੰਘ)-ਕੈਲੀਫੋਰਨੀਆਂ ਪਬਲਿਕ ਸਕੂਲ ਵਲੋਂ ਮਿਸ਼ਨ ਹਰਿਆਲੀ ਤਹਿਤ ਵਾਤਾਵਰਨ ਦੀ ਸੰਭਾਲ ਅਤੇ ਹਰਿਆਲੀ ਨੂੰ ਵਧਾਉਣ ਲਈ ਵਿਸ਼ੇਸ਼ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ। ਇਸ ਮਿਸ਼ਨ ਨੂੰ ਸਫਲ ਬਣਾਉਣ ਲਈ ਸਕੂਲ ਵਲੋਂ ਵਿਦਿਆਰਥੀਆਂ, ਮਾਪਿਆਂ, ਸਟਾਫ਼ ਅਤੇ ਹੋਰ ਸਾਰੇ ਹਿੱਸੇਦਾਰਾਂ ਨੂੰ ਵੱਧ ਤੋਂ ਵੱਧ ਯੋਗਦਾਨ ਪਾਉਣ ਲਈ ਉਤਸ਼ਾਹਪੂਰਵਕ ਸੰਦੇਸ਼ ਜਾਰੀ ਕੀਤਾ ਗਿਆ। ਮੁਹਿੰਮ ਦੇ ਪਹਿਲੇ ਪੜਾਅ ਤਹਿਤ ਅੱਜ ਸਕੂਲ ਵਿਚ ਬੂਟੇ ਲਗਾਉਣ ਲਈ ਟੋਏ ਤਿਆਰ ਕੀਤੇ ਗਏ। ਇਸ ਮੌਕੇ ਸਕੂਲ ਦੇ ਚੇਅਰਮੈਨ ਜਸਵੀਰ ਸਿੰਘ ਬਰਾੜ ਅਤੇ ਪ੍ਰਿੰਸੀਪਲ ਵੇਦ ਪ੍ਰਕਾਸ਼ ਨੇ ਵਿਦਿਆਰਥੀਆਂ ਅਤੇ ਸਟਾਫ਼ ਨੂੰ ਵੱਧ-ਚੜ੍ਹ ਕੇ ਇਸ ਨੇਕ ਕਾਰਜ ਵਿਚ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਰੁੱਖ ਲਗਾਉਣਾ ਅਤੇ ਉਨ੍ਹਾਂ ਦੀ ਸੰਭਾਲ ਕਰਨਾ ਹਰ ਨਾਗਰਿਕ ਦੀ ਜ਼ਿੰਮੇਵਾਰੀ ਹੈ ਅਤੇ ਇਹ ਆਉਣ ਵਾਲੀਆਂ ਪੀੜ੍ਹੀਆਂ ਲਈ ਸਾਫ਼-ਸੁਥਰਾ ਅਤੇ ਹਰਿਆ-ਭਰਿਆ ਵਾਤਾਵਰਨ ਯਕੀਨੀ ਬਣਾਉਣ ਦਾ ਸਭ ਤੋਂ ਪ੍ਰਭਾਵਸ਼ਾਲੀ ਤਰੀਕਾ ਹੈ। ਉਨ੍ਹਾਂ ਆਪਣਾ ਪੰਜਾਬ ਫਾਊਂਡੇਸ਼ਨ ਦੇ ਮੈਂਬਰਾਂ ਦਾ ਧੰਨਵਾਦ ਕਰਦਿਆਂ ਇਸ ਸ਼ਲਾਘਾਯੋਗ ਉਪਰਾਲੇ ਦੀ ਭਰਪੂਰ ਸਲਾਹੁਤਾ ਕੀਤੀ। ਉਨ੍ਹਾਂ ਕਿਹਾ ਕਿ ਇਹ ਮੁਹਿੰਮ ਵਿਦਿਆਰਥੀਆਂ ਨੂੰ ਕੁਦਰਤ ਪ੍ਰਤੀ ਆਪਣੀਆਂ ਅਸਲ ਜ਼ਿੰਮੇਵਾਰੀਆਂ ਨੂੰ ਸਮਝਣ ਅਤੇ ਵਾਤਾਵਰਨ ਦੀ ਸੁਰੱਖਿਆ ਲਈ ਜਾਗਰੂਕ ਹੋਣ ਦੀ ਪ੍ਰੇਰਨਾ ਦਿੰਦੀ ਹੈ।
Ad Position 22
No active advertisement
ਪਿਛਲੀ ਖ਼ਬਰ ਨੰਬਰਦਾਰ ਯੂਨੀਅਨ ਐਸੋਸੀਏਸ਼ਨ ਗਾਲਿਬ ਗਰੁੱਪ ਦੀ ਮੀਟਿੰਗ ਅਗਲੀ ਖ਼ਬਰ ਡਾ. ਸੈਫੁਦੀਨ ਕਿਚਲੂ ਪਬਲਿਕ ਸਕੂਲ ’ਚ ਵਿਦਿਆਰਥੀਆਂ ਨੂੰ ਡਿਜੀਟਲ ਅਨੁਸ਼ਾਸਨ ਦਾ ਪਾਠ ਪੜ੍ਹਾਇਆ
Ad Position 24
No active advertisement