ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-07-2026

ਵਿਦੇਸ਼ ਦੌਰੇ ਤੋਂ ਪਰਤੇ ਮੱਖਣ ਬਰਾੜ ਦਾ ਨਿੱਘਾ ਸਵਾਗਤ ਬੁੱਕੇ ਭੇਟ ਕਰ ਕੇ ਕੀਤਾ ਸਨਮਾਨ

Ad Position 21
No active advertisement
ਅਜੀਤ ਡੈਸਕ 11-07-2026
ਕਿਸ਼ਨਪੁਰਾ ਕਲਾਂ, 10 ਜੁਲਾਈ (ਅਮੋਲਕ ਸਿੰਘ ਕਲਸੀ, ਪਰਮਿੰਦਰ ਸਿੰਘ ਗਿੱਲ)-ਹਲਕਾ ਧਰਮਕੋਟ ਤੋਂ ਸ਼੍ਰੋਮਣੀ ਅਕਾਲੀ ਦਲ (ਬ) ਦੇ ਹਲਕਾ ਇੰਚਾਰਜ ਬਰਜਿੰਦਰ ਸਿੰਘ ਮੱਖਣ ਬਰਾੜ ਦੇ ਕੈਨੇਡਾ ਦੌਰੇ ਤੋਂ ਵਾਪਸ ਪਰਤਣ ’ਤੇ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਮੈਂਬਰ ਪੰਚਾਇਤ ਜਸਵਿੰਦਰ ਸਿੰਘ ਔਲਖ ਅਤੇ ਪ੍ਰਧਾਨ ਸਿੰਘ ਇਕਬਾਲ ਸਿੰਘ ਘਾਲਾ ਨੇ ਬੁੱਕੇ ਭੇਟ ਕਰਕੇ ਮੱਖਣ ਬਰਾੜ ਨੂੰ ਜੀ ਆਇਆਂ ਆਖਿਆ ਅਤੇ ਉਨ੍ਹਾਂ ਦੇ ਚੰਗੇ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ। ਪ੍ਰਧਾਨ ਜਸਵੀਰ ਸਿੰਘ ਸ਼ਾਹ, ਪ੍ਰਧਾਨ ਇਕਬਾਲ ਸਿੰਘ ਘਾਲਾ, ਮੈਂਬਰ ਪੰਚਾਇਤ ਜਸਵਿੰਦਰ ਸਿੰਘ ਔਲਖ ਨੇ ਕਿਹਾ ਕਿ ਮੱਖਣ ਬਰਾੜ ਹਮੇਸ਼ਾ ਹਲਕੇ ਦੇ ਲੋਕਾਂ ਦੀ ਭਲਾਈ ਅਤੇ ਪਾਰਟੀ ਦੀ ਮਜ਼ਬੂਤੀ ਲਈ ਸਰਗਰਮ ਰਹਿੰਦੇ ਹਨ। ਵਿਦੇਸ਼ ਤੋਂ ਵਾਪਸੀ ‘ਤੇ ਉਨ੍ਹਾਂ ਦਾ ਸਨਮਾਨ ਕਰਨਾ ਸਾਡੇ ਲਈ ਮਾਣ ਵਾਲੀ ਗੱਲ ਹੈ। ਮੱਖਣ ਬਰਾੜ ਨੇ ਵੀ ਸਵਾਗਤ ਕਰਨ ਵਾਲੇ ਸਾਥੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਪਹਿਲਾਂ ਵਾਂਗ ਹੀ ਲੋਕਾਂ ਦੀ ਸੇਵਾ ਅਤੇ ਪਾਰਟੀ ਦੀ ਮਜ਼ਬੂਤੀ ਲਈ ਪੂਰੀ ਤਨਦੇਹੀ ਨਾਲ ਕੰਮ ਕਰਦੇ ਰਹਿਣਗੇ। ਇਸ ਮੌਕੇ ਪ੍ਰਗਟ ਸਿੰਘ ਬੱਬਾ, ਈਸ਼ਵਰ ਸਿੰਘ ਆੜ੍ਹਤੀਆ, ਸੁਖਵਿੰਦਰ ਸਿੰਘ ਕਾਲੂ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੋਧੇਵਾਲਾ ਮੋਗਾ ‘ਰੁੱਖ ਮਿੱਤਰ’ ਮੁਹਿੰਮ ਤਹਿਤ ਬੂਟੇ ਲਗਾਏ ਰੁੱਖ ਸਾਡੇ ਜੀਵਨ, ਵਾਤਾਵ... ਅਗਲੀ ਖ਼ਬਰ ਜ਼ਿਲ੍ਹਾ ਕਮਿਊਨਿਟੀ ਮੋਗਾ ਪੁਲਿਸ ਨੇ ਲਗਾਏ ਰੁੱਖ ਮਿੱਤਰ ਮੁਹਿੰਮ ਤਹਿਤ ਬੂਟੇ
Ad Position 24
No active advertisement