ਨਿਹਾਲ ਸਿੰਘ ਵਾਲਾ, 9 ਜੁਲਾਈ (ਪਲਵਿੰਦਰ ਸਿੰਘ ਟਿਵਾਣਾ)-ਹਲਕਾ ਨਿਹਾਲ ਸਿੰਘ ਵਾਲਾ ਦੇ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਨੇ ਪਿੰਡ ਰਣਸੀਂਹ ਖ਼ੁਰਦ ਵਿਖੇ ਲੋਕ ਮਿਲਣੀ ਦੌਰਾਨ ਇਲਾਕਾ ਵਾਸੀਆਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਅਤੇ ਮੰਗਾਂ ਨੂੰ ਧਿਆਨ ਨਾਲ ਸੁਣਿਆ। ਇਸ ਮੌਕੇ ਵੱਡੀ ਗਿਣਤੀ ਵਿਚ ਪਿੰਡ ਵਾਸੀਆਂ ਅਤੇ ਪਾਰਟੀ ਵਰਕਰਾਂ ਨੇ ਸ਼ਿਰਕਤ ਕੀਤੀ। ਵਿਧਾਇਕ ਬਿਲਾਸਪੁਰ ਨੇ ਕਿਹਾ ਕਿ ਲੋਕਾਂ ਦੀਆਂ ਸਮੱਸਿਆਵਾਂ ਦਾ ਸਮੇਂ ਸਿਰ ਹੱਲ ਕਰਨਾ ਉਨ੍ਹਾਂ ਦੀ ਪਹਿਲੀ ਤਰਜੀਹ ਹੈ। ਉਨ੍ਹਾਂ ਨੇ ਸਬੰਧਿਤ ਅਧਿਕਾਰੀਆਂ ਨੂੰ ਲੋਕਾਂ ਵਲੋਂ ਰੱਖੀਆਂ ਗਈਆਂ ਜਾਇਜ਼ ਮੰਗਾਂ ਅਤੇ ਸ਼ਿਕਾਇਤਾਂ ਦਾ ਤੁਰੰਤ ਨਿਪਟਾਰਾ ਕਰਨ ਲਈ ਹਦਾਇਤਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਹਲਕੇ ਦੇ ਹਰ ਪਿੰਡ ਦਾ ਸਰਵਪੱਖੀ ਵਿਕਾਸ ਯਕੀਨੀ ਬਣਾਉਣ ਲਈ ਉਹ ਲਗਾਤਾਰ ਯਤਨਸ਼ੀਲ ਹਨ ਅਤੇ ਲੋਕਾਂ ਨਾਲ ਸਿੱਧਾ ਸੰਪਰਕ ਬਣਾਈ ਰੱਖਣ ਲਈ ਅਜਿਹੀਆਂ ਲੋਕ ਮਿਲਣੀਆਂ ਨਿਯਮਿਤ ਤੌਰ ‘ਤੇ ਜਾਰੀ ਰਹਿਣਗੀਆਂ। ਇਸ ਮੌਕੇ ਹਾਜ਼ਰ ਪਿੰਡ ਵਾਸੀਆਂ ਨੇ ਆਪਣੀਆਂ ਸਮੱਸਿਆਵਾਂ ਵਿਧਾਇਕ ਦੇ ਧਿਆਨ ਵਿਚ ਲਿਆਂਦੀਆਂ ਅਤੇ ਉਨ੍ਹਾਂ ਵਲੋਂ ਦਿੱਤੇ ਭਰੋਸੇ ‘ਤੇ ਸੰਤੁਸ਼ਟੀ ਪ੍ਰਗਟਾਈ। ਇਸ ਮੌਕੇ ਸਰਪੰਚ ਜਸਮੇਲ ਸਿੰਘ ਰਾਜੂ ਠੇਕੇਦਾਰ ਸਮੇਤ ਸਮੁੱਚੀ ਗ੍ਰਾਮ ਪੰਚਾਇਤ ਵੀ ਮੌਜੂਦ ਸੀ। ਲੋਕ ਮਿਲਣੀ ਦੌਰਾਨ ਵੱਖ-ਵੱਖ ਪਿੰਡਾਂ ਦੇ ਮੋਹਤਬਰ ਵਿਅਕਤੀ, ਪੰਚਾਇਤ ਨੁਮਾਇੰਦੇ ਅਤੇ ਪਾਰਟੀ ਆਗੂ ਵੀ ਮੌਜੂਦ ਸਨ।
ਵਿਧਾਇਕ ਬਿਲਾਸਪੁਰ ਨੇ ਰਣਸੀਂਹ ਖ਼ੁਰਦ ਵਿਖੇ ਕੀਤੀ ਲੋਕ ਮਿਲਣੀ ਲੋਕਾਂ ਦੀਆਂ ਸਮੱਸਿਆਵਾਂ ਸੁਣ ਕੇ ਕੀਤੀਆਂ ਹੱਲ
ਅਜੀਤ ਡੈਸਕ
10-07-2026