ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-07-2026

ਵਿਦੇਸ਼ਾਂ ’ਚ ਵੀ ਸ਼੍ਰੋਮਣੀ ਅਕਾਲੀ ਦਲ (ਬ) ਦੀ ਵਿਚਾਰਧਾਰਾ ਨੂੰ ਮਿਲਿਆ ਭਰਪੂਰ ਹੁੰਗਾਰਾ

Ad Position 21
No active advertisement
ਅਜੀਤ ਡੈਸਕ 11-07-2026

ਧਰਮਕੋਟ, 10 ਜੁਲਾਈ (ਪਰਮਜੀਤ ਸਿੰਘ)-ਸ਼੍ਰੋਮਣੀ ਅਕਾਲੀ ਦਲ (ਬ) ਦੇ ਹਲਕਾ ਧਰਮਕੋਟ ਇੰਚਾਰਜ ਬਰਜਿੰਦਰ ਸਿੰਘ ਮੱਖਣ ਬਰਾੜ ਕੈਨੇਡਾ ਦਾ ਸਫਲ ਦੌਰਾ ਮੁਕੰਮਲ ਕਰਕੇ ਜਦੋਂ ਆਪਣੇ ਹਲਕੇ ਵਿਚ ਪਹੁੰਚੇ ਤਾਂ ਅਕਾਲੀ ਵਰਕਰਾਂ ਨੇ ਉਨ੍ਹਾਂ ਦਾ ਨਿੱਘਾ ਅਤੇ ਜ਼ੋਰਦਾਰ ਸੁਆਗਤ ਕੀਤਾ। ਇਸ ਮੌਕੇ ਪਹੁੰਚੇ ਹਲਕੇ ਦੇ ਸੀਨੀਅਰ ਆਗੂਆਂ ਅਤੇ ਵਰਕਰਾਂ ਵਿਚ ਨਵਾਂ ਜੋਸ਼ ਅਤੇ ਉਤਸ਼ਾਹ ਵੇਖਣ ਨੂੰ ਮਿਲਿਆ। ਮੀਟਿੰਗ ਦੌਰਾਨ ਪਾਰਟੀ ਨੂੰ ਬੂਥ ਪੱਧਰ ਤੱਕ ਹੋਰ ਮਜ਼ਬੂਤ ਕਰਨ, ਲੋਕਾਂ ਨਾਲ ਸਿੱਧਾ ਰਾਬਤਾ ਕਾਇਮ ਕਰਨ ਅਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੀ ਤਿਆਰੀ ਸਬੰਧੀ ਵਿਸਥਾਰ ਨਾਲ ਵਿਚਾਰ ਕੀਤਾ ਗਿਆ। ਆਪਣੇ ਸੰਬੋਧਨ ਦੌਰਾਨ ਬਰਜਿੰਦਰ ਸਿੰਘ ਮੱਖਣ ਬਰਾੜ ਨੇ ਕਿਹਾ ਕਿ ਉਹ ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਭੇਜੇ ਗਏ ਵਫ਼ਦ ਦੇ ਮੈਂਬਰ ਵਜੋਂ ਕੈਨੇਡਾ ਗਏ ਸਨ, ਜਿੱਥੇ ਵੱਖ-ਵੱਖ ਸ਼ਹਿਰਾਂ ਵਿਚ ਵੱਸਦੇ ਪੰਜਾਬੀਆਂ ਨਾਲ ਮੁਲਾਕਾਤਾਂ ਕਰਕੇ ਸ਼੍ਰੋਮਣੀ ਅਕਾਲੀ ਦਲ (ਬ) ਦੀ ਵਿਚਾਰਧਾਰਾ, ਪੰਜਾਬ ਦੇ ਮੌਜੂਦਾ ਹਾਲਾਤ ਅਤੇ ਪੰਥਕ ਸਿਆਸਤ ਬਾਰੇ ਤਫ਼ਸੀਲ ਨਾਲ ਗੱਲਬਾਤ ਕੀਤੀ ਗਈ। ਉਨ੍ਹਾਂ ਕਿਹਾ ਕਿ ਵਿਦੇਸ਼ਾਂ ਵਿੱਚ ਵੱਸਦੇ ਪੰਜਾਬੀਆਂ ਨੇ ਪਾਰਟੀ ਦੀਆਂ ਨੀਤੀਆਂ ਵਿਚ ਡੂੰਘਾ ਯਕੀਨ ਜਤਾਇਆ ਅਤੇ ਪੰਜਾਬ ਦੀ ਤਰੱਕੀ ਲਈ ਸ਼੍ਰੋਮਣੀ ਅਕਾਲੀ ਦਲ (ਬ) ਨੂੰ ਇਕ ਮਜ਼ਬੂਤ ਬਦਲ ਵਜੋਂ ਦੇਖਣ ਦੀ ਗੱਲ ਆਖੀ। ਉਨ੍ਹਾਂ ਕਿਹਾ ਕਿ ਹੁਣ ਧਰਮਕੋਟ ਹਲਕੇ ਵਿਚ ਪਾਰਟੀ ਦੀਆਂ ਸੰਗਠਨਾਤਮਿਕ ਸਰਗਰਮੀਆਂ ਨੂੰ ਹੋਰ ਰਫ਼ਤਾਰ ਦਿੱਤੀ ਜਾਵੇਗੀ। ਹਰ ਪਿੰਡ, ਹਰ ਬੂਥ ਅਤੇ ਹਰ ਘਰ ਤੱਕ ਪਾਰਟੀ ਦਾ ਪੈਗ਼ਾਮ ਪਹੁੰਚਾਇਆ ਜਾਵੇਗਾ। ਵਰਕਰਾਂ ਨੂੰ ਲਾਮਬੰਦ ਕਰਕੇ ਲੋਕਾਂ ਦੇ ਦਰਮਿਆਨ ਜਾਇਆ ਜਾਵੇਗਾ ਅਤੇ ਪੰਜਾਬ ਦੇ ਅਹਿਮ ਮਸਲਿਆਂ ‘ਤੇ ਅਵਾਮ ਦੀ ਆਵਾਜ਼ ਨੂੰ ਹੋਰ ਬੁਲੰਦ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ (ਬ) ਹਮੇਸ਼ਾ ਪੰਜਾਬ, ਪੰਜਾਬੀਅਤ ਅਤੇ ਪੰਥ ਦੀ ਖ਼ਿਦਮਤ ਲਈ ਵਚਨਬੱਧ ਰਿਹਾ ਹੈ ਅਤੇ ਅੱਜ ਵੀ ਉਸੇ ਜਜ਼ਬੇ ਨਾਲ ਲੋਕਾਂ ਦੀ ਖ਼ਿਦਮਤ ਕਰ ਰਿਹਾ ਹੈ। ਬਰਜਿੰਦਰ ਸਿੰਘ ਮੱਖਣ ਬਰਾੜ ਨੇ ਕਿਹਾ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਿਨ-ਰਾਤ ਮਿਹਨਤ ਕਰਕੇ ਪੂਰੇ ਪੰਜਾਬ ਵਿਚ ਸੰਗਠਨ ਨੂੰ ਨਵੀਂ ਮਜ਼ਬੂਤੀ ਦੇਣ ਲਈ ਮੁਹਿੰਮ ਚਲਾ ਰਹੇ ਹਨ। ਉਨ੍ਹਾਂ ਦੀ ਅਗਵਾਈ ਹੇਠ ਪਾਰਟੀ ਮੁੜ ਲੋਕਾਂ ਦਾ ਭਰੋਸਾ ਜਿੱਤ ਰਹੀ ਹੈ ਅਤੇ ਵਰਕਰਾਂ ਵਿਚ ਵੀ ਨਵਾਂ ਜੋਸ਼ ਪੈਦਾ ਹੋਇਆ ਹੈ। ਉਨ੍ਹਾਂ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਆਪਸੀ ਇਤਫ਼ਾਕ ਅਤੇ ਅਨੁਸ਼ਾਸਨ ਨਾਲ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਲਈ ਮੈਦਾਨ ਵਿਚ ਡਟ ਜਾਣ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਨਿਹਾਲ ਸਿੰਘ ਭੁੱਲਰ ਤਲਵੰਡੀ ਭੰਗੇਰੀਆਂ, ਹਲਕਾ ਕੋਆਰਡੀਨੇਟਰ ਚਿਤਬੀਰ ਸਿੰਘ ਜ਼ੀਰਾ, ਸਰਕਲ ਪ੍ਰਧਾਨ ਗੁਰਮੇਲ ਸਿੰਘ ਸਿੱਧੂ, ਸਰਕਲ ਪ੍ਰਧਾਨ ਨੰਬਰਦਾਰ ਬਲਜੀਤ ਸਿੰਘ ਕੰਗ, ਜੋਗਿੰਦਰ ਸਿੰਘ ਪੱਪੂ ਕਾਹਨੇਵਾਲਾ, ਮਨਫੂਲ ਸਿੰਘ ਲਾਡੀ ਮਸਤੇਵਾਲਾ, ਯੂਥ ਆਗੂ ਨਿਸ਼ਾਨ ਸਿੰਘ ਮੂਸੇਵਾਲਾ, ਸਰਕਲ ਪ੍ਰਧਾਨ ਜੋਗਿੰਦਰ ਸਿੰਘ ਸੰਧੂ, ਸਾਬਕਾ ਚੇਅਰਮੈਨ ਗੁਰਨਾਮ ਸਿੰਘ ਢਿੱਲੋਂ ਸ਼ਾਹ ਵਾਲਾ, ਦਿਲਬਾਗ ਸਿੰਘ ਹੈਪੀ ਭੁੱਲਰ, ਜਸਵਿੰਦਰ ਸਿੰਘ ਮਨੇਸ ਖੰਭੇ, ਤਰਸੇਮ ਸਿੰਘ ਜੰਗ ਸ਼ਾਹ ਵਾਲਾ, ਸਾਬਕਾ ਚੇਅਰਮੈਨ ਸੁਖਵਿੰਦਰ ਸਿੰਘ ਦਾਤੇਵਾਲਾ, ਪਰਮਜੀਤ ਸਿੰਘ ਧਰਮ ਸਿੰਘ ਵਾਲਾ, ਸੁਰਜੀਤ ਸਿੰਘ ਲੁਹਾਰਾ ਸਮੇਤ ਵੱਡੀ ਗਿਣਤੀ ਵਿਚ ਅਕਾਲੀ ਆਗੂ ਅਤੇ ਵਰਕਰ ਹਾਜ਼ਰ ਸਨ।

Ad Position 22
No active advertisement
ਪਿਛਲੀ ਖ਼ਬਰ ਨਸ਼ਿਆਂ ਵਿਰੁੱਧ ਚਲਾਈ ਗਈ ਮੁਹਿੰਮ ਤਹਿਤ ਸਬ ਡਵੀਜ਼ਨ ਧਰਮਕੋਟ ਵਿਖੇ 13 ਮੁਕੱਦਮੇ ਦਰਜ, 23 ਦੋਸ਼ੀ ਗ੍ਰਿਫ਼ਤਾਰ ਅਗਲੀ ਖ਼ਬਰ ਥਾਣਾ ਸਦਰ ਕੋਟਕਪੂਰਾ ਨੂੰ ਮਿਲਿਆ ਨਵਾਂ ਥਾਣਾ ਮੁਖੀ
Ad Position 24
No active advertisement