ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-07-2026

ਵਿਧਾਇਕ ਬਿਲਾਸਪੁਰ ਨੇ ਹਿੰਮਤਪੁਰਾ ਵਿਖੇ ਕੀਤੀ ਲੋਕ ਮਿਲਣੀ

Ad Position 21
No active advertisement
ਅਜੀਤ ਡੈਸਕ 11-07-2026

ਨਿਹਾਲ ਸਿੰਘ ਵਾਲਾ, 10 ਜੁਲਾਈ (ਪਲਵਿੰਦਰ ਸਿੰਘ ਟਿਵਾਣਾ)-ਹਲਕਾ ਨਿਹਾਲ ਸਿੰਘ ਵਾਲਾ ਦੇ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਨੇ ਪਿੰਡ ਹਿੰਮਤਪੁਰਾ ਵਿਖੇ ਲੋਕ ਮਿਲਣੀ ਪ੍ਰੋਗਰਾਮ ਦੌਰਾਨ ਇਲਾਕੇ ਦੇ ਵੱਡੀ ਗਿਣਤੀ ਵਿਚ ਪਹੁੰਚੇ ਲੋਕਾਂ ਨਾਲ ਰੂਬਰੂ ਹੋ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਅਤੇ ਮੰਗਾਂ ਸੁਣੀਆਂ। ਇਸ ਮੌਕੇ ਲੋਕਾਂ ਨੇ ਪਿੰਡ ਦੇ ਵਿਕਾਸ, ਬੁਨਿਆਦੀ ਸਹੂਲਤਾਂ, ਸੜਕਾਂ, ਸੀਵਰੇਜ, ਪੀਣ ਵਾਲੇ ਪਾਣੀ, ਬਿਜਲੀ ਅਤੇ ਹੋਰ ਜਨਤਕ ਮੁੱਦਿਆਂ ਸਬੰਧੀ ਆਪਣੀਆਂ ਮੰਗਾਂ ਵਿਧਾਇਕ ਸਾਹਿਬ ਦੇ ਧਿਆਨ ਵਿੱਚ ਲਿਆਂਦੀਆਂ। ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਨੇ ਸਬੰਧਿਤ ਅਧਿਕਾਰੀਆਂ ਨੂੰ ਲੋਕਾਂ ਦੀਆਂ ਜਾਇਜ਼ ਸਮੱਸਿਆਵਾਂ ਦਾ ਤਰਜੀਹੀ ਅਧਾਰ ‘ਤੇ ਹੱਲ ਕਰਨ ਲਈ ਹਦਾਇਤਾਂ ਦਿੱਤੀਆਂ ਅਤੇ ਭਰੋਸਾ ਦਿਵਾਇਆ ਕਿ ਹਲਕੇ ਦੇ ਵਿਕਾਸ ਅਤੇ ਲੋਕਾਂ ਦੀ ਭਲਾਈ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਕਿਹਾ ਕਿ ਲੋਕ ਮਿਲਣੀ ਪ੍ਰੋਗਰਾਮਾਂ ਦਾ ਮੁੱਖ ਉਦੇਸ਼ ਆਮ ਲੋਕਾਂ ਨਾਲ ਸਿੱਧਾ ਸੰਪਰਕ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਸਮਝਣਾ ਅਤੇ ਸਮੇਂ ਸਿਰ ਉਨ੍ਹਾਂ ਦਾ ਨਿਪਟਾਰਾ ਯਕੀਨੀ ਬਣਾਉਣਾ ਹੈ। ਉਨ੍ਹਾਂ ਨੇ ਕਿਹਾ ਕਿ ਲੋਕਾਂ ਦਾ ਵਿਸ਼ਵਾਸ ਅਤੇ ਸਹਿਯੋਗ ਹੀ ਉਨ੍ਹਾਂ ਦੀ ਸਭ ਤੋਂ ਵੱਡੀ ਤਾਕਤ ਹੈ ਅਤੇ ਉਹ ਹਮੇਸ਼ਾ ਲੋਕਾਂ ਦੀ ਸੇਵਾ ਲਈ ਵਚਨਬੱਧ ਹਨ। ਇਸ ਮੌਕੇ ਪਿੰਡ ਦੇ ਸਰਪੰਚ ਬਾਦਲ ਸਿੰਘ, ਮੀਡੀਆ ਇੰਚਾਰਜ ਅੰਮ੍ਰਿਤਪਾਲ ਸਿੰਘ ਖ਼ਾਲਸਾ ਅਤੇ ਹੋਰ ਪਾਰਟੀ ਆਗੂ, ਵਰਕਰ ਅਤੇ ਵੱਡੀ ਗਿਣਤੀ ਵਿਚ ਪਿੰਡ ਵਾਸੀ ਵੀ ਹਾਜ਼ਰ ਸਨ।

Ad Position 22
No active advertisement
ਪਿਛਲੀ ਖ਼ਬਰ ‘ਆਪ’ ਸਰਕਾਰ ਦੀ ਅਣਦੇਖੀ ਨਾਲ ਸੇਵਾ ਕੇਂਦਰ ਬਣੇ ਸਜ਼ਾ ਕੇਂਦਰ, ਲੋਕ ਖ਼ੱਜਲ-ਖ਼ੁਆਰ-ਡਾ. ਹਰਜੋਤ ਕਮਲ ਅਗਲੀ ਖ਼ਬਰ ਨਸ਼ਿਆਂ ਵਿਰੁੱਧ ਚਲਾਈ ਗਈ ਮੁਹਿੰਮ ਤਹਿਤ ਸਬ ਡਵੀਜ਼ਨ ਧਰਮਕੋਟ ਵਿਖੇ 13 ਮੁਕੱਦਮੇ ਦਰਜ, 23 ਦੋਸ਼ੀ ਗ੍ਰਿਫ਼ਤਾਰ
Ad Position 24
No active advertisement