ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-07-2026

ਥਾਣਾ ਸਦਰ ਮੋਗਾ ਦੀ ਘਟਨਾ ਨੇ ਸਾਬਤ ਕਰ ਦਿੱਤਾ ਕਿ ਸਰਕਾਰ ਕਾਨੂੰਨ ਵਿਵਸਥਾ ਬਣਾਈ ਰੱਖਣ ਵਿਚ ਬੁਰੀ ਤਰ੍ਹਾਂ ਫ਼ੇਲ੍ਹ-ਸਨੀ ਗਿੱਲ

Ad Position 21
No active advertisement
ਅਜੀਤ ਡੈਸਕ 11-07-2026
ਮੋਗਾ, 10 ਜੁਲਾਈ (ਸੁਰਿੰਦਰਪਾਲ ਸਿੰਘ)-ਥਾਣਾ ਸਦਰ ਮੋਗਾ ‘ਤੇ ਹੋਏ ਹੈਂਡ ਗਰਨੇਡ ਨਾਲ ਹਮਲੇ ਦੀ ਘਟਨਾ ਨੇ ਇਹ ਸਾਬਤ ਕਰ ਦਿੱਤਾ ਕਿ ਸਰਕਾਰ ਕਾਨੂੰਨ ਵਿਵਸਥਾ ਬਣਾਈ ਰੱਖਣ ਵਿਚ ਬੁਰੀ ਤਰ੍ਹਾਂ ਫ਼ੇਲ੍ਹ ਸਾਬਤ ਹੋਈ ਅਤੇ ਅੱਜ ਹਾਲਾਤ ਇਹ ਹਨ ਕਿ ਲੋਕਾਂ ਨੂੰ ਸੁਰੱਖਿਆ ਪ੍ਰਦਾਨ ਕਰਨ ਵਾਲੀ ਪੁਲਿਸ ਥਾਣਿਆਂ ‘ਤੇ ਵੀ ਹਮਲੇ ਹੋਣ ਲੱਗੇ ਹਨ ਜੋ ਸਰਕਾਰ ਦੀ ਨਾਕਾਮੀ ਦਾ ਨਤੀਜਾ ਹੈ। ਇਹ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਹਲਕਾ ਮੋਗਾ ਦੇ ਇੰਚਾਰਜ ਸੰਜੀਤ ਸਿੰਘ ਸਨੀ ਗਿੱਲ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ ਆਪ ਸਰਕਾਰ ਲੋਕਾਂ ਨੂੰ ਸ਼ਾਂਤਮਈ ਸ਼ਾਸਨ ਦੇਣ ਵਿਚ ਵੀ ਨਾਕਾਮ ਰਹੀ ਹੈ ਅਤੇ ਆਪ ਸਰਕਾਰ ਦੇ ਰਾਜ ਵਿਚ ਆਏ ਦਿਨ ਕਤਲੋਗਾਰਤ ਦੀਆਂ ਘਟਨਾਵਾਂ, ਲੁੱਟਾਂ ਖੋਹਾਂ, ਫਿਰੌਤੀਆਂ ਦਾ ਐਨਾ ਬੋਲਬਾਲਾ ਹੈ ਕਿ ਅੱਜ ਸੂਬੇ ਦਾ ਕਾਰੋਬਾਰੀ ਆਪਣੇ ਆਪ ਨੂੰ ਅਸੁਰੱਖਿਅਤ ਮਹਿਸੂਸ ਕਰਦਾ ਪੰਜਾਬ ਵਿਚੋਂ ਪਲਾਨ ਕਰ ਰਿਹਾ ਹੈ ਅਤੇ ਸੂਬੇ ਦੇ ਲੋਕ ਡਰ ਅਤੇ ਸਹਿਮ ਦੇ ਮਾਹੌਲ ਵਿਚ ਜੀਅ ਰਹੇ ਹਨ। ਉਨ੍ਹਾਂ ਕਿਹਾ ਕਿ ਹੈਰਤ-ਅੰਗੇਜ਼ ਗੱਲ ਇਹ ਹੈ ਕਿ ਸੂਬੇ ਦੇ ਮੁੱਖ ਮੰਤਰੀ ਨੂੰ ਲੋਕਾਂ ਦੀ ਸੁਰੱਖਿਆ ਦੀ ਕੋਈ ਪ੍ਰਵਾਹ ਨਹੀਂ ਤੇ ਪੁਲਿਸ ਤੋਂ ਵੀ ਸਿੱਟਾਂ ਬਿਠਾ ਕੇ ਆਪਣੇ ਵਿਰੋਧੀ ਆਗੂਆਂ ਦੇ ਖ਼ਿਲਾਫ਼ ਨਿੱਜੀ ਰੰਜਸ਼ਾਂ ਤਹਿਤ ਫਸਾਉਣ ਦੀਆਂ ਕੋਸ਼ਿਸ਼ਾਂ ਵਿਚ ਲੱਗੇ ਹੋਏ ਹਨ ਜਿਸ ਕਰ ਕੇ ਪੁਲਿਸ ਦੀ ਸੁਰੱਖਿਆ ਵਿਚ ਕਮੀ ਆ ਗਈ ਹੈ। ਸਨੀ ਗਿੱਲ ਨੇ ਕਿਹਾ ਕਿ ਸੂਬੇ ਦੇ ਉਸ ਮੁੱਖ ਮੰਤਰੀ ਤੋਂ ਕੀ ਉਮੀਦ ਕੀਤੀ ਜਾ ਸਕਦੀ ਹੈ ਜਿਹੜਾ ਆਪ ਪਤਿਤ ਹੋਵੇ ਅਤੇ ਗੁਰੂ ਸਾਹਿਬਾਨਾਂ ਦੀ ਬੇਅਦਬੀ ਕਰਨ ਦੇ ਨਾਲ ਸਿੱਖਾਂ ਦੀ ਸਿਰਮੌਰ ਸੰਸਥਾ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਵੰਗਾਰ ਰਿਹਾ ਹੈ ਜਦ ਕਿ ਉਹ ਇਸ ਗੱਲੋਂ ਅਣਜਾਣ ਹੈ ਕਿ ਜਿਸ ਨੇ ਵੀ ਸ੍ਰੀ ਅਕਾਲ ਤਖ਼ਤ ਸਾਹਿਬ ਨਾਲ ਮੱਥਾ ਲਾਇਆ ਉਨ੍ਹਾਂ ਦਾ ਕੱਖ ਨਹੀਂ ਰਿਹਾ। ਉਨ੍ਹਾਂ ਕਿਹਾ ਇਨ੍ਹਾਂ ਦੀਆਂ ਲੋਕ ਵਿਰੋਧੀ ਨੀਤੀਆਂ ਤੋਂ ਤੰਗ ਆਏ ਸੂਬੇ ਦੇ ਲੋਕ ਸਾਲ 2027 ਦੀਆਂ ਚੋਣਾਂ ਵਿਚ ਇਨ੍ਹਾਂ ਨੂੰ ਸਬਕ ਸਿਖਾ ਦੇਣਗੇ।
Ad Position 22
No active advertisement
ਪਿਛਲੀ ਖ਼ਬਰ ਗਰਮੀਆਂ ਦੀਆਂ ਛੁੱਟੀਆਂ ਤੋਂ ਬਾਅਦ ਮਲੂਕਾ ਪਬਲਿਕ ਸਕੂਲ ’ਚ ਵਿਦਿਆਰਥੀਆਂ ਦਾ ਨਿੱਘਾ ਸਵਾਗਤ ਅਗਲੀ ਖ਼ਬਰ ਪਿੰਡ ਵਾਂਦਰ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਯਾਦਵਿੰਦਰ ਵਾਂਦਰ ਨੇ ਕੀਤੀ ਸ਼ਰਧਾਲੂਆਂ ਵਾਲੀ ਬੱਸ ਰਵਾਨਾ
Ad Position 24
No active advertisement