ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-07-2026

ਨਸ਼ੇ ਦੀਆਂ ਪਾਬੰਦੀਸ਼ੂਦਾ ਗੋਲੀਆਂ ਸਮੇਤ ਤਿੰਨ ਵਿਅਕਤੀ ਕਾਬੂ

Ad Position 21
No active advertisement
ਅਜੀਤ ਡੈਸਕ 11-07-2026

ਫ਼ਰੀਦਕੋਟ, 10 ਜੁਲਾਈ (ਸਰਬਜੀਤ ਸਿੰਘ)-ਫ਼ਰੀਦਕੋਟ ਪੁਲਿਸ ਵਲੋਂ ਵੱਖ-ਵੱਖ ਥਾਵਾਂ ਤੋਂ ਨਸ਼ੇ ਦੀਆਂ ਪਾਬੰਦੀਸ਼ੂਦਾ ਗੋਲੀਆਂ ਸਮੇਤ ਤਿੰਨ ਵਿਅਕਤੀਆਂ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ। ਪੁਲਿਸ ਵਲੋਂ ਕਥਿਤ ਦੋਸ਼ੀਆਂ ਖ਼ਿਲਾਫ਼ ਸਬੰਧਿਤ ਥਾਣਿਆਂ ਵਿਚ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਪੜਤਾਲ ਕੀਤੀ ਜਾ ਰਹੀ ਹੈ। ਪ੍ਰਾਪਤ ਸੂਚਨਾ ਅਨੁਸਾਰ ਥਾਣੇਦਾਰ ਚਮਕੌਰ ਸਿੰਘ ਨੇ ਦੱਸਿਆ ਕਿ ਉਹ ਹੋਰ ਪੁਲਿਸ ਮੁਲਾਜ਼ਮਾਂ ਸਮੇਤ ਸ਼ੱਕੀ ਪੁਰਸ਼ਾਂ ਸੰਬੰਧੀ ਸਥਾਨਕ ਜਹਾਜ਼ ਗਰਾਊਂਡ ਨੇੜੇ ਮੌਜੂਦ ਸਨ ਤਾਂ ਲਵਪ੍ਰੀਤ ਸਿੰਘ ਪੁੱਤਰ ਮੱਖਣ ਸਿੰਘ ਤੇ ਸੁਖਜਿੰਦਰ ਸਿੰਘ ਮੰਗਾ ਪੁੱਤਰ ਬਲਵਿੰਦਰ ਸਿੰਘ ਵਾਸੀਆਨ ਫ਼ਰੀਦਕੋਟ ਨੂੰ ਸ਼ੱਕ ਦੇ ਆਧਾਰ ’ਤੇ ਕਾਬੂ ਕਰ ਕੇ ਉਨ੍ਹਾਂ ਦੀ ਜ਼ਾਬਤਾ ਅਨੁਸਾਰ ਤਲਾਸ਼ੀ ਲਈ ਤਾਂ ਉਨ੍ਹਾਂ ਪਾਸੋਂ ਕਥਿਤ ਤੌਰ ’ਤੇ 40 ਪਾਬੰਦੀਸ਼ੂਦਾ ਨਸ਼ੇ ਦੀਆਂ ਖੁੱਲ੍ਹੀਆਂ ਗੋਲੀਆਂ ਬਰਾਮਦ ਕੀਤੀਆਂ ਗਈਆਂ। ਪੁਲਿਸ ਆਧਿਕਾਰੀ ਨੇ ਦੱਸਿਆ ਕਿ ਕਥਿਤ ਦੋਸ਼ੀਆਂ ਖ਼ਿਲਾਫ਼ ਥਾਣਾ ਸਿਟੀ ਫ਼ਰੀਦਕੋਟ ਵਿਖੇ ਐਨ.ਡੀ.ਪੀ.ਐਸ. ਐਕਟ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਅਗਲੇਰੀ ਕਾਨੂੰਨੀ ਕਾਰਵਾਈ ਅਮਲ ’ਚ ਲਿਆਂਦੀ ਜਾ ਰਹੀ ਹੈ।
Ad Position 22
No active advertisement
ਪਿਛਲੀ ਖ਼ਬਰ ਸਿਵਲ ਸਰਜਨ ਮੋਗਾ ਦੀ ਅਗਵਾਈ ਹੇਠ ਐਚ.ਪੀ.ਵੀ. ਟੀਕਾਕਰਨ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਸਮੀਖਿਆ ਮੀਟਿੰਗ ਅਗਲੀ ਖ਼ਬਰ ਮੋਗਾ ਸ਼ਹਿਰ ’ਚ ਬੰਦ ਪਈਆਂ ਸਟਰੀਟ ਲਾਈਟਾਂ ਦੇ ਰਹੀਆਂ ਹਨ ਚੋਰਾਂ ਅਤੇ ਸੜਕ ਹਾਦਸਿਆਂ ਨੂੰ ਸੱਦਾ
Ad Position 24
No active advertisement