ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-07-2026

‘ਆਪ’ ਸਰਕਾਰ ਦੀ ਅਣਦੇਖੀ ਨਾਲ ਸੇਵਾ ਕੇਂਦਰ ਬਣੇ ਸਜ਼ਾ ਕੇਂਦਰ, ਲੋਕ ਖ਼ੱਜਲ-ਖ਼ੁਆਰ-ਡਾ. ਹਰਜੋਤ ਕਮਲ

Ad Position 21
No active advertisement
ਅਜੀਤ ਡੈਸਕ 11-07-2026

ਮੋਗਾ, 10 ਜੁਲਾਈ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ ਬੱਬੀ)-ਭਾਰਤੀ ਜਨਤਾ ਪਾਰਟੀ ਮੋਗਾ ਦੇ ਜ਼ਿਲ੍ਹਾ ਪ੍ਰਧਾਨ ਡਾ. ਹਰਜੋਤ ਕਮਲ ਨੇ ਪੰਜਾਬ ਭਰ ਵਿਚ ਸੇਵਾ ਕੇਂਦਰਾਂ ਦੇ ਕਨੈਕਟ ਪੋਰਟਲ ਦੇ ਵਾਰ-ਵਾਰ ਠੱਪ ਹੋਣ ਕਾਰਨ ਅਤੇ ਮੁਲਾਜ਼ਮਾਂ ਵਲੋਂ ਆਪਣੀਆਂ ਜਾਇਜ਼ ਮੰਗਾਂ ਨੂੰ ਲੈ ਕੇ ਕੀਤੀ ਹੜਤਾਲ ਕਾਰਨ ਸੇਵਾ ਕੇਂਦਰ ਹੁਣ ਸਜ਼ਾ ਕੇਂਦਰ ਬਣ ਗਏ ਹਨ ਅਤੇ ਲੋਕਾਂ ਨੂੰ ਸੇਵਾ ਕੇਂਦਰਾਂ ਤੋਂ ਸਿਵਾਏ ਖ਼ੱਜਲ-ਖ਼ੁਆਰੀ ਦੇ ਹੋਰ ਕੁਝ ਨਹੀਂ ਮਿਲ ਰਿਹਾ। ਉਨ੍ਹਾਂ ਕਿਹਾ ਕਿ ਡਿਜੀਟਲ ਗਵਰਨੈਂਸ ਦੇ ਵੱਡੇ-ਵੱਡੇ ਦਾਅਵੇ ਕਰਨ ਵਾਲੀ ਆਪ ਸਰਕਾਰ ਦੀ ਪੂਰੀ ਪ੍ਰਸ਼ਾਸਨਿਕ ਨਾਕਾਮੀ ਹੁਣ ਲੋਕਾਂ ਸਾਹਮਣੇ ਆ ਚੁੱਕੀ ਹੈ। ਡਾ. ਹਰਜੋਤ ਕਮਲ ਨੇ ਕਿਹਾ ਕਿ ਪੰਜਾਬ ਦੇ ਵੱਖ-ਵੱਖ ਸੇਵਾ ਕੇਂਦਰਾਂ ਵਿਚ ਲੋਕ ਸਵੇਰੇ ਤੋਂ ਹੀ ਲੰਬੀਆਂ ਕਤਾਰਾਂ ਵਿਚ ਖੜ੍ਹੇ ਹੋਣ ਲਈ ਮਜਬੂਰ ਹਨ, ਪਰ ਪੋਰਟਲ ਬੰਦ ਹੋਣ ਕਾਰਨ ਉਨ੍ਹਾਂ ਦੇ ਜਨਮ ਸਰਟੀਫਿਕੇਟ, ਮੌਤ ਸਰਟੀਫਿਕੇਟ, ਆਮਦਨ ਸਰਟੀਫਿਕੇਟ, ਰਿਹਾਇਸ਼ ਸਰਟੀਫਿਕੇਟ, ਜਾਤੀ ਸਰਟੀਫਿਕੇਟ, ਆਧਾਰ ਨਾਲ ਸਬੰਧਿਤ ਸੇਵਾਵਾਂ ਅਤੇ ਹੋਰ ਜ਼ਰੂਰੀ ਸਰਕਾਰੀ ਦਸਤਾਵੇਜ਼ਾਂ ਦਾ ਕੰਮ ਠੱਪ ਹੋ ਗਿਆ ਹੈ, ਜਿਸ ਕਾਰਨ ਉਨ੍ਹਾਂ ਨੂੰ ਕਈ ਪ੍ਰਕਾਰ ਦੀਆਂ ਸੇਵਾਵਾਂ ਦਾ ਲਾਭ ਲੈਣ ਤੋਂ ਵਾਂਝੇ ਰਹਿਣਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਤਪਦੀ ਗਰਮੀ ਵਿਚ ਬਜ਼ੁਰਗ, ਮਹਿਲਾਵਾਂ, ਵਿਦਿਆਰਥੀ, ਕਿਸਾਨ, ਮਜ਼ਦੂਰ ਅਤੇ ਰੋਜ਼ਾਨਾ ਦਿਹਾੜੀ ਕਰ ਕੇ ਆਪਣਾ ਪਰਿਵਾਰ ਚਲਾਉਣ ਵਾਲੇ ਲੋਕ ਘੰਟਿਆਂ ਸੇਵਾ ਕੇਂਦਰਾਂ ਦੇ ਬਾਹਰ ਖੜ੍ਹੇ ਰਹਿੰਦੇ ਹਨ, ਪਰ ਆਖ਼ਰ ਵਿਚ ਉਨ੍ਹਾਂ ਨੂੰ ਇਹ ਕਹਿ ਕੇ ਵਾਪਸ ਭੇਜ ਦਿੱਤਾ ਜਾਂਦਾ ਹੈ ਕਿ ਪੋਰਟਲ ਕੰਮ ਨਹੀਂ ਕਰ ਰਿਹਾ ਜਿਸ ਨਾਲ ਲੋਕਾਂ ਦੇ ਸਮੇਂ ਦੀ ਹੀ ਨਹੀਂ, ਸਗੋਂ ਉਨ੍ਹਾਂ ਦੇ ਪੈਸੇ ਦੀ ਵੀ ਬਰਬਾਦੀ ਹੋ ਰਹੀ ਹੈ। ਕਈ ਲੋਕ ਦੂਰ-ਦੁਰਾਡੇ ਇਲਾਕਿਆਂ ਤੋਂ ਕਿਰਾਇਆ ਖ਼ਰਚ ਕਰ ਕੇ ਸੇਵਾ ਕੇਂਦਰਾਂ ਤੱਕ ਪਹੁੰਚਦੇ ਹਨ, ਆਪਣੀ ਦਿਹਾੜੀ ਛੱਡ ਕੇ ਆਉਂਦੇ ਹਨ, ਪਰ ਸਰਕਾਰ ਦੀ ਲਾਪਰਵਾਹੀ ਕਾਰਨ ਉਨ੍ਹਾਂ ਨੂੰ ਖ਼ਾਲੀ ਹੱਥ ਵਾਪਸ ਜਾਣਾ ਪੈਂਦਾ ਹੈ। ਉਨ੍ਹਾਂ ਕਿਹਾ ਕਿ ਜੋ ਸਰਕਾਰ ਆਪਣੇ ਹੀ ਡਿਜੀਟਲ ਪੋਰਟਲ ਨੂੰ ਸੁਚਾਰੂ ਢੰਗ ਨਾਲ ਨਹੀਂ ਚਲਾ ਸਕਦੀ, ਉਹ ਚੰਗੇ ਪ੍ਰਸ਼ਾਸਨ ਅਤੇ ਪਾਰਦਰਸ਼ੀ ਗਵਰਨੈਂਸ ਦੇ ਦਾਅਵੇ ਕਰਨ ਦਾ ਕੋਈ ਨੈਤਿਕ ਅਧਿਕਾਰ ਨਹੀਂ ਰੱਖਦੀ। ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਕਨੈਕਟ ਪੋਰਟਲ ਨੂੰ ਤੁਰੰਤ ਚਾਲੂ ਕੀਤਾ ਜਾਵੇ, ਤਕਨੀਕੀ ਖ਼ਾਮੀਆਂ ਨੂੰ ਫ਼ੌਰੀ ਤੌਰ ‘ਤੇ ਦੂਰ ਕਰ ਕੇ ਲੋਕਾਂ ਨੂੰ ਰਾਹਤ ਦਿੱਤੀ ਜਾਵੇ। ਉਨ੍ਹਾਂ ਇਹ ਵੀ ਮੰਗ ਕੀਤੀ ਕਿ ਇਸ ਲਾਪਰਵਾਹੀ ਲਈ ਜ਼ਿੰਮੇਵਾਰ ਅਧਿਕਾਰੀਆਂ ਦੀ ਜਵਾਬਦੇਹੀ ਤੈਅ ਕੀਤੀ ਜਾਵੇ

Ad Position 22
No active advertisement
ਪਿਛਲੀ ਖ਼ਬਰ ਬਾਘਾ ਪੁਰਾਣਾ ਨਗਰ ਕੌਂਸਲ ਦੇ ਧਰਮਿੰਦਰ ਸਿੰਘ ਰਖਰਾ ਨਵੇਂ ਵਾਈਸ ਪ੍ਰਧਾਨ ਨਿਯੁਕਤ ਅਗਲੀ ਖ਼ਬਰ ਵਿਧਾਇਕ ਬਿਲਾਸਪੁਰ ਨੇ ਹਿੰਮਤਪੁਰਾ ਵਿਖੇ ਕੀਤੀ ਲੋਕ ਮਿਲਣੀ
Ad Position 24
No active advertisement