ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-07-2026

ਲੋਕ ਸੰਗਰਾਮ ਮੋਰਚਾ ਪੰਜਾਬ ਜੁਲਾਈ ਮਹੀਨੇ ਦੇ ਸ਼ਹੀਦਾਂ ਦੀ ਯਾਦ ਵਿਚ ਕਰੇਗਾ ਸਿਆਸੀ ਕਾਨਫ਼ਰੰਸ

Ad Position 21
No active advertisement
ਅਜੀਤ ਡੈਸਕ 09-07-2026
ਮੋਗਾ, 8 ਜੁਲਾਈ (ਸੁਰਿੰਦਰਪਾਲ ਸਿੰਘ, ਅਸ਼ੋਕ ਬਾਂਸਲ)-ਲੋਕ ਸੰਗਰਾਮ ਮੋਰਚਾ ਪੰਜਾਬ ਦੇ ਪ੍ਰੈੱਸ ਸਕੱਤਰ ਲੋਕਰਾਜ ਮਹਿਰਾਜ ਨੇ ਜਾਣਕਾਰੀ ਦਿੱਤੀ ਕਿ ਪਿਛਲੇ ਦਿਨੀਂ ਲੋਕ ਸੰਗਰਾਮ ਮੋਰਚਾ ਪੰਜਾਬ ਦੀ ਸੂਬਾ ਕਮੇਟੀ ਦੀ ਮੀਟਿੰਗ ਸੂਬਾ ਪ੍ਰਧਾਨ ਤਾਰਾ ਸਿੰਘ ਮੋਗਾ ਦੀ ਪ੍ਰਧਾਨਗੀ ਵਿਚ ਮੋਗਾ ਵਿਖੇ ਕੀਤੀ ਗਈ। ਮੀਟਿੰਗ ਵਿਚ ਫ਼ੈਸਲਾ ਕੀਤਾ ਕਿ ਜੁਲਾਈ ਮਹੀਨੇ ਦੇ ਸ਼ਹੀਦ ਕਾਮਰੇਡ ਚਾਰੂ ਮਜ਼ੂਮਦਾਰ, ਕਨਈ ਚੈਟਰਜੀ, ਕਾਮਰੇਡ ਬਾਬਾ ਬੂਝਾ ਸਿੰਘ, ਸ਼ਹੀਦ ਊਧਮ ਸਿੰਘ ਸੁਨਾਮ, ਸ਼ਹੀਦ ਪ੍ਰਿਥੀਪਾਲ ਸਿੰਘ ਰੰਧਾਵਾ, ਸ਼ਹੀਦ ਅਵਤਾਰ ਸਿੰਘ ਢੁੱਡੀਕੇ, ਸ਼ਹੀਦ ਲਾਲ ਇੰਦਰ ਕੁਮਾਰ ਲਾਲੀ ਦੀ ਯਾਦ ਵਿਚ 28 ਜੁਲਾਈ ਨੂੰ 10 ਵਜੇ ਨਛੱਤਰ ਸਿੰਘ ਯਾਦਗਾਰ ਹਾਲ ਮੋਗਾ ਵਿਖੇ ਸਿਆਸੀ ਕਾਨਫ਼ਰੰਸ ਕੀਤੀ ਜਾਵੇਗੀ। ਇਸ ਕਾਨਫ਼ਰੰਸ ਵਿਚ ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ, ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ, ਈ-ਰਿਕਸ਼ਾ ਯੂਨੀਅਨ ਅਤੇ ਲੋਕ ਸੰਗਰਾਮ ਮੋਰਚਾ ਦੇ ਆਗੂ ਤੇ ਵਰਕਰ ਵੱਡੀ ਗਿਣਤੀ ਵਿਚ ਪੁੱਜਣਗੇ। ਲੋਕ ਸੰਗਰਾਮ ਮੋਰਚਾ ਪੰਜਾਬ ਵਲੋਂ 28 ਜੁਲਾਈ ਨੂੰ ਹੀ ਨਕਸਲੀ ਸ਼ਹੀਦ ਬਾਬਾ ਬੂਝਾ ਸਿੰਘ ਦੇ ਜੱਦੀ ਪਿੰਡ ਚੱਕ ਮਾਈ ਦਾਸ ਵਿਖੇ ਉਨ੍ਹਾਂ ਦੀ ਯਾਦਗਾਰ ਉੱਤੇ ਝੰਡਾ ਲਹਿਰਾਉਣ ਅਤੇ ਸ਼ਰਧਾਂਜਲੀ ਦੇਣ ਲਈ ਲੋਕ ਸੰਗਰਾਮ ਮੋਰਚੇ ਦੇ ਆਗੂ ਸਤਵੰਤ ਸਿੰਘ ਲਵਲੀ ਦੀ ਅਗਵਾਈ ਵਿਚ ਮਾਝੇ ਅਤੇ ਦੁਆਬੇ ਦੇ ਸਾਥੀ ਵਹੀਰਾਂ ਘੱਤ ਕੇ ਪੁੱਜਣਗੇ। ਪ੍ਰੋਗਰਾਮਾਂ ਦੀ ਤਿਆਰੀ ਲਈ 17 ਜੁਲਾਈ ਨੂੰ ਮੋਗਾ ਵਿਖੇ ਵੱਡੀ ਮੀਟਿੰਗ ਕੀਤੀ ਜਾ ਰਹੀ ਹੈ ਤਾਂ ਜੋ ਤਿਆਰੀਆਂ ਕਰ ਕੇ ਵੱਡੀ ਗਿਣਤੀ ਵਿਚ ਸ਼ਮੂਲੀਅਤ ਕੀਤੀ ਜਾ ਸਕੇ। ਸੂਬਾ ਪ੍ਰਧਾਨ ਤਾਰਾ ਸਿੰਘ ਮੋਗਾ ਨੇ ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ, ਪੇਂਡੂ ਮਜ਼ਦੂਰ ਯੂਨੀਅਨ ਅਤੇ ਰੇਹੜਾ ਮਜ਼ਦੂਰ ਯੂਨੀਅਨ ਆਦਿ ਨੂੰ ਬੇਨਤੀ ਕੀਤੀ ਕਿ 28 ਜੁਲਾਈ ਨੂੰ ਮੋਗਾ ਵਿਖੇ ਹੋ ਰਹੇ ਪ੍ਰੋਗਰਾਮ ਨੂੰ ਸਫਲ ਬਣਾਉਣ ਲਈ ਸਹਿਯੋਗ ਦਿੱਤਾ ਜਾਵੇ।
Ad Position 22
No active advertisement
ਪਿਛਲੀ ਖ਼ਬਰ ਬਾਬਾ ਬਰਫ਼ਾਨੀ ਸੇਵਾ ਮੰਡਲ ਮੋਗਾ ਵਲੋਂ ਛੰਨ ਅਰੋੜੀਆਂ ’ਚ 24ਵਾਂ ਵਿਸ਼ਾਲ ਭੰਡਾਰਾ ਲਗਾਇਆ ਅਗਲੀ ਖ਼ਬਰ 17 ਜੁਲਾਈ ਨੂੰ ਛੇਵੀਂ ਭਗਵਾਨ ਸ੍ਰੀ ਜਗਨਨਾਥ ਰਥ ਯਾਤਰਾ ਦਾ ਸੱਦਾ ਪੱਤਰ ਡਾ. ਸੰਜੀਵ ਕੁਮਾਰ ਸੈਣੀ ਵਲੋਂ ਜਾਰੀ * ਕਿਹਾ,...
Ad Position 24
No active advertisement