ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-07-2026

ਸਿਵਲ ਸਰਜਨ ਮੋਗਾ ਦੀ ਅਗਵਾਈ ਹੇਠ ਐਚ.ਪੀ.ਵੀ. ਟੀਕਾਕਰਨ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਸਮੀਖਿਆ ਮੀਟਿੰਗ

Ad Position 21
No active advertisement
ਅਜੀਤ ਡੈਸਕ 11-07-2026
ਮੋਗਾ, 10 ਜੁਲਾਈ (ਗੁਰਤੇਜ ਸਿੰਘ ਬੱਬੀ)-ਸਿਵਲ ਸਰਜਨ ਮੋਗਾ ਦੀ ਯੋਗ ਅਗਵਾਈ ਹੇਠ ਜ਼ਿਲ੍ਹੇ ਵਿਚ ਐਚ.ਪੀ.ਵੀ. ਟੀਕਾਕਰਨ ਮੁਹਿੰਮ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਅਤੇ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਦੇ ਉਦੇਸ਼ ਨਾਲ ਬਲਾਕ ਠੱਠੀ ਭਾਈ ਦੀਆਂ ਮਲਟੀਪਰਪਜ਼ ਹੈਲਥ ਸੁਪਰਵਾਈਜ਼ਰ (ਮਹਿਲਾ) ਨਾਲ ਇਕ ਸਮੀਖਿਆ ਮੀਟਿੰਗ ਆਯੋਜਿਤ ਕੀਤੀ ਗਈ। ਮੀਟਿੰਗ ਦੀ ਪ੍ਰਧਾਨਗੀ ਡਾ. ਰਿਤੂ ਜੈਨ, ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ-ਕਮ-ਜ਼ਿਲ੍ਹਾ ਟੀਕਾਕਰਨ ਅਫ਼ਸਰ ਮੋਗਾ ਵਲੋਂ ਕੀਤੀ ਗਈ। ਇਸ ਮੌਕੇ ਸਿਵਲ ਸਰਜਨ ਮੋਗਾ ਨੇ ਕਿਹਾ ਕਿ ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹੇ ਦੀ ਹਰ ਯੋਗ 14 ਸਾਲਾ ਬੱਚੀ ਤੱਕ ਐਚ.ਪੀ.ਵੀ. ਟੀਕਾਕਰਨ ਦੀ ਪਹੁੰਚ ਯਕੀਨੀ ਬਣਾਉਣ ਲਈ ਸਿਹਤ ਵਿਭਾਗ ਵਲੋਂ ਸੁਚੱਜੀ ਯੋਜਨਾਬੰਦੀ ਨਾਲ ਕੰਮ ਕੀਤਾ ਜਾ ਰਿਹਾ ਹੈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਡਾ. ਰਿਤੂ ਜੈਨ ਨੇ ਕਿਹਾ ਕਿ ਐਚ.ਪੀ.ਵੀ. ਟੀਕਾਕਰਨ ਸਰਵਾਈਕਲ ਕੈਂਸਰ ਦੀ ਰੋਕਥਾਮ ਲਈ ਇੱਕ ਪ੍ਰਭਾਵਸ਼ਾਲੀ ਅਤੇ ਸੁਰੱਖਿਅਤ ਉਪਰਾਲਾ ਹੈ। ਉਨ੍ਹਾਂ ਬਲਾਕ ਪੱਧਰ ‘ਤੇ ਟੀਕਾਕਰਨ ਦੀ ਪ੍ਰਗਤੀ ਦੀ ਸਮੀਖਿਆ ਕਰਦਿਆਂ ਮੁਹਿੰਮ ਵਿਚ ਹੋਰ ਤੇਜ਼ੀ ਲਿਆਉਣ ਅਤੇ ਨਿਰਧਾਰਿਤ ਟੀਚਿਆਂ ਦੀ ਸਮੇਂ ਸਿਰ ਪ੍ਰਾਪਤੀ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਡਾ. ਰਿਤੂ ਜੈਨ ਨੇ ਇਹ ਵੀ ਨਿਰਦੇਸ਼ ਦਿੱਤੇ ਕਿ ਸਕੂਲੀ ਵਿਦਿਆਰਥਣਾਂ, ਉਨ੍ਹਾਂ ਦੇ ਮਾਪਿਆਂ ਅਤੇ ਅਧਿਆਪਕਾਂ ਨੂੰ ਐਚ.ਪੀ.ਵੀ. ਟੀਕੇ ਦੇ ਮਹੱਤਵ, ਇਸ ਦੀ ਸੁਰੱਖਿਆ ਅਤੇ ਸਰਵਾਈਕਲ ਕੈਂਸਰ ਦੀ ਰੋਕਥਾਮ ਵਿਚ ਇਸ ਦੀ ਭੂਮਿਕਾ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਜਾਗਰੂਕਤਾ ਗਤੀਵਿਧੀਆਂ, ਕਾਊਂਸਲਿੰਗ ਸੈਸ਼ਨਾਂ ਅਤੇ ਸੂਚਨਾ, ਸਿੱਖਿਆ ਅਤੇ ਸੰਚਾਰ ਗਤੀਵਿਧੀਆਂ ਨੂੰ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਚਲਾਇਆ ਜਾਵੇ ਤਾਂ ਜੋ ਲੋਕਾਂ ਵਿਚ ਫੈਲੀਆਂ ਗਲਤ ਧਾਰਨਾਵਾਂ ਨੂੰ ਦੂਰ ਕਰਕੇ ਵੱਧ ਤੋਂ ਵੱਧ ਯੋਗ ਲੜਕੀਆਂ ਦਾ ਟੀਕਾਕਰਨ ਯਕੀਨੀ ਬਣਾਇਆ ਜਾ ਸਕੇ। ਮੀਟਿੰਗ ਦੌਰਾਨ ਐਚ.ਪੀ.ਵੀ. ਟੀਕਾਕਰਨ ਮੁਹਿੰਮ ਦੀ ਮੌਜੂਦਾ ਪ੍ਰਗਤੀ ਦੀ ਵਿਸਥਾਰਪੂਰਵਕ ਸਮੀਖਿਆ ਕੀਤੀ ਗਈ ਅਤੇ ਬਲਾਕ ਪੱਧਰ ‘ਤੇ ਬਾਕੀ ਰਹਿ ਗਈਆਂ ਯੋਗ ਲਾਭਪਾਤਰੀਆਂ ਤੱਕ ਪਹੁੰਚ ਬਣਾਉਣ ਲਈ ਰਣਨੀਤੀ ਤਿਆਰ ਕੀਤੀ ਗਈ। ਇਸ ਮੌਕੇ ਹਾਜ਼ਰ ਸਮੂਹ ਮਲਟੀਪਰਪਜ਼ ਹੈਲਥ ਸੁਪਰਵਾਈਜ਼ਰ (ਮਹਿਲਾ) ਨੇ ਆਪਣੇ-ਆਪਣੇ ਕਾਰਜ ਖੇਤਰ ਵਿਚ ਐਚ.ਪੀ.ਵੀ. ਟੀਕਾਕਰਨ ਅਤੇ ਜਾਗਰੂਕਤਾ ਗਤੀਵਿਧੀਆਂ ਨੂੰ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਦਾ ਭਰੋਸਾ ਦਿੱਤਾ। ਇਸ ਮੌਕੇ ਹਰਜਿੰਦਰ ਕੌਰ ਬੀ.ਈ.ਈ. ਮੀਡੀਆ ਵਿੰਗ, ਪ੍ਰਵੀਨ ਸ਼ਰਮਾ ਡੀ.ਪੀ.ਐਮ., ਸ਼ਾਇਨਾ ਮੈਡਮ ਮੌਜੂਦ ਸਨ। ਇਸ ਮੀਟਿੰਗ ਵਿਚ ਬਲਾਕ ਠੱਠੀ ਭਾਈ ਤੋਂ ਮਨਵਿੰਦਰ ਕਟਾਰੀਆ, ਕਮਲਜੀਤ ਕੌਰ, ਕੁਲਦੀਪ ਕੌਰ, ਗੁਰਪ੍ਰੀਤ ਕੌਰ, ਕੁਲਵਿੰਦਰ ਕੌਰ ਮਲਟੀ ਪਰਪਜ਼ ਸਿਹਤ ਸੁਪਰਵਾਈਜ਼ਰ ਅਤੇ ਗੁਰਦੀਪ ਕੌਰ ਮਲਟੀ ਪਰਪਜ਼ ਹੈਲਥ ਵਰਕਰ ਫੀਮੇਲ ਨੇ ਭਾਗ ਲਿਆ।
Ad Position 22
No active advertisement
ਪਿਛਲੀ ਖ਼ਬਰ ਭਾਰਤ ਵਿਕਾਸ ਪ੍ਰੀਸ਼ਦ ਮੋਗਾ ਸ਼ਾਖਾ ਵਲੋਂ ਬੱਚਿਆਂ ਨੂੰ ਨੋਟ ਬੁੱਕਾਂ ਅਤੇ ਸਟੇਸ਼ਨਰੀ ਦਾ ਸਾਮਾਨ ਵੰਡਿਆਂ ਅਗਲੀ ਖ਼ਬਰ ਨਸ਼ੇ ਦੀਆਂ ਪਾਬੰਦੀਸ਼ੂਦਾ ਗੋਲੀਆਂ ਸਮੇਤ ਤਿੰਨ ਵਿਅਕਤੀ ਕਾਬੂ
Ad Position 24
No active advertisement