05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-07-2026

ਸ਼੍ਰੋ. ਅਕਾਲੀ ਦਲ (ਬ) ਵਲੋਂ ਨਵ-ਨਿਯੁਕਤ ਕੀਤੇ ਆਬਜ਼ਰਵਰ ਨੇ ਸਰਕਲ ਪ੍ਰਧਾਨਾਂ ਤੇ ਅਹੁਦੇਦਾਰਾਂ ਨਾਲ ਕੀਤੀ ਅਹਿਮ ਮੀਟਿੰਗ

Ad Position 21
No active advertisement
ਅਜੀਤ ਡੈਸਕ 10-07-2026

ਬੱਧਨੀ ਕਲਾਂ, 9 ਜੁਲਾਈ (ਸੰਜੀਵ ਕੋਛੜ)-ਜਿਵੇਂ-ਜਿਵੇਂ ਵਿਧਾਨ ਸਭਾ 2027 ਦੀਆਂ ਵੋਟਾਂ ਨੇੜੇ ਆ ਰਹੀਆਂ ਹਨ ਸ਼੍ਰੋ. ਅਕਾਲੀ ਦਲ (ਬ) ਵਲੋਂ ਆਪਣੀਆਂ ਸਰਗਰਮੀਆਂ ਪੂਰੀ ਤਰਾਂ ਨਾਲ ਤੇਜ਼ ਕਰ ਦਿੱਤੀਆਂ ਗਈਆਂ ਹਨ, ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਹਲਕਾ ਨਿਹਾਲ ਸਿੰਘ ਵਾਲਾ ਵਿਖੇ ਚੋਣ ਮੁਹਿੰਮ ਨੂੰ ਭਖਾਉਣ ਅਤੇ ਵਰਕਰਾਂ ਨੂੰ ਇਕਜੁੱਟ ਕਰਨ ਲਈ ਬੀਬੀ ਬੇਅੰਤ ਕੌਰ ਖਹਿਰਾ ਜੋ ਕਿ ਕੋਰ ਕਮੇਟੀ ਮੈਂਬਰ ਵੀ ਹਨ ਨੂੰ ਹਲਕੇ ਦਾ ਅਬ ਜ਼ਬਰ ਨਿਯੁਕਤ ਕੀਤਾ ਗਿਆ ਹੈ, ਸਥਾਨਕ ਕਸਬਾ ਬੱਧਨੀ ਕਲਾਂ ਵਿਖੇ ਸ਼ਹਿਰੀ ਜ਼ਿਲ੍ਹਾ ਪ੍ਰਧਾਨ ਖਣਮੁੱਖ ਭਾਰਤੀ ਪੱਤੋ ਅਤੇ ਹਲਕਾ ਇੰਚਾਰਜ ਰਾਜਵਿੰਦਰ ਸਿੰਘ ਦੀ ਅਗਵਾਈ ‘ਚ ਸਰਕਲ ਪ੍ਰਧਾਨਾਂ ਤੇ ਅਹੁਦੇਦਾਰਾਂ ਨਾਲ ਰੱਖੀ ਗਈ ਮੀਟਿੰਗ ਮੌਕੇ ਬੀਬੀ ਬੇਅੰਤ ਕੌਰ ਖਹਿਰਾ ਨੇ ਕਿਹਾ ਕਿ ਪਾਰਟੀ ਵਲੋਂ ਮੇਰੀ ਜੋ ਸੇਵਾ ਲਗਾਈ ਗਈ ਹੈ ਉਸ ਨੂੰ ਪੂਰੀ ਤਨਦੇਹੀ ਨਾਲ ਨਿਭਾਇਆ ਜਾਵੇਗਾ ਅਤੇ ਹਰ ਵਰਕਰ, ਅਹੁਦੇਦਾਰ ਨੂੰ ਬਣਦਾ ਮਾਣ ਸਤਿਕਾਰ ਹੁਣ ਹੀ ਨਹੀਂ ਸਗੋਂ ਉਮਰ ਭਰ ਦਿੱਤਾ ਜਾਵੇਗਾ, ਉਨ੍ਹਾਂ ਵੱਡੀ ਗਿਣਤੀ ‘ਚ ਇਕੱਤਰ ਹੋਏ ਵਰਕਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕਿਸੇ ਵੀ ਵਿਅਕਤੀ ਨੂੰ ਪਾਰਟੀ ਦਾ ਅਨੁਸ਼ਾਸਨ ਭੰਗ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ, ਹਰ ਵਿਅਕਤੀ ਆਪਣੇ ਗਿਲੇ ਸ਼ਿਕਵੇ ਭੁਲਾ ਕੇ ਪਾਰਟੀ ਗਤੀਵਿਧੀਆਂ ਲਈ ਦਿਨ ਰਾਤ ਇੱਕ ਕਰਨ, ਉਨ੍ਹਾਂ ਹਲਕਾ ਇੰਚਾਰਜ ਰਾਜਵਿੰਦਰ ਸਿੰਘ ਨੂੰ ਜਿਤਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਪਾਰਟੀ ਪ੍ਰਧਾਨ ਵਲੋਂ ਇਨ੍ਹਾਂ ਨੂੰ ਹਲਕਾ ਨਿਹਾਲ ਸਿੰਘ ਵਾਲਾ ਤੋਂ ਉਮੀਦਵਾਰ ਐਲਾਨਿਆ ਜਾ ਚੁੱਕਾ ਹੈ। ਇਸ ਸਮੇਂ ਰਣਵਿੰਦਰ ਸਿੰਘ ਪੱਪੂ ਰਾਮੂੰਵਾਲਾ ਸੀ. ਆਗੂ, ਖਣਮੁੱਖ ਭਾਰਤੀ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਅਤੇ ਹੋਰਨਾਂ ਆਗੂਆਂ ਨੇ ਨਵ ਨਿਯੁਕਤ ਅਬਜ਼ਰਵਰ ਨੂੰ ਜੀ ਆਇਆ ਆਖਦਿਆਂ ਹਰ ਤਰਾਂ ਦਾ ਸਹਿਯੋਗ ਦੇਣ ਦਾ ਭਰੋਸਾ ਦਿੰਦਿਆਂ ਕਿਹਾ ਕਿ ਪਾਰਟੀ ਪ੍ਰਧਾਨ ਵਲੋਂ ਨਿਭਾਈਆਂ ਜਾ ਰਹੀਆਂ ਸੇਵਾਵਾਂ ਕਰਕੇ ਅੱਜ ਸ਼੍ਰੋ. ਅਕਾਲੀ ਦਲ (ਬ) ਖੇਤਰੀ ਪਾਰਟੀ ਲੋਕਾਂ ਦੇ ਮਨ ‘ਚ ਵੱਸ ਚੁੱਕੀ ਹੈ ਸਾਰੇ ਵਰਕਰ ਘਰ-ਘਰ ਜਾ ਕੇ ਲੋਕਾਂ ਦੀਆਂ ਮੁਸ਼ਕਲਾਂ ਨੂੰ ਸੁਣਦੇ ਹੋਏ ਆਪਣੀ ਪਾਰਟੀ ਨਾਲ ਜੋੜਨ। ਹਰਪ੍ਰੀਤ ਸਿੰਘ ਲਵਲੀ ਘੋਲੀਆ ਨੇ ਸਟੇਜ ਦੀ ਭੂਮਿਕਾ ਬਾਖ਼ੂਬੀ ਨਿਭਾਉਂਦਿਆਂ ਪਾਰਟੀ ਵਲੋਂ ਅਗਲੇ ਦਿਨਾਂ ‘ਚ ਰੱਖੇ ਗਏ ਪ੍ਰੋਗਰਾਮਾਂ ਸਬੰਧੀ ਜਾਣਕਾਰੀ ਦਿੰਦਿਆਂ ਸਭਨਾਂ ਦਾ ਧੰਨਵਾਦ ਕੀਤਾ। ਇਸ ਮੌਕੇ ਹਰਭੁਪਿੰਦਰ ਸਿੰਘ ਲਾਡੀ, ਖਣਮੁੱਖ ਭਾਰਤੀ ਪੱਤੋ, ਬੀਬੀ ਨਰਿੰਦਰ ਕੌਰ ਰਣੀਆਂ, ਰਣਵਿੰਦਰ ਸਿੰਘ ਪੱਪੂ, ਅਜੀਤਪਾਲ ਸਿੰਘ ਰਣੀਆਂ, ਜਸਦੀਪ ਸਿੰਘ ਡਾਲਾ ਯੂਥ ਪ੍ਰਧਾਨ, ਹਰਮਨ ਸਿੰਘ ਬਰਾੜ, ਡਾ. ਜਗਤਾਰ ਸਿੰਘ ਮੱਲ੍ਹੀ, ਅਮਰਜੀਤ ਸਿੰਘ ਮਾਣੂੰਕੇ, ਹਰਪ੍ਰੀਤ ਸਿੰਘ ਲਵਲੀ ਘੋਲੀਆ, ਐਡਵੋਕੇਟ ਅਮਨਇੰਦਰ ਸਿੰਘ ਸੋਢੀ, ਅਤਿੰਦਰ ਸਿੰਘ ਦੀਨਾ, ਬੂਟਾ ਸਿੰਘ ਪ੍ਰਧਾਨ, ਸੁਖਚੈਨ ਸਿੰਘ ਪ੍ਰਧਾਨ, ਬਲਵੀਰ ਸਿੰਘ ਆੜ੍ਹਤੀ, ਨਾਹਰ ਸਿੰਘ ਪ੍ਰਧਾਨ, ਬਸੰਤ ਸਿੰਘ ਦੌਧਰ, ਜੱਸੀ ਖੇੜੀ ਸੂਬਾ ਮੀਤ ਪ੍ਰਧਾਨ, ਰੁਪਿੰਦਰ ਸਿੰਘ, ਵਿਜੇ ਕੁਮਾਰ ਨਿਹਾਲ ਸਿੰਘ ਵਾਲਾ, ਅਮਰਜੀਤ ਸਿੰਘ ਬੁੱਟਰ ਤੋਂ ਇਲਾਵਾ ਵੱਡੀ ਗਿਣਤੀ ‘ਚ ਅਹੁਦੇਦਾਰ ਤੇ ਵਰਕਰ ਹਾਜ਼ਰ ਸਨ।

Ad Position 22
No active advertisement
ਪਿਛਲੀ ਖ਼ਬਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਖ਼ਿਲਾਫ਼ ਬੋਲਣ ’ਤੇ ਯੂਥ ਅਕਾਲੀ ਦਲ ਜ਼ਿਲ੍ਹਾ ਮੋਗਾ ਨੇ ਫੂਕਿਆ ਮੁੱਖ ਮੰਤਰੀ ਦਾ ਪੁਤਲਾ ਅਗਲੀ ਖ਼ਬਰ ਬਾਬਾ ਸਾਦਿਕ ਸ਼ਾਹ ਦੀ ਬਰਸੀ ’ਤੇ ਪੂੜੀਆਂ ਛੋਲਿਆਂ ਦਾ ਲੰਗਰ ਲਗਾਇਆ
Ad Position 24
No active advertisement