ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-07-2026

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੋਧੇਵਾਲਾ ਮੋਗਾ ‘ਰੁੱਖ ਮਿੱਤਰ’ ਮੁਹਿੰਮ ਤਹਿਤ ਬੂਟੇ ਲਗਾਏ ਰੁੱਖ ਸਾਡੇ ਜੀਵਨ, ਵਾਤਾਵਰਨ ਅਤੇ ਭਵਿੱਖ ਦੀ ਸੁਰੱਖਿਆ ਹਨ-ਐਸ.ਪੀ. ਸਨਦੀਪ ਸਿੰਘ ਮੰਡ

Ad Position 21
No active advertisement
ਅਜੀਤ ਡੈਸਕ 11-07-2026
ਮੋਗਾ, 10 ਜੁਲਾਈ (ਜਸਪਾਲ ਸਿੰਘ ਬੱਬੀ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੋਧੇਵਾਲਾ ਮੋਗਾ ਵਿਖੇ ਸਪੈਸ਼ਲ ਡੀ.ਜੀ.ਪੀ. ਕਮਿਊਨਿਟੀ ਅਫੇਅਰਜ਼ ਡਿਵੀਜ਼ਨ ਪੰਜਾਬ, ਸਰਤਾਜ ਸਿੰਘ ਚਾਹਲ ਆਈ.ਪੀ.ਐਸ.ਸੀਨੀਅਰ ਕਪਤਾਨ ਪੁਲਿਸ ਮੋਗਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਐਸ.ਪੀ. ਸਨਦੀਪ ਸਿੰਘ ਮੰਡ ਜ਼ਿਲ੍ਹਾ ਕਮਿਊਨਿਟੀ ਪੁਲਿਸ ਅਫ਼ਸਰ ਮੋਗਾ ਵਲੋਂ ‘ਰੁੱਖ ਮਿੱਤਰ’ ਮੁਹਿੰਮ ਤਹਿਤ ਬੂਟੇ ਲਗਾਏ ਗਏ। ਇਸ ਮੌਕੇ ਬੂਟੇ ਵੰਡਦਿਆਂ ਉਨ੍ਹਾਂ ਦੱਸਿਆ ਕਿ ਰੁੱਖ ਸਾਡੇ ਜੀਵਨ, ਵਾਤਾਵਰਨ ਅਤੇ ਭਵਿੱਖ ਦੀ ਸੁਰੱਖਿਆ ਹਨ, ਜਿੱਥੇ ਸਾਨੂੰ ਆਕਸੀਜਨ ਦਿੰਦੇ ਹਨ ਉੱਥੇ ਧਰਤੀ ਦਾ ਤਾਪਮਾਨ ਵੀ ਕੰਟਰੋਲ ਕਰਦੇ ਹਨ। ਸਾਨੂੰ ਆਪਣੇ ਆਲੇ ਦੁਆਲੇ ਪੌਦੇ ਲਗਾ ਕੇ ਵਾਤਾਵਰਨ ਦੀ ਸ਼ੁੱਧਤਾ ਲਈ ਪੌਦੇ ਦੇ ਦਰਖਤ ਬਣਨ ਤੱਕ ਸੇਵਾ ਸੰਭਾਲ ਦਾ ਵੀ ਪ੍ਰਣ ਕਰਨਾ ਚਾਹੀਦਾ ਹੈ। ਇਸ ਮੌਕੇ ਏ.ਐਸ.ਆਈ. ਹਰਮੇਲ ਸਿੰਘ ਇੰਚਾਰਜ ਜ਼ਿਲ੍ਹਾ ਸਾਂਝ ਕੇਂਦਰ ਮੋਗਾ, ਯੁਵਾ ਸਾਂਝ ਕਮੇਟੀ ਮੈਂਬਰ, ਸਮਾਜ ਸੇਵੀ ਨਰਿੰਦਰਪਾਲ ਸਿੰਘ ਸਹਾਰਨ, ਐਨ.ਜੀ.ਓ. ਐਸ.ਕੇ.ਬਾਂਸਲ, ਗੁਰਸੇਵਕ ਸਿੰਘ ਸਨਿਆਸੀ, ਨਿਸ਼ੀ ਮਨਚੰਦਾ, ਪ੍ਰੋ. ਬਲਵਿੰਦਰ ਸਿੰਘ ਦੌਲਤਪੁਰਾ, ਸਕੂਲ ਇੰਚਾਰਜ ਮਨਦੀਪ ਕੌਰ ਤੇ ਸਕੂਲ ਸਟਾਫ਼ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਐਸ.ਐਫ.ਸੀ. ਕਾਨਵੈਂਟ ਸਕੂਲ ’ਚ ਮਿਸ਼ਨ ਹਰਿਆਲੀ ਦਿਵਸ ਮਨਾਇਆ ਅਗਲੀ ਖ਼ਬਰ ਵਿਦੇਸ਼ ਦੌਰੇ ਤੋਂ ਪਰਤੇ ਮੱਖਣ ਬਰਾੜ ਦਾ ਨਿੱਘਾ ਸਵਾਗਤ ਬੁੱਕੇ ਭੇਟ ਕਰ ਕੇ ਕੀਤਾ ਸਨਮਾਨ
Ad Position 24
No active advertisement