ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-07-2026

ਐਸ.ਡੀ. ਪਬਲਿਕ ਸੀਨੀਅਰ ਸੈਕੰਡਰੀ ਸਕੂਲ ਮੋਗਾ ਵਿਖੇ ਬੂਟੇ ਲਗਾਏ

Ad Position 21
No active advertisement
ਅਜੀਤ ਡੈਸਕ 11-07-2026
ਮੋਗਾ, 10 ਜੁਲਾਈ (ਜਸਪਾਲ ਸਿੰਘ ਬੱਬੀ)-ਐਸ.ਡੀ. ਪਬਲਿਕ ਸੀਨੀਅਰ ਸੈਕੰਡਰੀ ਸਕੂਲ ਮੋਗਾ ਵਿਖੇ ਭਾਰਤ ਵਿਕਾਸ ਪ੍ਰੀਸ਼ਦ ਦੇ ਸਹਿਯੋਗ ਨਾਲ ਬੂਟੇ ਲਗਾਏ। ਇਸ ਮੌਕੇ ਪ੍ਰਿੰਸੀਪਲ ਪਰਮਜੀਤ ਕੌਰ ਨੇ ਕਿਹਾ ਕਿ ਰੁੱਖ ਸਾਡੇ ਜੀਵਨ ਦਾ ਅਨਮੋਲ ਆਧਾਰ ਹਨ ਅਤੇ ਵਾਤਾਵਰਣ ਦੀ ਸੰਭਾਲ ਲਈ ਵੱਧ ਤੋਂ ਵੱਧ ਬੂਟੇ ਲਗਾਉਣ ਅਤੇ ਉਨ੍ਹਾਂ ਦੀ ਦੇਖਭਾਲ ਕਰਨਾ ਸਮੇਂ ਦੀ ਮੁੱਖ ਲੋੜ ਹੈ। ਅਧਿਆਪਕਾਂ ਅਤੇ ਸਟਾਫ਼ ਮੈਂਬਰਾਂ ਨੇ ਮਿਲ ਕੇ ਸਕੂਲ ਕੈਂਪਸ ਵਿਚ ਵੱਖ-ਵੱਖ ਤਰ੍ਹਾਂ ਦੇ ਬੂਟੇ ਲਗਾਏ। ਭਾਰਤ ਵਿਕਾਸ ਪ੍ਰੀਸ਼ਦ ਦੇ ਮੈਂਬਰਾਂ ਨੇ ਵੀ ਵਾਤਾਵਰਣ ਸੰਭਾਲ ਦਾ ਸੰਦੇਸ਼ ਦਿੰਦਿਆਂ ਹਰ ਵਿਅਕਤੀ ਨੂੰ ਆਪਣੇ ਜੀਵਨ ਵਿਚ ਘੱਟੋ-ਘੱਟ ਇਕ ਬੂਟਾ ਲਗਾਉਣਾ ਚਾਹੀਦਾ ਹੈ। ਮੈਂਬਰਾਂ ਨੇ ਵਾਤਾਵਰਣ ਨੂੰ ਹਰਿਆ-ਭਰਿਆ ਬਣਾਉਣ ਅਤੇ ਵੱਧ ਤੋਂ ਵੱਧ ਬੂਟੇ ਲਗਾਉਣ ਦਾ ਸੰਕਲਪ ਲਿਆ।
Ad Position 22
No active advertisement
ਪਿਛਲੀ ਖ਼ਬਰ ਐੱਲ.ਏ.ਡੀ.ਸੀ. ਨੀਤੀ ਦੇ ਵਿਰੋਧ ’ਚ ਵਕੀਲਾਂ ਵਲੋਂ ਅਦਾਲਤਾਂ ਦਾ ਅਣਮਿੱਥੇ ਸਮੇਂ ਲਈ ਬਾਈਕਾਟ ਜਾਰੀ ਅਗਲੀ ਖ਼ਬਰ ਡਾ. ਮਾਣਿਕ ਮੈਮੋਰੀਅਲ ਕਾਲਜ ’ਚ ਕਰੀਅਰ ਕਾਊਂਸਲਿੰਗ ਕੈਂਪ ਲਾਇਆ
Ad Position 24
No active advertisement