ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-07-2026

ਡਾ. ਮਾਣਿਕ ਮੈਮੋਰੀਅਲ ਕਾਲਜ ’ਚ ਕਰੀਅਰ ਕਾਊਂਸਲਿੰਗ ਕੈਂਪ ਲਾਇਆ

Ad Position 21
No active advertisement
ਅਜੀਤ ਡੈਸਕ 11-07-2026
ਧਰਮਕੋਟ, 10 ਜੁਲਾਈ (ਪਰਮਜੀਤ ਸਿੰਘ)-ਐਮ.ਆਰ.ਐਸ.ਪੀ.ਟੀ.ਯੂ. ਬਠਿੰਡਾ ਨਾਲ ਸੰਬੰਧਿਤ ਡਾ. ਮਾਣਿਕ ਮੈਮੋਰੀਅਲ ਕਾਲਜ, ਧਰਮਕੋਟ ਵਿਖੇ ਵਿਦਿਆਰਥੀਆਂ ਲਈ ਕਰੀਅਰ ਕਾਊਂਸਲਿੰਗ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਦੌਰਾਨ ਵਿਦਿਆਰਥੀਆਂ ਨੂੰ ਉੱਚ ਸਿੱਖਿਆ, ਪ੍ਰੋਫੈਸ਼ਨਲ ਕੋਰਸਾਂ, ਮੁਕਾਬਲੇ ਦੀਆਂ ਪ੍ਰੀਖਿਆਵਾਂ ਅਤੇ ਰੋਜ਼ਗਾਰ ਦੇ ਵੱਖ-ਵੱਖ ਮੌਕਿਆਂ ਬਾਰੇ ਜਾਣਕਾਰੀ ਦਿੱਤੀ ਗਈ ਅਤੇ ਉਨ੍ਹਾਂ ਦੀ ਯੋਗਤਾ ਅਤੇ ਰੁਚੀ ਅਨੁਸਾਰ ਸਹੀ ਕਰੀਅਰ ਦੀ ਚੋਣ ਲਈ ਮਾਰਗ ਦਰਸ਼ਨ ਕੀਤਾ ਗਿਆ। ਕਾਲਜ ਦੀ ਪ੍ਰਿੰਸੀਪਲ ਡਾ. ਮਾਨਵੀ ਅਗਰਵਾਲ ਨੇ ਕਿਹਾ ਕਿ ਅਜਿਹੇ ਪ੍ਰੋਗਰਾਮ ਵਿਦਿਆਰਥੀਆਂ ਨੂੰ ਆਪਣੇ ਭਵਿੱਖ ਲਈ ਸਹੀ ਦਿਸ਼ਾ ਚੁਣਨ ਵਿਚ ਮਦਦਗਾਰ ਸਾਬਤ ਹੁੰਦੇ ਹਨ। ਕਾਲਜ ਦੇ ਜਨਰਲ ਸਕੱਤਰ ਸੁਰੇਸ਼ ਬਾਂਸਲ ਨੇ ਕਿਹਾ ਕਿ ਸੰਸਥਾ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਹਮੇਸ਼ਾ ਵਚਨਬੱਧ ਹੈ। ਕਾਲਜ ਦੇ ਡਾਇਰੈਕਟਰ ਇੰਜ. ਲਵ ਗੋਇਲ ਨੇ ਕਿਹਾ ਕਿ ਡਾ. ਮਾਣਿਕ ਮੈਮੋਰੀਅਲ ਕਾਲਜ ਦਾ ਉਦੇਸ਼ ਵਿਦਿਆਰਥੀਆਂ ਨੂੰ ਗੁਣਵੱਤਾ ਵਾਲੀ ਸਿੱਖਿਆ ਦੇ ਨਾਲ-ਨਾਲ ਉਚਿੱਤ ਕਰੀਅਰ ਮਾਰਗ ਦਰਸ਼ਨ ਪ੍ਰਦਾਨ ਕਰਕੇ ਉਨ੍ਹਾਂ ਦੇ ਸੁਨਹਿਰੇ ਭਵਿੱਖ ਦੀ ਨੀਂਹ ਮਜ਼ਬੂਤ ਕਰਨੀ ਹੈ।
Ad Position 22
No active advertisement
ਪਿਛਲੀ ਖ਼ਬਰ ਐਸ.ਡੀ. ਪਬਲਿਕ ਸੀਨੀਅਰ ਸੈਕੰਡਰੀ ਸਕੂਲ ਮੋਗਾ ਵਿਖੇ ਬੂਟੇ ਲਗਾਏ ਅਗਲੀ ਖ਼ਬਰ ‘ਆਪ’ ਸਰਕਾਰ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਣ ‘ਚ ਨਾਕਾਮ ਰਹੀ-ਐਡਵੋਕੇਟ ਰਵੀ ਗਰੇਵਾਲ
Ad Position 24
No active advertisement