ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-07-2026

‘ਆਪ’ ਸਰਕਾਰ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਣ ‘ਚ ਨਾਕਾਮ ਰਹੀ-ਐਡਵੋਕੇਟ ਰਵੀ ਗਰੇਵਾਲ

Ad Position 21
No active advertisement
ਅਜੀਤ ਡੈਸਕ 11-07-2026
ਕਿਸ਼ਨਪੁਰਾ ਕਲਾਂ, 10 ਜੁਲਾਈ (ਅਮੋਲਕ ਸਿੰਘ ਕਲਸੀ, ਪਰਮਿੰਦਰ ਸਿੰਘ ਗਿੱਲ)-ਹਲਕਾ ਧਰਮਕੋਟ ਤੋਂ ਸੀਨੀਅਰ ਕਾਂਗਰਸੀ ਆਗੂ ਐਡਵੋਕੇਟ ਰਵਿੰਦਰ ਸਿੰਘ ਰਵੀ ਗਰੇਵਾਲ ਨੇ ਦੋਸ਼ ਲਗਾਇਆ ਕਿ ਪੰਜਾਬ ਵਿਚ ਵਧ ਰਹੀਆਂ ਗੋਲੀਬਾਰੀ, ਗਰਨੇਡ ਹਮਲਿਆਂ ਅਤੇ ਫਿਰੌਤੀ ਦੀਆਂ ਘਟਨਾਵਾਂ ਕਾਰਨ ਆਮ ਲੋਕਾਂ ਵਿਚ ਡਰ ਅਤੇ ਅਸੁਰੱਖਿਆ ਦਾ ਮਾਹੌਲ ਬਣਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਲੋਕਾਂ ਦੀ ਜਾਨ-ਮਾਲ ਦੀ ਸੁਰੱਖਿਆ ਯਕੀਨੀ ਬਣਾਉਣ ਵਿਚ ਨਾਕਾਮ ਸਾਬਤ ਹੋ ਰਹੀ ਹੈ। ਐਡਵੋਕੇਟ ਰਵੀ ਗਰੇਵਾਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਸੈਰ ਸਪਾਟੇ ਛੱਡ ਕੇ ਜਨਤਕ ਸਮਾਗਮਾਂ ਵਿਚ ਚੁਟਕਲੇ ਸੁਣਾਉਣ ਦੀ ਬਜਾਏ ਪੰਜਾਬ ਦੇ ਕਾਨੂੰਨ-ਵਿਵਸਥਾ ਦੇ ਹਾਲਾਤਾਂ ਵੱਲ ਗੰਭੀਰਤਾ ਨਾਲ ਧਿਆਨ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਰੋਜ਼ਾਨਾ ਵਾਪਰ ਰਹੀਆਂ ਅਪਰਾਧਿਕ ਘਟਨਾਵਾਂ ਕਾਰਨ ਲੋਕ ਦਹਿਸ਼ਤ ਦੇ ਸਾਏ ਹੇਠ ਜੀਵਨ ਬਤੀਤ ਕਰਨ ਲਈ ਮਜਬੂਰ ਹਨ। ਉਨ੍ਹਾਂ ਕਿਹਾ ਕਿ ਇਕ ਪਾਸੇ ਪੰਜਾਬ ਪੁਲਿਸ ਫਲੈਗ ਮਾਰਚ ਕਰਕੇ ਲੋਕਾਂ ਵਿਚ ਸੁਰੱਖਿਆ ਦੀ ਭਾਵਨਾ ਪੈਦਾ ਕਰਨ ਦੀ ਕੋਸ਼ਿਸ਼ ਕਰਦੀ ਹੈ, ਪਰ ਦੂਜੇ ਪਾਸੇ ਬੀਤੇ ਦਿਨੀਂ ਮੋਗੇ ਥਾਣੇ ਅੱਗੇ ਗਰਨੇਡ ਸੁੱਟੇ ਜਾਣਾ ਅਤੇ ਸਮਾਜ ਸੇਵਾ ਨਾਲ ਜੁੜੇ ਲੋਕਾਂ ਨੂੰ ਵੀ ਫਿਰੌਤੀ ਦੀਆਂ ਧਮਕੀਆਂ ਮਿਲਣ ਦੀਆਂ ਘਟਨਾਵਾਂ ਸਾਹਮਣੇ ਆ ਰਹੀਆਂ ਹਨ, ਜਿਸ ਨਾਲ ਪੁਲਿਸ ਦੇ ਯਤਨਾਂ ‘ਤੇ ਸਵਾਲ ਖੜ੍ਹੇ ਹੁੰਦੇ ਹਨ। ਐਡਵੋਕੇਟ ਰਵੀ ਗਰੇਵਾਲ ਨੇ ਸਰਕਾਰ ਤੋਂ ਮੰਗ ਕੀਤੀ ਕਿ ਸੂਬੇ ਵਿਚ ਕਾਨੂੰਨ-ਵਿਵਸਥਾ ਨੂੰ ਮਜ਼ਬੂਤ ਬਣਾਉਣ ਲਈ ਠੋਸ ਅਤੇ ਪ੍ਰਭਾਵਸ਼ਾਲੀ ਕਦਮ ਚੁੱਕੇ ਜਾਣ ਤਾਂ ਜੋ ਲੋਕ ਬਿਨਾਂ ਡਰ ਦੇ ਆਪਣਾ ਜੀਵਨ ਬਤੀਤ ਕਰ ਸਕਣ।
Ad Position 22
No active advertisement
ਪਿਛਲੀ ਖ਼ਬਰ ਡਾ. ਮਾਣਿਕ ਮੈਮੋਰੀਅਲ ਕਾਲਜ ’ਚ ਕਰੀਅਰ ਕਾਊਂਸਲਿੰਗ ਕੈਂਪ ਲਾਇਆ ਅਗਲੀ ਖ਼ਬਰ ਸ਼ਿੱਦਤ ਨਾਲ ਕੀਤੀ ਮਿਹਨਤ ਟੀਚਾ ਪ੍ਰਾਪਤੀ ਲਈ ਹੁੰਦੀ ਹੈ ਸਹਾਈ-ਢਿੱਲੋਂ
Ad Position 24
No active advertisement