ਬਾਘਾ ਪੁਰਾਣਾ, 9 ਜੁਲਾਈ (ਗੁਰਮੀਤ ਸਿੰਘ ਮਾਣੂੰਕੇ)-ਪੰਜਾਬ ਯੂਥ ਕਾਂਗਰਸ ਦੀਆਂ ਹੋਈਆਂ ਚੋਣਾਂ ‘ਚ ਹਲਕਾ ਬਾਘਾ ਪੁਰਾਣਾ ਅੰਦਰ ਯੂਥ ਕਾਂਗਰਸ ਦੇ ਜੇਤੂ ਹਲਕਾ ਪ੍ਰਧਾਨ, ਜਰਨਲ ਸੈਕਟਰੀ ਅਤੇ ਬਲਾਕ ਪ੍ਰਧਾਨਾਂ ਵਲੋਂ ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਸ਼ੁਭਮ ਸ਼ਰਮਾ ਸ਼ੁਭੀ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ। ਇਸ ਮੌਕੇ ਬਾਘਾ ਪੁਰਾਣਾ ਦੇ ਬਲਾਕ ਪ੍ਰਧਾਨ ਵਰਿੰਦਰ ਸਿੰਘ ਬਰਾੜ ਸਮਾਧ ਭਾਈ ਨੇ ਦੱਸਿਆ ਕਿ ਯੂਥ ਕਾਂਗਰਸ ਦੀਆਂ ਚੋਣਾਂ ‘ਚ ਕਾਂਗਰਸ ਪਾਰਟੀ ਦੇ ਵੱਖ-ਵੱਖ ਧੜਿਆਂ ਦੇ ਉਮੀਦਵਾਰ ਚੋਣ ਮੈਦਾਨ ‘ਚ ਉਤਰੇ ਸਨ ਜਿਸ ‘ਚ ਹਲਕਾ ਬਾਘਾ ਪੁਰਾਣਾ ਦੀ ਕਾਂਗਰਸ ਪਾਰਟੀ ਦੀ ਅਗਵਾਈ ਕਰ ਰਹੇ ਸੀਨੀਅਰ ਕਾਂਗਰਸੀ ਆਗੂ ਭੋਲਾ ਸਿੰਘ ਬਰਾੜ ਸਮਾਧ ਭਾਈ ਦੇ ਉਮੀਦਵਾਰਾਂ ਨੇ ਵੱਡੀ ਲੀਡ ਨਾਲ ਜਿੱਤ ਪ੍ਰਾਪਤ ਕੀਤੀ ਸੀ। ਇਨ੍ਹਾਂ ਜੇਤੂ ਯੂਥ ਕਾਂਗਰਸੀ ਆਗੂ ‘ਚ ਸੂਬਾ ਜਰਨਲ ਸੈਕਟਰੀ ਵਰਿੰਦਰ ਸਿੰਘ ਰਾਜੂ ਵਾਂਦਰ, ਜ਼ਿਲ੍ਹਾ ਪ੍ਰਧਾਨ ਗੁਰਕੀਰਤ ਸਿੰਘ ਸੈਦੋਕੇ, ਹਲਕਾ ਪ੍ਰਧਾਨ ਭੁਪਿੰਦਰ ਸਿੰਘ ਬਰਾੜ, ਬਲਾਕ ਪ੍ਰਧਾਨ ਵਰਿੰਦਰ ਸਿੰਘ ਬਰਾੜ ਸਮਾਧ ਭਾਈ, ਗੁਰਵਿੰਦਰ ਸਿੰਘ ਬਲਾਕ ਵਾਈਸ ਪ੍ਰਧਾਨ ਸਮਾਲਸਰ ਵਲੋਂ ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਸ਼ੁਭਮ ਸ਼ਰਮਾ ਸ਼ੁਭੀ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ। ਇਸ ਮੌਕੇ ਉਕਤ ਨਵ-ਨਿਯੁਕਤ ਯੂਥ ਆਗੂਆਂ ਵਲੋਂ ਸੂਬਾ ਯੂਥ ਪ੍ਰਧਾਨ ਸ਼ੁਭਮ ਸ਼ਰਮਾ ਸ਼ੁਭੀ ਨੂੰ ਵਧਾਈ ਦਿੰਦੇ ਹੋਏ ਫੁੱਲਾਂ ਦਾ ਗੁਲਦਸਤਾ ਭੇਟ ਕਰਦਿਆਂ ਯੂਥ ਕਾਂਗਰਸ ਦੀ ਮਜ਼ਬੂਤੀ ਅਤੇ ਯੂਥ ਦੀ ਨਵੀ ਭਰਤੀ ਸਬੰਧੀ ਵਿਚਾਰ-ਚਰਚਾ ਕੀਤੀ ਗਈ। ਸੂਬਾ ਯੂਥ ਪ੍ਰਧਾਨ ਸ਼ੁਭਮ ਸ਼ਰਮਾ ਸ਼ੁਭੀ ਨੇ ਆਉਣ ਵਾਲੀਆਂ ਚੋਣਾਂ ਸਬੰਧੀ ਅਗਲੀ ਰਣਨੀਤੀ ਬਾਰੇ ਵਿਚਾਰ-ਚਰਚਾ ਕਰਦਿਆਂ ਨਵ-ਨਿਯੁਕਤ ਯੂਥ ਆਗੂਆਂ ਨੂੰ ਘਰ-ਘਰ ਪਾਰਟੀਆਂ ਦੀਆਂ ਨੀਤੀਆਂ ਪੁੱਜਦਾ ਕਰਨ ਤਹਿਤ ਨੁੱਕੜ ਮੀਟਿੰਗਾਂ ਕਰਨ ਦੀ ਅਪੀਲ ਕੀਤੀ ਤਾਂ ਜੋ ਆਉਣ ਵਾਲੀਆਂ ਚੋਣਾਂ ‘ਚ ਕਾਂਗਰਸ ਪਾਰਟੀ ਵੱਡੀ ਲੀਡ ਨਾਲ ਜਿੱਤ ਪ੍ਰਾਪਤ ਕਰ ਸਕੇ।