05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-07-2026

ਲੈਂਡ ਪੁਲਿੰਗ ਨੀਤੀ ਤਹਿਤ ਜ਼ਮੀਨਾਂ ’ਤੇ ਡਾਕੇ ਦੀ ਕੋਸ਼ਿਸ਼ ਬਰਦਾਸ਼ਤ ਨਹੀਂ-ਜ਼ਿਲ੍ਹਾ ਆਗੂ ਬਲਜਿੰਦਰ ਸਿੰਘ ਸੰਧੂ

Ad Position 21
No active advertisement
ਅਜੀਤ ਡੈਸਕ 10-07-2026
ਕਿਸ਼ਨਪੁਰਾ ਕਲਾਂ, 9 ਜੁਲਾਈ (ਅਮੋਲਕ ਸਿੰਘ ਕਲਸੀ, ਪਰਮਿੰਦਰ ਸਿੰਘ ਗਿੱਲ)-ਭਾਰਤੀ ਕਿਸਾਨ ਯੂਨੀਅਨ ਏਕਤਾ ਆਜ਼ਾਦ ਦੇ ਜ਼ਿਲ੍ਹਾ ਆਗੂ ਬਲਜਿੰਦਰ ਸਿੰਘ ਸੰਧੂ ਨੇ ਪੰਜਾਬ ਸਰਕਾਰ ਵਲੋਂ ਲੈਂਡ ਪੂਲਿੰਗ ਨੀਤੀ ਵਿਚ ਕੀਤੀ ਗਈ ਤਾਜ਼ਾ ਸੋਧ ਨੂੰ ਕਿਸਾਨਾਂ ਅਤੇ ਆਮ ਲੋਕਾਂ ਦੇ ਹੱਕਾਂ ‘ਤੇ ਸਿੱਧਾ ਹੱਲਾ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਹ ਸੋਧ ਦਰਅਸਲ ਲੋਕਾਂ ਦੀਆਂ ਕੀਮਤੀ ਜ਼ਮੀਨਾਂ ‘ਤੇ ਡਾਕਾ ਮਾਰਨ ਦੇ ਬਰਾਬਰ ਹੈ, ਜਿਸ ਨੂੰ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਜ਼ਿਲ੍ਹਾ ਆਗੂ ਸੰਧੂ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਲਿਆਏ ਜਾ ਰਹੇ ਇਹ ਫ਼ੈਸਲੇ ਕਿਸਾਨਾਂ ਨੂੰ ਉਨ੍ਹਾਂ ਦੀ ਜ਼ਮੀਨ ਤੋਂ ਵਾਂਝਾ ਕਰਨ ਦੀ ਸਾਜ਼ਿਸ਼ ਹਨ। ਉਨ੍ਹਾਂ ਕਿਹਾ ਕਿ ਸਰਕਾਰ ਵੱਡੇ ਕਾਰਪੋਰੇਟ ਘਰਾਨਿਆਂ ਨੂੰ ਫ਼ਾਇਦਾ ਪਹੁੰਚਾਉਣ ਲਈ ਕਿਸਾਨਾਂ ਦੀ ਜ਼ਮੀਨ ਹਥਿਆਉਣ ਦੀ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਸਪਸ਼ਟ ਕੀਤਾ ਕਿ ਭਾਰਤੀ ਕਿਸਾਨ ਯੂਨੀਅਨ ਏਕਤਾ ਆਜ਼ਾਦ ਇਸ ਤਰ੍ਹਾਂ ਦੀ ਕਿਸੇ ਵੀ ਨੀਤੀ ਨੂੰ ਕਦੇ ਵੀ ਮਨਜ਼ੂਰ ਨਹੀਂ ਕਰੇਗੀ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਇਹ ਨੀਤੀ ਵਾਪਸ ਨਾ ਲਈ ਤਾਂ ਆਉਣ ਵਾਲੇ ਸਮੇਂ ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ ਹੇਠ ਭਾਰਤੀ ਕਿਸਾਨ ਯੂਨੀਅਨ ਏਕਤਾ ਆਜ਼ਾਦ ਵਲੋਂ ਵੱਡੇ ਪੱਧਰ ‘ਤੇ ਸੰਘਰਸ਼ ਕੀਤਾ ਜਾਵੇਗਾ। ਉਨ੍ਹਾਂ ਇਲਾਕੇ ਦੇ ਕਿਸਾਨਾਂ ਅਤੇ ਆਮ ਲੋਕਾਂ ਨੂੰ ਇਸ ਲੋਕ ਮਾਰੂ ਅਤੇ ਕਿਸਾਨ ਵਿਰੋਧੀ ਨੀਤੀ ਦੇ ਖ਼ਿਲਾਫ਼ ਸਾਂਝੇ ਤੌਰ ਡਟ ਕੇ ਖੜ੍ਹਨ ਦੀ ਅਪੀਲ ਕੀਤੀ ਗਈ। ਇਸ ਮੌਕੇ ਸੁਖਵਿੰਦਰ ਸਿੰਘ ਕਾਲੂ, ਦਰਸ਼ਨ ਬਾਵਾ, ਅਜਮੇਰ ਸਿੰਘ ਮਾਨ, ਇਕਬਾਲ ਸਿੰਘ, ਕਾਲਾ ਸਿੰਘ, ਨਿਰਮਲ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸਮਾਜ ਸੇਵੀ ਗੁਰਵੰਤ ਸਿੰਘ ਵਿਰਕ ਵਲੋਂ ਲੋੜਵੰਦ ਵਿਦਿਆਰਥਣਾਂ ਨੂੰ ਵਰਦੀਆਂ ਦੀ ਵੰਡ ਅਗਲੀ ਖ਼ਬਰ ਹੇਮਕੁੰਟ ਸਕੂਲ ਐਨ.ਸੀ.ਸੀ. ਸੀਨੀਅਰ ਵਿੰਗ ਦੀ ਹੋਈ ਨਵੀਂ ਇਨਰੋਲਮੈਂਟ
Ad Position 24
No active advertisement